Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਬਰਗਾੜੀ ਤੇ ਬਹਿਬਲ ਕਲਾਂ ਕਾਂਡ: ਰਾਜਦੇਵ ਸਿੰਘ ਨੇ ਕਿਹਾ: ਅਕਸ਼ੈ ਕੁਮਾਰ ਦੀ ਕੋਠੀ ਵਿੱਚ ਹੋਈ ਸੀ ਸੁਖਬੀਰ ਤੇ ਡੇਰਾ ਮੁਖੀ ਦੀ ਬੈਠਕ

December 09, 2018 02:09 AM

ਬਰਨਾਲਾ, 8 ਦਸੰਬਰ (ਪੋਸਟ ਬਿਊਰੋ)- ਸਾਢੇ ਤਿੰਨ ਸਾਲ ਪਹਿਲਾਂ ਵਾਪਰੇ ਬਰਗਾੜੀ ਅਤੇ ਬਹਿਬਲ ਕਲਾਂ ਕਾਂਡ ਦੀ ਜਾਂਚ ਕਰਨ ਲਈ ਬਣਾਈ ਗਈ ਵਿਸੇ਼ਸ਼ ਜਾਂਚ ਟੀਮ (ਸਿਟ) ਵੱਲੋਂ ਕੱਲ੍ਹ ਸਾਬਕਾ ਪਾਰਲੀਮੈਂਟ ਮੈਂਬਰ ਅਤੇ ਸੀਨੀਅਰ ਵਕੀਲ ਰਾਜਦੇਵ ਸਿੰਘ ਖਾਲਸਾ ਦੇ ਬਿਆਨ ਦਰਜ ਕੀਤੇ ਗਏ। ਐਡਵੋਕੇਟ ਖਾਲਸਾ ਦੇ ਬਿਆਨ ਦਰਜ ਕਰਨ ਲਈ ਸਿੱਟ ਦੇ ਡੀ ਐਸ ਪੀ ਬਿਭੌਰ ਕੁਮਾਰ ਤੇ ਇੰਸਪੈਕਟਰ ਅਨਿਲ ਭਨੋਟ ਬਰਨਾਲਾ ਵਿੱਚ ਉਨ੍ਹਾਂ ਦੇ ਘਰ ਪਹੁੰਚੇ ਤੇ ਲਗਭਗ ਦੋ ਘੰਟੇ ਉਨ੍ਹਾਂ ਨੇ ਰਾਜਦੇਵ ਸਿੰਘ ਖਾਲਸਾ ਦੇ ਬਿਆਨ ਲਏ।
ਇਸ ਕਾਰਵਾਈ ਦੇ ਬਾਅਦ ਜਦੋਂ ਟੀਮ ਵਾਪਸ ਚੱਲੀ ਤਾਂ ਪੱਤਰਕਾਰਾਂ ਨੇ ਉਨ੍ਹਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਬਿਨਾਂ ਗੱਲ ਕੀਤੇ ਵਾਪਸ ਚਲੇ ਗਏ। ਰਾਜਦੇਵ ਸਿੰਘ ਖਾਲਸਾ ਨੇ ਇਸ ਦੇ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ 2015 ਵਿੱਚ ਸਭ ਤੋਂ ਪਹਿਲਾਂ ਖੁਲਾਸਾ ਕੀਤਾ ਸੀ ਕਿ ਐਕਟਰ ਅਕਸ਼ੈ ਕੁਮਾਰ ਦੀ ਕੋਠੀ ਵਿੱਚ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਡੇਰਾ ਮੁਖੀ ਰਾਮ ਰਹੀਮ ਦੀ ਬੈਠਕ ਹੋਈ ਸੀ, ਇਸ ਦੇ ਸਬੂਤ ਮੈਂ ਅੱਜ ਸਿੱਟ ਦੇ ਸਾਹਮਣੇ ਪੇਸ਼ ਕੀਤੇ। ਮੈਂ ਛੇ ਪੇਜਾਂ ਦੇ ਬਿਆਨ ਲਿਖਵਾਏ ਹਨ ਕਿ ਸਾਲ 2015 ਵਿੱਚ ਐਕਟਰ ਅਕਸ਼ੈ ਕੁਮਾਰ ਦੀ ਕੋਠੀ ਵਿੱਚ ਰਾਮ ਰਹੀਮ ਅਤੇ ਸੁਖਬੀਰ ਸਿੰਘ ਬਾਦਲ ਦੀ ਬੈਠਕ ਹੋਈ ਸੀ। ਇਹ ਬੈਠਕ ਲਗਭਗ ਸਾਢੇ ਤਿੰਨ ਘੰਟੇ ਚੱਲੀ ਅਤੇ ਉਨ੍ਹਾਂ ਇਕੱਠਿਆਂ ਖਾਣਾ ਖਾਧਾ ਸੀ। ਉਦੋਂ ਸੁਖਬੀਰ ਸਿੰਘ ਬਾਦਲ ਨੇ ਰਾਮ ਰਹੀਮ ਸਿੰਘ ਨੂੰ ਅਕਾਲ ਤਖਤ ਤੋਂ ਮੁਆਫੀ ਦਿਵਾਉਣ ਅਤੇ ਉਸ ਦੀ ਫਿਲਮ ‘ਮੈਂਸੇਜਰ ਆਫ ਗੌਡ’ ਪੰਜਾਬ ਵਿੱਚ ਚਲਾਉਣ ਦਾ ਭਰੋਸਾ ਦਿੱਤਾ ਸੀ। ਇਸ ਦੇ ਬਦਲੇ ਰਾਮ ਰਹੀਮ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਵਿਧਾਨ ਸਭਾ ਚੋਣਾਂ ਮੌਕੇ ਡੇਰਾ ਪ੍ਰੇਮੀਆਂ ਦੀਆਂ ਵੋਟਾਂ ਅਕਾਲੀ ਦਲ ਨੂੰ ਪਵਾਉਣ ਦਾ ਭਰੋਸਾ ਦਿੱਤਾ। ਫਿਰ ਡੇਰਾ ਮੁਖੀ ਦੇ ਦੋ ਮੁਆਫੀਨਾਮੇ ਬਾਹਰ ਆਏ, ਜੋ ਮੁਆਫੀਨਾਮਾ ਦਿੱਲੀ ਵਿੱਚ ਰਿਲੀਜ਼ ਕੀਤਾ ਗਿਆ ਸੀ, ਉਹ ਹਿੰਦੀ ਵਿੱਚ ਸੀ ਤੇ ਜੋ ਦਰਬਾਰ ਸਾਹਿਬ ਵਿੱਚ ਭੇਜਿਆ ਸੀ, ਉਹ ਪੰਜਾਬੀ ਵਿੱਚ ਸੀ। ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਕਿ ਦੋਸ਼ੀ ਵਿਅਕਤੀ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਹਮਣੇ ਪੇਸ਼ ਨਹੀਂ ਹੋਇਆ ਅਤੇ ਅਕਾਲ ਤਖਤ ਦੇ ਜਥੇਦਾਰ ਨੇ ਉਸ ਵਿਅਕਤੀ ਨੂੰ ਮੁਆਫੀ ਦੇ ਦਿੱਤੀ। ਇਹ ਸਭ ਸੁਖਬੀਰ ਸਿੰਘ ਬਾਦਲ ਦੇ ਇਸ਼ਾਰੇ 'ਤੇ ਹੋਇਆ, ਪਰ ਸਿੱਖਾਂ ਦੇ ਵਿਰੋਧ ਪਿੱਛੋਂ ਅਕਾਲ ਤਖਤ ਦੇ ਜਥੇਦਾਰ ਨੇ ਡੇਰਾ ਮੁਖੀ ਦਾ ਮੁਆਫੀਨਾਮਾ ਰੱਦ ਕਰ ਦਿੱਤਾ। ਇਸ ਦੇ ਬਾਅਦ ਬਰਗਾੜੀ ਕਾਂਡ ਹੋਇਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ। ਬਾਅਦ ਵਿੱਚ ਬੇਅਦਬੀ ਕਰਨ ਵਾਲੇ ਡੇਰਾ ਪ੍ਰੇਮੀ ਨਿਕਲੇ। ਇਸ ਦੇ ਬਾਅਦ ਸ਼ਾਂਤੀ ਪੂਰਵਕ ਪ੍ਰਦਰਸ਼ਨ ਕਰਦੇ ਕੋਟਕਪੂਰਾ ਦੇ ਬਹਿਬਲਪੁਰਾ ਵਿੱਚ ਸਿੱਖਾਂ 'ਤੇ ਬਾਦਲ ਪਰਵਾਰ ਦੇ ਇਸ਼ਾਰਿਆਂ 'ਤੇ ਪੁਲਸ ਅਧਿਕਾਰੀ ਸੁਮੇਧ ਸੈਣੀ ਦੇ ਹੁਕਮਾਂ 'ਤੇ ਗੋਲੀ ਚਲਾਈ ਗਈ, ਜਿਸ 'ਚ ਦੋ ਸਿੱਖ ਨੌਜਵਾਨ ਮਾਰੇ ਗਏ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ