Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਭਾਰਤ-ਬੰਦ ਦੇ ਸੱਦੇ ਨੂੰ ਪੰਜਾਬ ਭਰ 'ਚ ਭਰਵਾਂ ਹੁੰਗਾਰਾ, ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ 250 ਤੋਂ ਵੱਧ ਥਾਵਾਂ 'ਤੇ ਰੋਸ-ਪ੍ਰਦਰਸ਼ਨ

March 26, 2021 05:39 PM

* ਪੰਜਾਬ ਭਰ 'ਚ ਔਰਤਾਂ ਅਤੇ ਨੌਜਵਾਨਾਂ ਦੀ ਵੱਡੀ ਗਿਣਤੀ 'ਚ ਸ਼ਮੂਲੀਅਤ ਨੇ ਸੰਘਰਸ਼ ਨੂੰ ਬਲ ਬਖ਼ਸ਼ਿਆ
* ਗੁਜਰਾਤ ਪੁਲਿਸ ਵੱਲੋਂ ਕਿਸਾਨ-ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਨਿਖੇਧੀ


ਚੰਡੀਗੜ੍ਹ, 26 ਮਾਰਚ (ਪੋਸਟ ਬਿਊਰੋ): ਕੇਂਦਰ ਸਰਕਾਰ ਦੇ ਤਿੰਨ ਖੇਤੀ-ਕਾਨੂੰਨਾਂ ਅਤੇ ਬਿਜ਼ਲੀ ਸੋਧ ਬਿਲ-2020 ਖਿਲਾਫ ਸੰਯੁਕਤ ਕਿਸਾਨ ਮੋਰਚਾ ਦੇ ਦੇਸ਼-ਵਿਆਪੀ ਬੰਦ ਦੇ ਸੱਦੇ ਨੂੰ ਪੰਜਾਬ ਭਰ 'ਚ ਵੱਡਾ ਹੁੰਗਾਰਾ ਮਿਲਿਆ। 32 ਕਿਸਾਨ ਜਥੇਬੰਦੀਆਂ ਵੱਲੋਂ 250 ਤੋਂ ਵੱਧ ਥਾਵਾਂ 'ਤੇ ਧਰਨੇ ਲਾਉਂਦਿਆਂ ਕੇਂਦਰ ਸਰਕਾਰ ਦੇ 3 ਖੇਤੀਬਾੜੀ ਕਾਨੂੰਨਾਂ ਅਤੇ ਬਿਜਲੀ-ਐਕਟ 2020 ਰੱਦ ਕਰਵਾਉਣ ਲਈ ਜ਼ਬਰਦਸਤ ਰੋਸ-ਪ੍ਰਦਰਸ਼ਨ ਕੀਤੇ ਗਏ। ਸੂਬੇ-ਭਰ ਦੇ ਨੈਸ਼ਨਲ ਹਾਈਵੇ, ਸਟੇਟ ਹਾਈਵੇ ਸਮੇਤ ਅਹਿਮ-ਸੜਕੀ ਮਾਰਗ ਬਿਲਕੁਲ ਬੰਦ ਸਨ। ਸੂਬੇ ਨਾਲ ਲਗਦੇ ਸਾਰੇ ਗੁਆਂਢੀ ਰਾਜਾਂ ਤੋਂ ਆਵਜਾਈ ਬੰਦ ਕੀਤੀ ਗਈ। ਬੰਦ ਬਜ਼ਾਰਾਂ 'ਚ ਸੰਨਾਟਾ ਪਸਰਿਆ ਰਿਹਾ।
ਸੂਬੇ ਭਰ 'ਚ ਕਿਸਾਨ ਜਥੇਬੰਦੀਆਂ ਦੇ ਧਰਨਿਆਂ ਦੌਰਾਨ ਟਰਾਂਸਪੋਰਟਰਾਂ, ਮੁਲਾਜ਼ਮਾਂ, ਆੜ੍ਹਤੀਆਂ, ਦੁਕਾਨਦਾਰਾਂ, ਵਿਦਿਆਰਥੀਆਂ, ਨੌਜਵਾਨਾਂ, ਸਾਹਿਤਕਾਰਾਂ, ਰੰਗਕਰਮੀਆਂ ਅਤੇ ਵਪਾਰੀਆਂ ਵੱਲੋਂ ਸਹਿਯੋਗ ਕਰਦਿਆਂ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਸ਼ਾਂਤਮਈ ਅਤੇ ਅਨੁਸ਼ਾਸਨ ਨਾਲ ਸੂਬੇ ਭਰ 'ਚ ਬੰਦ ਦੇ ਸੱਦੇ ਨੂੰ ਸਫਲ ਕੀਤਾ ਗਿਆ, ਜਿਸਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਬੁਲਾਰਿਆਂ ਨੇ ਕੇਂਦਰ ਸਰਕਾਰ ਨੂੰ ਸਖਤ ਲਹਿਜੇ ਵਿੱਚ ਚਿਤਾਵਨੀ ਦਿੱਤੀ ਕਿ ਖੇਤੀ ਕਾਨੂੰਨਾਂ ਨੂੰ ਦੀ ਵਾਪਸੀ ਤੱਕ ਸੰਘਰਸ਼ ਹੋਰ ਤੇਜ਼ ਅਤੇ ਵਿਸ਼ਾਲ ਹੋਵੇਗਾ।
ਕਿਸਾਨ ਆਗੂਆਂ ਨੇ ਲੋਕਾਂ ਨੂੰ ਇਸ ਬੰਦ ’ਚ ਸਾਥ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਬੰਦ ਕਿਸੇ ਨਿੱਜੀ ਮੁਫਾਦ ਲਈ ਨਹੀਂ, ਸਗੋਂ ਉਸ ਵਰਗ ਲਈ ਹੈ ਜੋ ਸਮੁੱਚੇ ਦੇਸ਼ ਨੂੰ ਅੰਨ ਮੁਹੱਈਆ ਕਰਵਾਉਂਦਾ ਹੈ ਇਸ ਕਰਕੇ ਜੋ ਵੀ ਵਿਅਕਤੀ ਅੰਨ ਖਾਂਦਾ ਹੈ ਉਸ ਨੂੰ ਇਸ ਬੰਦ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪੁੱਜ ਸਕੇ। ਜੋ ਆਵਾਜ਼ਾਈ ਅੱਜ ਸਵੇਰ ਬੰਦ ਤੋਂ ਪਹਿਲਾਂ ਚੱਲ ਰਹੀ ਸੀ ਉਸ ਨੂੰ ਉੱਥੇ ਹੀ ਰੋਕ ਦਿੱਤਾ ਗਿਆ।
ਕਿਸਾਨ ਆਗੂਆਂ ਨੇ ਕਿਹਾ ਕਿ ਜਥੇਬੰਦੀਆਂ ਉਦੋਂ ਤੱਕ ਸੰਘਰਸ਼ ਲਈ ਡਟੀਆਂ ਰਹਿਣਗੀਆਂ, ਜਦੋਂ ਤੱਕ 3 ਖੇਤੀ ਕਾਨੂੰਨ, ਬਿਜਲੀ ਆਰਡੀਨੈਂਸ ਅਤੇ ਪਰਾਲੀ ਆਰਡੀਨੈਂਸ ਰੱਦ ਕਰਕੇ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਸਬੰਧੀ ਕਾਨੂੰਨ ਨਹੀਂ ਬਣਦਾ।
ਜ਼ਿਕਰਯੋਗ ਹੈ ਕਿ 32 ਕਿਸਾਨ-ਜਥੇਬੰਦੀਆਂ ਵੱਲੋਂ ਭਾਜਪਾ ਨਾਲ ਸਬੰਧਤ ਆਗੂਆਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅਤੇ ਅੰਬਾਨੀ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਸਮੇਤ 68 ਥਾਵਾਂ 'ਤੇ ਧਰਨੇ ਦਿਨ-ਰਾਤ ਜਾਰੀ ਹਨ।
ਗੁਜਰਾਤ 'ਚ ਪ੍ਰੈੱਸ-ਕਾਨਫਰੰਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਯੁੱਧਵੀਰ ਸਿੰਘ ਅਤੇ ਜੀਕੇ ਪਟੇਲ ਅਤੇ ਹੋਰਨਾਂ ਆਗੂਆਂ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਦੀ ਪੰਜਾਬ ਦੇ ਕਿਸਾਨ-ਆਗੂਆਂ ਨੇ ਸਖ਼ਤ ਨਿਖੇਧੀ ਕੀਤੀ ਹੈ। ਕਿਸਾਨ-ਆਗੂਆਂ ਨੇ ਕਿਹਾ ਕਿ ਗ੍ਰਿਫਤਾਰੀਆਂ, ਜੇਲ੍ਹਾਂ ਜਾਂ ਜ਼ਬਰ ਰਾਹੀਂ ਕਿਸਾਨ-ਅੰਦੋਲਨ ਨੂੰ ਜਿੱਤ ਦੇ ਰਾਹ ਵੱਲ ਵਧਣ ਤੋਂ ਨਹੀਂ ਰੋਕਿਆ ਜਾ ਸਕੇਗਾ।

 

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ