Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਅਸਾਮ ਵਿੱਚ ਭਾਜਪਾ ਦੇ ਉਮੀਦਵਾਰ ਨੇ ਬੀਫ ਨੂੰ ਭਾਰਤ ਦਾ ਰਾਸ਼ਟਰੀ ਪਕਵਾਨ ਦੱਸਿਆ

March 26, 2021 08:24 AM

* ਹਿੰਦੂ ਓਈਆ ਮੰਚ ਨੇ ਸਿ਼ਕਾਇਤ ਦਰਜ ਕਰਵਾਈ

ਦਿਸਪੁਰ, 25 ਮਾਰਚ, (ਪੋਸਟ ਬਿਊਰੋ)- ਅਸਾਮ ਵਿੱਚ ਵਿਧਾਨਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ 27 ਮਾਰਚ ਨੂੰ ਹੋਣ ਤੋਂ ਪਹਿਲਾਂ ਜਦੋਂ ਸਾਰੇ ਉਮੀਦਵਾਰ ਅਤੇ ਪਾਰਟੀਆਂ ਪ੍ਰਚਾਰ ਵਿੱਚ ਰੁੱਝੀਆਂ ਹੋਈਆਂ ਹਨ, ਓਦੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਇੱਕ ਉਮੀਦਵਾਰ ਦੇ ਖਿਲਾਫ ਉਸ ਦੇ ਇੱਕ ਬਿਆਨ ਕਾਰਨਕੇਸ ਦਰਜ ਹੋ ਗਿਆ ਹੈ।
ਭਾਰਤੀ ਜਨਤਾ ਪਾਰਟੀ ਨੇ ਬਨੇਂਦਰ ਕੁਮਾਰ ਮੁਸ਼ਹਰੀ ਨੂੰ ਆਸਾਮ ਦੇ ਗੌਰੀਪੁਰ ਹਲਕੇ ਤੋਂ ਉਮੀਦਵਾਰ ਬਣਾਇਆ ਹੋਇਆ ਹੈ। ਅੱਜ ਇੱਕ ਬਿਆਨ ਵਿੱਚਇਸ ਭਾਜਪਾਆਗੂ ਨੇ ਬੀਫ ਨੂੰ ਰਾਸ਼ਟਰੀ ਪਕਵਾਨ ਕਹਿ ਦਿੱਤਾ। ਪਤਾ ਲੱਗਾ ਹੈ ਕਿ ਇਹ ਬਿਆਨ ਦੇਣ ਵੇਲੇ ਇਹ ਭਾਜਪਾ ਉਮੀਦਵਾਰ ਮੁਸਲਮਾਨ ਬਹੁ-ਗਿਣਤੀ ਇਲਾਕੇ ਵਿੱਚ ਚੋਣ ਪ੍ਰਚਾਰ ਕਰ ਰਿਹਾ ਸੀ ਤਾਂ ਉਸ ਨੇ ਮੁਸਲਿਮ ਵੋਟਰਾਂ ਨੂੰ ਖੁਸ਼ ਕਰਨ ਲਈ ਕਿਹਾ ਕਿ ਬੀਫ ਭਾਰਤ ਦਾ ਰਾਸ਼ਟਰੀ ਪਕਵਾਨ ਹੈ। ਵਰਨਣ ਯੋਗ ਹੈ ਕਿ ਬਨੇਂਦਰ ਕੁਮਾਰਬੀਤੇ 29 ਦਸੰਬਰ ਨੂੰ ਭਾਜਪਾਵਿੱਚਸ਼ਾਮਲਹੋਇਆ ਸੀ। ਉਸ ਨੇ ਘੱਟ-ਗਿਣਤੀ ਭਾਈਚਾਰੇ ਦੇ ਵੋਟਰਾਂ ਨੂੰ ਖਿੱਚਣ ਦੀ ਕੋਸ਼ਿਸ਼ ਵਿੱਚ ਕਿਹਾ, ‘ਕੋਈ ਬੀਫ ਉੱਤੇ ਰੋਕ ਲਾਉਣ ਦੀ ਕੋਸ਼ਿਸ਼ ਕਿਵੇਂ ਕਰ ਸਕਦਾ ਹੈ? ਇਹ ਤਾਂ ਭਾਰਤ ਦਾ ਰਾਸ਼ਟਰੀ ਪਕਵਾਨ ਹੈ।’ ਉਸ ਨੇ ਕਿਹਾ, ‘ਅਸਾਮ ਦੇ ਪੇਂਡੂ ਖੇਤਰਾਂ ਦੇ ਸਿੱਖਿਅਤ ਮੁਸਲਮਾਨਾਂ ਨੂੰ ਸਮਝਣਾ ਚਾਹੀਦਾ ਹੈ ਅਸਾਮ ਜਾਂ ਭਾਰਤ ਵਿੱਚ ਕਿਸੇਵੀ ਜਗ੍ਹਾ ਬੀਫ ਦੀ ਵਿਕਰੀ ਉੱਤੇ ਕੋਈ ਰੋਕ ਨਹੀਂ ਲਾ ਸਕਦਾ।
ਇਸ ਦੌਰਾਨ ਪੂਰਵਾਂਚਲ ਹਿੰਦੂ ਓਈਆ ਮੰਚ ਨੇ ਦਿਸਪੁਰ ਪੁਲਸ ਥਾਣੇ ਵਿੱਚ ਸਿ਼ਕਾਇਤ ਦਰਜ ਕਰਾਈ ਤੇ ਮੰਗ ਕੀਤੀ ਹੈ ਕਿ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲੇ ਬਨੇਂਦਰ ਕੁਮਾਰ ਦੇ ਖਿਲਾਫ ਕਾਰਵਾਈ ਸ਼ੁਰੂ ਕੀਤੀ ਜਾਵੇ। ਇਸ ਮੰਚ ਨੇ ਭਾਜਪਾ ਉਮੀਦਵਾਰ ਉੱਤੇ ਦੋ ਭਾਈਚਾਰਿਆਂ ਵਿਚਾਲੇ ਨਫਰਤ ਤੇ ਦੁਸ਼ਮਣੀ ਫੈਲਾਉਣ ਦੇ ਦੋਸ਼ਲਾਏ ਹਨ। ਓਧਰ ਧੁਬਰੀ ਜਿ਼ਲੇਵਿੱਚ ਸੀਨੀਅਰ ਭਾਜਪਾਵਰਕਰਾਂ ਨੇ ਮੁਸ਼ਹਰੀ ਦੇ ਬਿਆਨ ਉੱਤੇ ਗੰਭੀਰ ਸਵਾਲ ਚੁੱਕੇ ਤੇ ਨਾਲ ਮੰਗ ਕੀਤੀ ਹੈ ਕਿ ਇਸ ਉਮੀਦਵਾਰ ਨੂੰ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼