Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਹਰਿਆਣਾ ਵਿੱਚ 300 ਕਰੋੜ ਦੇ ਦਵਾਈ ਖ਼ਰੀਦ ਘਪਲੇ ਦਾ ਦੋਸ਼

March 26, 2021 01:57 AM

ਚੰਡੀਗੜ੍ਹ, 25 ਮਾਰਚ (ਪੋਸਟ ਬਿਊਰੋ)- ਹਰਿਆਣਾ ਦੇ ਸਿਹਤ ਵਿਭਾਗ ਵਿੱਚ ਦਵਾਈਆਂ ਤੇ ਹੋਰ ਸਮੱਗਰੀ ਦੀ ਖ਼ਰੀਦ ਵਿੱਚ ਕਰੋੜਾਂ ਰੁਪਏ ਦੇ ਘਪਲੇ ਦਾ ਦੋਸ਼ ਲਗਾਉਂਦਿਆਂ ਇਸ ਦੀ ਜਾਂਚ ਕਿਸੇ ਅਜਾਦ ਏਜੰਸੀ ਕੋਲੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਇਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਬਿਨਾਂ ਡਰੱਗ ਲਾਇਸੈਂਸ ਵਾਲੀ ਕੰਪਨੀਆਂ ਦੇ ਕੋਲੋਂ ਦਵਾਈ ਦੀ ਖ਼ਰੀਦ ਦੇ ਦੌਰਾਨ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।
ਪਟੀਸ਼ਨਰ ਨੇ ਐਡਵੋਕੇਟ ਪ੍ਰਦੀਪ ਰਾਪੜੀਆ ਰਾਹੀਂ ਅਦਾਲਤ ਵਿੱਚ ਕਿਹਾ ਹੈ ਕਿ ਡਿਪਟੀ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਫ਼ਤਿਹਾਬਾਦ, ਹਿਸਾਰ, ਜੀਂਦ, ਰਿਵਾੜੀ ਅਤੇ ਰੋਹਤਕ ਜ਼ਿਲ੍ਹਿਆਂ ਵਿੱਚ ਦਵਾਈਆਂ ਅਤੇ ਜਾਂਚ ਸਮੱਗਰੀ ਦੀ ਖ਼ਰੀਦ ਵਿੱਚ 125 ਕਰੋੜ ਰੁਪਏ ਦੀਆਂ ਬੇਨਿਅਮੀਆਂ ਦੇ ਦਸਤਾਵੇਜ਼ ਜਨਤਕ ਕੀਤੇ ਸਨ ਅਤੇ ਨਾਲ ਹੀ ਪੂਰੇ ਰਾਜ ਵਿੱਚ ਦਵਾਈ ਖ਼ਰੀਦ ਵਿੱਚ ਕਰੀਬ 300 ਕਰੋੜ ਰੁਪਏ ਦੇ ਘਪਲੇ ਦੀ ਸ਼ੰਕਾ ਪ੍ਰਗਟਾਈ ਸੀ, ਪਰ ਡਿਪਟੀ ਮੁੱਖ ਮੰਤਰੀ ਬਣਨ ਤੋਂ ਬਾਅਦ ਦੁਸ਼ਿਅੰਤ ਚੌਟਾਲਾ ਇਸ ਕੇਸ ਨੂੰ ਭੁੱਲ ਗਏ ਅਤੇ ਕਾਰਵਾਈ ਦੀ ਮੰਗ ਨਹੀਂ ਕੀਤੀ। ਹਿਸਾਰ ਦੀ ਇੱਕ ਦਵਾਈ ਕੰਪਨੀ ਜਿਸ ਪਤੇ ਉੱਤੇ ਦਰਜ ਹੈ, ਉਥੇ ਫਰਮ ਦੀ ਬਜਾਏ ਇੱਕ ਧੋਬੀ ਬੈਠਾ ਸੀ। ਪਟੀਸ਼ਨਰ ਦਾ ਕਹਿਣਾ ਹੈ ਕਿ ਹਿਸਾਰ ਤੇ ਫ਼ਤਿਹਾਬਾਦ ਦੇ ਇੱਕੋ ਜਿਹੇ ਹਸਪਤਾਲਾਂ ਵਿੱਚ ਇਲਾਜ ਸਮੱਗਰੀ ਦੀ ਸਪਲਾਈ ਕਰਨ ਵਾਲੀ ਫਰਮ ਦਾ ਮਾਲਕ ਨਕਲੀ ਸਿੱਕੇ ਬਣਾਉਣ ਦੇ ਦੋਸ਼ ਵਿੱਚ ਤਿਹਾੜ ਜੇਲ੍ਹ ਵਿੱਚ ਸੀ, ਪਰ ਤਿਹਾੜ ਜੇਲ੍ਹ ਵਿੱਚ ਬੰਦ ਵਿਅਕਤੀ ਨੇ ਨਾ ਸਿਰਫ਼ ਟੈਂਡਰ ਪ੍ਰਕਿਰਿਆ ਵਿੱਚ ਹਿੱਸਾ ਲਿਆ, ਉਸ ਨੇ ਸਿਹਤ ਵਿਭਾਗ ਦੇ ਇੱਕ ਵਿਅਕਤੀ ਦੇ ਝੂਠੇ ਦਸਖਤ ਵੀ ਕੀਤੇ। ਸਿਹਤ ਵਿਭਾਗ ਦਾ ਕਰਮਚਾਰੀ ਹੀ ਜੇਲ੍ਹ ਵਿੱਚ ਬੰਦ ਵਿਅਕਤੀ ਦੇ ਨਾਮ ਉੱਤੇ ਫਰਮ ਚਲਾ ਰਿਹਾ ਸੀ। ਪਟੀਸ਼ਨਰ ਨੇ ਘਪਲੇ ਦੇ ਅੰਕੜੇ ਵੀ ਹਾਈ ਕੋਰਟ ਪੇਸ਼ ਕੀਤੇ ਹਨ ਤੇ ਹੁਣ ਬੈਂਚ ਨੇ ਇਸ ਮਾਮਲੇ ਨੂੰ ਲੋਕ ਹਿਤ ਪਟੀਸ਼ਨ ਵਜੋਂ ਚਲਾਉਣ ਲਈ ਮਾਮਲਾ ਦੋਹਰੀ ਬੈਂਚ ਕੋਲ ਭੇਜ ਦਿੱਤਾ ਹੈ, ਜਿਸ ਬਾਰੇ ਛੇਤੀ ਸੁਣਵਾਈ ਹੋ ਸਕਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼