Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਪੰਜਾਬ

ਸਰਕਾਰੀ ਸਕੂਲਾਂ ਬਾਰੇ ਦੂਰਦਰਸ਼ਨ ਦਾ ਪ੍ਰੋਗਰਾਮ ‘ਨਵੀਆਂ ਪੈੜਾਂ’ 27 ਮਾਰਚ ਤੋਂ

March 26, 2021 05:45 PM

ਹਰ ਸ਼ਨੀਵਾਰ ਅਤੇ ਐਤਵਾਰ ਪ੍ਰਸਾਰਿਤ ਹੋਵੇਗਾ ਪ੍ਰੋਗਰਾਮ


ਚੰਡੀਗੜ੍ਹ, 26 ਮਾਰਚ (ਪੋਸਟ ਬਿਊਰੋ): ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿਸ਼ਨ ਕੁਮਾਰ ਦੀ ਦੇਖ-ਰੇਖ ਹੇਠ ਸਰਕਾਰੀ ਸਕੂਲਾਂ ਦੀ ਬਦਲੀ ਗਈ ਨੁਹਾਰ ਦੀ ਚਰਚਾ ਹੁਣ ਦੂਰਦਰਸ਼ਨ ’ਤੇ ਹੋਵੇਗੀ। ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਅਤੇ ਢਾਂਚੇ ’ਚ ਤਬਦੀਲੀ ਦਾ ਸੁਨੇਹਾ ਦੇਣ ਲਈ 27 ਮਾਰਚ ਤੋਂ ਡੀਡੀ ਪੰਜਾਬੀ ਤੋਂ ਪ੍ਰੋਗਰਾਮ ਪ੍ਰਸਾਰਿਤ ਕੀਤਾ ਜਾ ਰਿਹਾ ਹੈ। ਇਹ ਪ੍ਰੋਗਰਾਮ ਹਰ ਸ਼ਨੀਵਾਰ ਅਤੇ ਐਤਵਾਰ ਸ਼ਾਮ 3.30 ਤੋਂ 4.00 ਵਜੇ ਤੱਕ ‘ਨਵੀਆਂ ਪੈੜਾਂ’ ਦੇ ਹੇਠ ਪੇਸ਼ ਕੀਤਾ ਜਾਵੇਗਾ। ਇਸ ਰਾਹੀਂ ਸਰਕਾਰੀ ਸਕੂਲਾਂ ਦੀਆਂ ਆਕਰਸ਼ਿਕ ਇਮਾਰਤਾਂ, ਪੜ੍ਹਾਉਣ ਦੀਆਂ ਆਧੁਨਿਕ ਤਕਨੀਕਾਂ, ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦੀ ਜ਼ਿਲ੍ਹਾ ਵਾਰ ਜਾਣਕਾਰੀ ਦਿੱਤੀ ਜਾਵੇਗੀ।
ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਸਕੂਲਾਂ ਦੀ ਕੀਤੀ ਗਈ ਕਾਇਆ-ਕਲਪ ਦਾ ਸੁਨੇਹਾ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਜਿੱਥੇ ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਅਧਿਆਪਕ ਖੁਦ ਘਰੋ-ਘਰੀ, ਪਿੰਡਾਂ ਦੀਆਂ ਸੱਥਾਂ ਅਤੇ ਹੋਰ ਸਾਂਝੀਆਂ ਥਾਵਾਂ ’ਤੇ ਜਾ ਕੇ ਸਰਕਾਰੀ ਸਕੂਲਾਂ ਦੇ ਅਤਿ-ਆਧੁਨਿਕ ਢਾਂਚੇ ਦਾ ਸੁਨੇਹਾ ਦੇ ਰਹੇ ਹਨ ਉੱਥੇ ਹੀ ਵਿਭਾਗ ਵੱਲੋਂ ਸੋਸ਼ਲ ਅਤੇ ਪਿ੍ਰੰਟ ਮੀਡੀਆ ਜਰੀਏ ਵੀ ਸਮਾਜ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਰਕਾਰੀ ਸਕੂਲਾਂ ਵਿੱਚ ਪਿਛਲੇ ਸਾਲ ਦਾਖਲਿਆਂ ਵਿੱਚ 15 ਫ਼ੀਸਦਾ ਦਾ ਹੋਇਆ ਵਾਧਾ ਸਕੂਲੀ ਢਾਂਚੇ ਦੀ ਕਾਇਆ-ਕਲਪ ਦਾ ਹੀ ਨਤੀਜਾ ਹੈ।
ਸਮਾਰਟ ਸਕੂਲ ਮੁਹਿੰਮ ਅਧੀਨ ਸੂਬੇ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਆਕਰਸ਼ਕ ਗੇਟ ਅਤੇ ਚਾਰਦੀਵਾਰੀਆਂ ਬਣਾਈਆਂ ਗਈਆਂ ਹਨ। ਇਸ ਦੇ ਨਾਲ ਹੀ ਸਕੂਲਾਂ ਦੀਆਂ ਇਮਾਰਤਾਂ ਅਤੇ ਜਮਾਤਾਂ ਦੇ ਕਮਰਿਆਂ ਨੂੰ ਸਿੱਖਣ ਸਮੱਗਰੀ ਭਰਪੂਰ ਪੇਟਿੰਗਾਂ ਨਾਲ ਸ਼ਿੰਗਾਰਿਆ ਗਿਆ ਹੈ। ਸਮਾਰਟ ਕਲਾਸ ਕਮਰੇ ਬਣਾਉਣ ਦੇ ਨਾਲ-ਨਾਲ ਪੜ੍ਹਾਉਣ ਦੇ ਆਧੁਨਿਕ ਸਾਧਨ ਪ੍ਰਾਜੈਕਟਰ, ਐਲਸੀਡੀ ਅਤੇ ਐਜੂਸੈਟ ਮੁਹੱਈਆ ਕਰਵਾਏ ਗਏ ਹਨ।
ਇਨ੍ਹਾਂ ਦਾ ਉਲੇਖ ਕਰਦਾ ਡੀ.ਡੀ. ਪੰਜਾਬੀ ਦਾ ‘ਨਵੀਆਂ ਪੈੜਾਂ’ ਪ੍ਰੋਗਰਾਮ ਸਰਕਾਰੀ ਸਕੂਲਾਂ ਵਿੱਚ ਲੋਕਾਂ ਨੂੰ ਆਪਣੇ ਬੱਚੇ ਦਾਖਲ ਕਰਨ ਲਈ ਪ੍ਰੇਰਿਤ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਸਕੂਲਾਂ ਦੀ ਬਦਲੀ ਹੋਈ ਨੁਹਾਰ ਬਾਰੇ ਜਾਣਕਾਰੀ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ