Welcome to Canadian Punjabi Post
Follow us on

28

March 2024
 
ਭਾਰਤ

ਸੁਪਰੀਮ ਕੋਰਟ ਨੇ ਯੂਨੀਟੈਕ ਦੇ ਫੋਰੈਂਸਿਕ ਆਡਿਟ ਦਾ ਹੁਕਮ ਦੇ ਦਿੱਤਾ

December 09, 2018 02:10 AM

ਨਵੀਂ ਦਿੱਲੀ, 8 ਦਸੰਬਰ (ਪੋਸਟ ਬਿਊਰੋ)- ਹਜ਼ਾਰਾਂ ਖਰੀਦਦਾਰਾਂ ਨੂੰ ਫਲੈਟ ਦੇਣ ਤੋਂ ਨਾਕਾਮ ਰੀਅਲ ਅਸਟੇਟ ਕੰਪਨੀ ਯੂਨੀਟੈਕ ਲਿਮਟਿਡ ਦਾ ਫੋਰੈਂਸਿਕ ਆਡਿਟ ਕਰਾਉਣ ਲਈ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ।
ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਕੱਲ੍ਹ ਅਕਾਊਂਟਿੰਗ ਫਰਮ ਗ੍ਰਾਂਟ ਥਾਰਨਟਨ ਤੋਂ ਯੂਨੀਟੈਕ ਅਤੇ ਇਸ ਦੀਆਂ ਸਾਰੀਆਂ ਸਹਿਯੋਗੀ ਕੰਪਨੀਆਂ ਦਾ ਜਨਵਰੀ 2006 ਤੋਂ ਆਡਿਟ ਕਰਾਉਣ ਲਈ ਕਿਹਾ ਹੈ। ਅਦਾਲਤ ਨੇ ਗਰਾਂਟ ਥਾਰਨਟਨ ਨੂੰ 14 ਦਸੰਬਰ ਤੱਕ ਮੁੱਢਲੀ ਰਿਪੋਰਟ ਦੇਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਪੰਜ ਜੁਲਾਈ ਨੂੰ ਸੁਪਰੀਮ ਕੋਰਟ ਨੇ ਜਸਟਿਸ ਐੱਸ ਐੱਨ ਢੀਂਗਰਾ ਦੀ ਅਗਵਾਈ ਵਾਲੇ ਪੈਨਲ ਨੂੰ ਯੂਨੀਟੈਕ ਦੀਆਂ ਆਗਰਾ ਅਤੇ ਵਾਰਾਣਸੀ ਦੀਆਂ ਜਾਇਦਾਦਾਂ ਦੀ ਨੀਲਾਮੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਕਿਹਾ ਸੀ। ਜੋ ਖਰੀਦਦਾਰ ਫਲੈਟ ਨਹੀਂ ਲੈਣਾ ਚਾਹੁੰਦੇ ਹਨ, ਉਨ੍ਹਾਂ ਦੇ ਪੈਸੇ ਵਾਪਸ ਕਰਨ ਲਈ ਅਦਾਲਤ ਨੇ ਇਸ ਦੀ ਸ਼੍ਰੀਪੇਰੰਦੂਬਰ (ਤਾਮਿਲ ਨਾਡੂ) ਦੀ ਇੱਕ ਜਾਇਦਾਦ ਨੀਲਾਮ ਕਰਨ ਦਾ ਵੀ ਹੁਕਮ ਦਿੱਤਾ ਹੈ। ਯੂਨੀਟੈਕ ਦੀ 600 ਏਕੜ ਤੋਂ ਵੱਧ ਜ਼ਮੀਨ ਦੀ ਨੀਲਾਮੀ ਦੇ ਲਈ ਸੁਪਰੀਮ ਕੋਰਟ ਨੇ ਤਿੰਨ ਮੈਂਬਰਾਂ ਦੀ ਇੱਕ ਕਮੇਟੀ ਬਣਾਈ ਗਈ ਹੈ। ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਧੀਂਗਰਾ ਇਸ ਦੇ ਮੁਖੀ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ