Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਨਿਕਿਤਾ ਤੋਮਰ ਕਤਲ ਕੇਸ ਵਿੱਚ ਤੌਸੀਫ ਅਤੇ ਰੇਹਾਨ ਦੋਸ਼ੀ ਕਰਾਰ, ਅਜ਼ਹਰੂਦੀਨ ਬਰੀ

March 26, 2021 01:58 AM

ਫ਼ਰੀਦਾਬਾਦ, 25 ਮਾਰਚ (ਪੋਸਟ ਬਿਊਰੋ)- ਹਰਿਆਣਾ ਦੇ ਇਸ ਜ਼ਿਲ੍ਹੇ ਦੇ ਬਹੁ-ਚਰਚਿਤ ਨਿਕਿਤਾ ਤੋਮਰ ਕਤਲ ਕੇਸ ਦੇ ਦੋ ਦੋਸ਼ੀਆਂ ਤੌਸੀਫ ਤੇ ਰੇਹਾਨ ਨੂੰ ਫਾਸਟ ਟ੍ਰੈਕ ਕੋਰਟ ਨੇ ਦੋਸ਼ੀ ਕਰਾਰ ਦਿੱਤਾ ਹੈ। ਕਤਲ ਲਈ ਵਰਤਿਆ ਹਥਿਆਰ ਤੌਸੀਫ ਨੂੰ ਦਿਵਾਉਣ ਵਾਲੇ ਤੀਜੇ ਦੋਸ਼ੀ ਅਜ਼ਹਰੂਦੀਨ ਨੂੰ ਬਰੀ ਕਰ ਦਿੱਤਾ ਗਿਆ ਹੈ। ਕੇਸ ਦੀ ਸੁਣਵਾਈ ਕੱਲ੍ਹ ਪੂਰੀ ਹੋ ਗਈ ਅਤੇ ਕੋਰਟ ਨੇ ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਸਜ਼ਾ ਦਾ ਐਲਾਨ 26 ਮਾਰਚ ਨੂੰ ਕੀਤਾ ਜਾਵੇਗਾ।
ਵਰਨਣ ਯੋਗ ਹੈ ਕਿ ਇਹ ਕੇਸ ਐਡੀਸ਼ਨਲ ਸੈਸ਼ਨ ਜੱਜ ਸਰਤਾਜ ਬਾਸਵਾਨਾ ਦੀ ਫਾਸਟ ਟ੍ਰੈਕ ਕੋਰਟ ਵਿੱਚ ਚੱਲ ਰਿਹਾ ਸੀ।ਪੰਜਾਬ ਹਰਿਆਣਾ ਹਾਈ ਕੋਰਟ ਦੇ ਹੁਕਮ ਉੱਤੇ ਇਸ ਕੇਸ ਦੀ ਸੁਣਵਾਈ ਐਡੀਸ਼ਨਲ ਸੈਸ਼ਨ ਜੱਜ ਸਰਤਾਜ ਬਾਸਵਾਨਾ ਦੀ ਕੋਰਟ ਵਿੱਚ ਸ਼ੁਰੂ ਹੋਈ ਅਤੇ ਇੱਕ ਦਸੰਬਰ ਨੂੰ ਪਹਿਲੀ ਗਵਾਹੀ ਕਰਵਾਈ ਗਈ, ਜਿਸ ਵਿੱਚ ਘਟਨਾ ਦੇ ਚਸ਼ਮਦੀਦ ਨਿਕਿਤਾ ਦੇ ਚਚੇਰੇ ਭਰਾ ਤਰੁਣ ਤੋਮਰ ਅਤੇ ਸਹੇਲੀ ਨਿਕਿਤਾ ਸ਼ਰਮਾ ਸ਼ਾਮਲ ਹੋਏ। ਬਚਾਅ ਧਿਰ ਵੱਲੋਂ 55 ਲੋਕਾਂ ਨੇ ਗਵਾਹੀ ਦਿੱਤੀ, ਜਿਨ੍ਹਾਂ ਵਿੱਚ ਪਰਵਾਰ ਦੇ ਮੈਂਬਰਾਂ ਤੇ ਕਾਲਜ ਦੇ ਪ੍ਰਿੰਸੀਪਲ ਸਮੇਤ ਕਈ ਪੁਲਸ ਮੁਲਾਜ਼ਮ ਸ਼ਾਮਲ ਹੋਏ। ਬਚਾਅ ਧਿਰ ਨੇ ਦੋ ਦਿਨਾਂ ਵਿੱਚ ਆਪਣੇ ਗਵਾਹ ਪੇਸ਼ ਕੀਤੇ ਅਤੇ ਗਵਾਹਾਂ ਦੇ ਬਿਆਨ ਦਰਜ ਕਰਵਾਏ। ਕੱਲ੍ਹ ਦੋਵਾਂ ਧਿਰਾਂ ਵੱਲੋਂ ਗਵਾਹੀਆਂ ਪੂਰੀਆਂ ਹੋ ਗਈਆਂ।ਕੋਰਟ ਰੂਮ ਵਿੱਚ ਜਦੋਂ ਤਿੰਨੋਂ ਦੋਸ਼ੀਆਂ ਨੂੰ ਪੇਸ਼ ਕੀਤਾ ਤਾਂ ਉਨ੍ਹਾਂ ਵਿੱਚੋਂ ਇੱਕ ਦੋਸ਼ੀ ਅਜ਼ਰੂ ਘਬਰਾਹਟ ਨਾਲ ਬੇਹੋਸ਼ ਹੋ ਗਿਆ। ਉਸ ਦੇ ਹੋਸ਼ ਵਿੱਚ ਆਉਣ ਪਿੱਛੋਂ ਜੱਜ ਨੇ ਫੈਸਲਾ ਸੁਣਾਇਆ। ਨਿਕਿਤਾ ਤੋਮਰ ਵਾਲੇ ਪੱਖ ਦੇ ਐਡਵੋਕੇਟ ਐਦਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕੁਲ 57 ਗਵਾਹਾਂ ਦੀ ਗਵਾਹੀ ਹੋ ਚੁੱਕੀ ਹੈ। ਬਚਾਅ ਧਿਰ ਵੱਲੋਂ ਵਕੀਲ ਅਨਵਰ ਖਾਨ, ਅਨੀਸ ਖਾਨ ਤੇ ਪੀ ਐਲ ਗੋਇਲ ਨੇ ਮੁਲਜ਼ਮਾਂ ਦੇ ਬਚਾਅ ਵਿੱਚ ਵੱਖ-ਵੱਖ ਪੱਖ ਰੱਖੇ। ਇਸ 26 ਮਾਰਚ ਨੂੰ ਇਸ ਮਾਮਲੇ ਨੂੰ ਪੂਰੇ ਪੰਜ ਮਹੀਨੇ ਹੋ ਜਾਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼