Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਟੋਰਾਂਟੋ ਤੇ ਪੀਲ ਵਿੱਚ ਪਾਬੰਦੀਆਂ ਵਿੱਚ ਢਿੱਲ ਦੇਣ ਬਾਰੇ ਵਿਚਾਰ ਕਰ ਰਹੀ ਹੈ ਓਨਟਾਰੀਓ ਸਰਕਾਰ

March 26, 2021 06:27 PM

ਓਨਟਾਰੀਓ, 26 ਮਾਰਚ (ਪੋਸਟ ਬਿਊਰੋ) : ਜੀਟੀਏ ਦੇ ਅਜੇ ਵੀ ਲਾਕਡਾਊਨ ਵਿੱਚ ਚੱਲ ਰਹੇ ਦੋ ਹੌਟ ਸਪੌਟਸ ਵਿੱਚ ਜਾਰੀ ਪਾਬੰਦੀਆਂ ਵਿੱਚ ਪ੍ਰੋਵਿੰਸ ਥੋੜ੍ਹੀ ਤਬਦੀਲੀ ਕਰ ਸਕਦੀ ਹੈ।
ਓਨਟਾਰੀਓ ਦੇ ਮੈਡੀਕਲ ਆਫੀਸਰ ਆਫ ਹੈਲਥ ਡਾ· ਬਾਰਬਰਾ ਯਾਫੇ ਦਾ ਕਹਿਣਾ ਹੈ ਕਿ ਗ੍ਰੇਅ ਜ਼ੋਨ ਵਿੱਚ ਕੁੱਝ ਹੋਰ ਆਊਟਡੋਰ ਗਤੀਵਿਧੀਆਂ ਦੀ ਖੁੱਲ੍ਹ ਦਿੱਤੀ ਜਾ ਸਕਦੀ ਹੈ। ਉਨ੍ਹਾਂ ਆਖਿਆ ਕਿ ਇਸ ਮੁੱਦੇ ਨੂੰ ਕੁਈਨਜ਼ ਪਾਰਕ ਵਿੱਚ ਸਵੇਰ ਸਮੇਂ ਕੀਤੀ ਜਾਣ ਵਾਲੀ ਕੈਬਨਿਟ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ। ਇਸ ਸਬੰਧ ਵਿੱਚ ਪ੍ਰੋਵਿੰਸ ਵੱਲੋਂ ਐਲਾਨ ਸ਼ੁੱਕਰਵਾਰ ਦੁਪਹਿਰ ਨੂੰ ਕੀਤਾ ਜਾ ਸਕਦਾ ਹੈ। ਯਾਫੇ ਨੇ ਆਖਿਆ ਕਿ ਜਿਸ ਤਰ੍ਹਾਂ ਦੀ ਵੀ ਖੁੱਲ੍ਹ ਸਾਡੇ ਵੱਲੋਂ ਦਿੱਤੀ ਜਾਵੇਗੀ ਉਸ ਦੇ ਨਾਲ ਇਹ ਵੀ ਯਕੀਨੀ ਬਣਾਉਣਾ ਹੋਵੇਗਾ ਕਿ ਲੋਕ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਣ ਤੇ ਜਿੰਨਾ ਹੋ ਸਕੇ ਸੇਫ ਰਹਿਣ।
ਇਸ ਸਮੇਂ ਟੋਰਾਂਟੋ ਤੇ ਪੀਲ ਦੇ ਉੱਘੇ ਡਾਕਟਰ ਤੇ ਅਧਿਕਾਰੀ ਪ੍ਰੋਵਿ਼ੰਸ਼ੀਅਲ ਅਧਿਕਾਰੀਆਂ ਨਾਲ ਗੱਲਬਾਤ ਕਰ ਰਹੇ ਹਨ ਤਾਂ ਕਿ ਪਬਲਿਕ ਹੈਲਥ ਯੂਨਿਟਸ ਨੂੰ ਸੋਧੀਆਂ ਹੋਈਆਂ ਪਾਬੰਦੀਆਂ ਨਾਲ ਲਾਕਡਾਊਨ ਵਿੱਚ ਰੱਖਿਆ ਜਾ ਸਕੇ। ਇਸ ਦੌਰਾਨ ਆਊਟਡੋਰ ਗਤੀਵਿਧੀਆਂ ਤੇ ਸੇਵਾਵਾਂ ਦੀ ਖੁੱਲ੍ਹ ਦਿੱਤੀ ਜਾ ਸਕਦੀ ਹੈ। ਪਰ ਟੋਰਾਂਟੋ ਦੇ ਮੇਅਰ ਤੇ ਉੱਘੇ ਡਾਕਟਰ ਕਿਸੇ ਵੀ ਤਰ੍ਹਾਂ ਦੀਆਂ ਪਾਬੰਦੀਆਂ ਵਿੱਚ ਢਿੱਲ ਦੇਣ ਲਈ ਤਿਆਰ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸਮੇਂਂ ਨਵੇਂ ਇਨਫੈਕਸ਼ੀਅਸ ਵੇਰੀਐਂਟਸ ਆਉਣ ਕਾਰਨ ਅਜਿਹਾ ਕਰਨਾ ਸੇਫ ਨਹੀਂ ਹੋਵੇਗਾ।
ਫੋਰਡ ਸਰਕਾਰ ਵੱਲੋਂ ਪਿਛਲੇ ਹਫਤੇ ਫਰੇਮਵਰਕ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਤੋਂ ਬਾਅਦ ਗ੍ਰੇਅ ਜ਼ੋਨ ਵਿੱਚ ਹੁਣ ਰੈਸਟੋਰੈਂਟਸ ਤੇ ਬਾਰਜ਼ ਵਿੱਚ ਆਊਟਡੋਰ ਪੈਟੀਓ ਡਾਈਨਿੰਗ ਦੀ ਇਜਾਜ਼ਤ ਦਿੱਤੀ ਗਈ ਹੈ। ਪਰ ਅਜਿਹੀ ਡਾਈਨਿੰਗ ਦੀ ਖੁੱਲ੍ਹ ਵੀ ਇੱਕੋ ਪਰਿਵਾਰ ਦੇ ਮੈਂਬਰਾਂ ਨੂੰ ਹੀ ਦਿੱਤੀ ਗਈ ਹੈ।ਮੇਅਰ ਜੌਹਨ ਟੋਰੀ ਵੱਲੋਂ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ ਸੀ ਕਿ ਕੁੱਝ ਮਨੋਰੰਜਨ, ਫਿੱਟਨੈੱਸ ਤੇ ਪਰਸਨਲ ਕੇਅਰ ਸਰਵਿਸਿਜ਼ ਨੂੰ ਵੀ ਇਜਾਜ਼ਤ ਦੇਣ ਬਾਰੇ ਗੱਲਬਾਤ ਚੱਲ ਰਹੀ ਹੈ।  

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ