Welcome to Canadian Punjabi Post
Follow us on

02

July 2025
 
ਟੋਰਾਂਟੋ/ਜੀਟੀਏ

ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 34 ਸਾਲਾ ਵਿਅਕਤੀ ਦੀ ਹੋਈ ਮੌਤ

March 26, 2021 06:19 PM

ਓਨਟਾਰੀਓ, 26 ਮਾਰਚ (ਪੋਸਟ ਬਿਊਰੋ) : ਵੀਰਵਾਰ ਸ਼ਾਮ ਨੂੰ ਨੌਰਥ ਯੌਰਕ ਵਿੱਚ ਸੈਰ ਕਰਦੇ ਸਮੇਂ ਇੱਕ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ 34 ਸਾਲਾ ਵਿਅਕਤੀ ਦੀ ਮੌਤ ਹੋ ਗਈ।
ਰਾਤੀਂ 11:00 ਵਜੇ ਦੇ ਨੇੜੇ ਤੇੜੇ ਪੁਲਿਸ ਨੂੰ ਵਿਕਟੋਰੀਆ ਪਾਰਕ ਤੇ ਸਪਾਰਕਸ ਐਵਨਿਊ ਇਲਾਕੇ ਵਿੱਚ ਹੋਏ ਇਸ ਹਾਦਸੇ ਦੀ ਜਾਣਕਾਰੀ ਦੇ ਕੇ ਸੱਦਿਆ ਗਿਆ। 46 ਸਾਲਾ ਮਹਿਲਾ ਵਿਕਟੋਰੀਆ ਪਾਰਕ ਐਵਨਿਊ ਉੱਤੇ 2015 ਮਾਡਲ ਦੀ ਟੌਇਟਾ ਐਸਯੂਵੀ ਚਲਾ ਰਹੀ ਸੀ ਤੇ 34 ਸਾਲਾ ਵਿਅਕਤੀ ਲਾਂਘੇ ਦੇ ਉੱਤਰ ਵੱਲ ਪੈਦਲ ਤੁਰਿਆ ਜਾ ਰਿਹਾ ਸੀ। ਪੁਲਿਸ ਨੇ ਦੱਸਿਆ ਕਿ ਜਦੋਂ ਇਸ ਵਿਅਕਤੀ ਨੇ ਪੂਰਬ ਤੋਂ ਪੱਛਮ ਵੱਲ ਵਿਕਟੋਰੀਆ ਪਾਰਕ ਐਵਨਿਊ ਪਾਰ ਕਰਨਾ ਸੁ਼ਰੂ ਕੀਤਾ ਤਾਂ ਇਹ ਗੱਡੀ ਉਸ ਨਾਲ ਆ ਟਕਰਾਈ।
ਉਸ ਨੂੰ ਨਾਜ਼ੁਕ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਤੇ ਬਾਅਦ ਵਿੱਚ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਹੋਇਆ ਉਸ ਦੀ ਮੌਤ ਹੋ ਗਈ। ਅਜੇ ਤੱਕ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ