Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਭਾਜਪਾ ਆਗੂ ਦੇ ਵਿਗੜੇ ਬੋਲ: ਮਮਤਾ ਨੂੰ ਆਪਣਾ ਸੱਟ ਵਾਲਾ ਪੈਰ ਵਿਖਾਉਣ ਲਈ ‘ਨਿੱਕਰ’ ਪਾਉਣੀ ਚਾਹੀਦੀ ਹੈ

March 26, 2021 02:03 AM

ਕੋਲਕਾਤਾ, 25 ਮਾਰਚ (ਪੋਸਟ ਬਿਊਰੋ)- ਭਾਜਪਾ ਦੇ ਪੱਛਮੀ ਬੰਗਾਲ ਦੇ ਪ੍ਰਧਾਨ ਦਿਲੀਪ ਘੋਸ਼ ਇੱਕ ਵੀਡੀਓ ਵਿੱਚ ਇਹ ਸੁਝਾਅ ਦਿੰਦੇ ਨਜ਼ਰ ਆ ਰਹੇ ਹਨ ਕਿ ਇਸ ਰਾਜ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਆਪਣੀ ਸੱਟ ਵਾਲਾ ਪੈਰ ਲੋਕਾਂ ਨੂੰ ਵਿਖਾਉਣ ਲਈ ‘ਬਰਮੂਡਾ’ (ਨਿੱਕਰ) ਪਾਉਣੀ ਚਾਹੀਦੀ ਹੈ।
ਆਪਣੇ ਵਿਵਦਿਤ ਬਿਆਨਾਂ ਲਈਪਹਿਲਾਂ ਤੋਂ ਮਸ਼ਹੂਰ ਘੋਸ਼ ਦੇ ਇਸ ਬਿਆਨ ਵਿੱਚ ਕਿਸੇ ਦਾ ਨਾਮ ਨਹੀਂ ਲਿਆ ਗਿਆ, ਪਰ ਮੰਨਿਆ ਗਿਆ ਹੈ ਕਿ ਇਹ ਟਿੱਪਣੀ ਮਮਤਾ ਬੈਨਰਜੀ ਨੂੰ ਟਾਰਗੇਟ ਕਰਕੀਤੀ ਗਈ ਹੈ। ਵੀਡੀਓ ਵਿੱਚ ਘੋਸ਼ ਕੱਲ੍ਹ ਪੁਰੂਲੀਆ ਵਿੱਚ ਇੱਕ ਚੋਣ ਸਭਾ ਵਿੱਚ ਕਹਿੰਦੇ ਸੁਣੇ ਜਾ ਰਹੇ ਹਨ- ‘ਪਲਾਸਟਰ ਉਤਾਰੇ ਜਾਣ ਤੋਂ ਬਾਅਦ ਪੈਰ ਉੱਤੇ ਪੱਟੀ ਬੰਨ੍ਹ ਦਿੱਤੀ ਗਈ ਅਤੇ ਉਹ ਹਰ ਕਿਸੇ ਨੂੰ ਪੈਰ ਵਿਖਾ ਰਹੀ ਹੈ। ਉਹ ਅਜਿਹੀ ਸਾੜ੍ਹੀ ਪਹਿਨ ਰਹੀ ਹੈ ਕਿ ਇੱਕ ਪੈਰ ਢੱਕਿਆ ਹੋਇਆ ਅਤੇ ਦੂਜਾ ਵਿਖਾਉਣ ਲਈ ਖੁੱਲ੍ਹਾ ਰੱਖਿਆ ਹੈ। ਕਿਸੇ ਨੂੰ ਏਦਾਂ ਸਾੜ੍ਹੀ ਪਹਿਨੇ ਨਹੀਂ ਵੇਖਿਆ। ਜੇ ਉਨ੍ਹਾਂ ਨੇ ਵਿਖਾਉਣ ਲਈ ਪੈਰ ਦਾ ਪ੍ਰਦਰਸ਼ਨ ਕਰਨਾ ਹੈ ਤਾਂ ਬਰਮੂਡਾ ਸ਼ਾਰਟਸ ਪਾ ਸਕਦੀ ਹੈ। ਇਸ ਨਾਲ ਪੈਰ ਜ਼ਿਆਦਾ ਬਿਹਤਰ ਤਰੀਕੇ ਨਾਲ ਨਜ਼ਰ ਆਵੇਗਾ।ਘੋਸ਼ ਦੇ ਇਸ ਬਿਆਨ ਤੋਂ ਬਾਅਦ ਵਿਵਾਦ ਸ਼ੁਰੂ ਹੋ ਗਿਆ। ਤਿ੍ਰਣਮੂਲ ਕਾਂਗਰਸ ਨੇ ਬੰਗਾਲੀ ਵਿੱਚ ਕੀਤੇ ਇੱਕ ਟਵੀਟ ਵਿੱਚ ਕਿਹਾ: ਅਸੀਂ ਦਲੀਪ ਘੋਸ਼ ਤੋਂ ਇਨ੍ਹਾਂ ਘਟੀਆ ਟਿੱਪਣੀਆਂ ਦੀ ਆਸ ਕਰ ਸਕਦੇ ਹਾਂ ਅਤੇ ਬੰਗਾਲ ਦੀਆਂ ਮਾਵਾਂ ਅਤੇ ਭੈਣਾਂ ਮਮਤਾ ਬੈਨਰਜੀ ਦੀ ਇਸ ਬੇਇੱਜ਼ਤੀ ਦਾ ਦੋ ਮਈ ਨੂੰ ਯੋਗ ਜਵਾਬ ਦੇਣਗੀਆਂ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ