Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਕੋਟਕਪੂਰਾ ਗੋਲੀ ਕਾਂਡ ਸੁਮੇਧ ਸੈਣੀ ਦੇ ਸੁਰੱਖਿਆ ਗਾਰਡਾਂ ਨੇ ਸੰਮਨ ਲੈ ਕੇ ਆਏ ਮੁਲਾਜ਼ਮ ਨੂੰ ਬੇਰੰਗ ਮੋੜਿਆ

March 28, 2021 02:23 AM

ਫ਼ਰੀਦਕੋਟ, 27 ਮਾਰਚ (ਪੋਸਟ ਬਿਊਰੋ)- ਕੋਟਕਪੂਰਾ ਗੋਲੀ ਕਾਂਡ ਦੇ ਕੇਸ ਵਿੱਚ ਵਿੱਚ ਪੰਜਾਬ ਪੁਲਸ ਦੇ ਸਾਬਕਾ ਡੀ ਜੀ ਪੀ ਸੁਮੇਧ ਸੈਣੀ ਕੱਲ੍ਹ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਅਦਾਲਤ ਦੇ ਹੁਕਮਾਂ ਉੱਤੇਸੁਮੇਧ ਸੈਣੀ ਦੇ ਸੰਮਨ ਲੈ ਕੇ ਗਏ ਸਰਕਾਰੀ ਕਾਰਿੰਦੇ ਨੇ ਲਿਖਤੀ ਤੌਰ ਉੱਤੇ ਅਦਾਲਤ ਨੂੰ ਦੱਸਿਆ ਕਿ ਸੈਣੀ ਦੇ ਸੁਰੱਖਿਆ ਗਾਰਡਾਂ ਨੇ ਉਸ ਨੂੰ ਸੰਮਨ ਲੈ ਕੇ ਰਿਹਾਇਸ਼ ਦੇ ਅੰਦਰ ਨਹੀਂ ਜਾਣ ਦਿੱਤਾ ਅਤੇ ਨਾ ਸੁਮੇਧ ਸੈਣੀ ਨੂੰ ਮਿਲਣ ਦਿੱਤਾ ਹੈ।
ਇਸ ਦੌਰਾਨ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਵੱਲੋਂ ਜ਼ਿਲ੍ਹਾ ਅਟਾਰਨੀ ਰਜਨੀਸ਼ ਗੋਇਲ ਨੇ ਅਦਾਲਤ ਵਿੱਚ ਪੇਸ਼ ਹੋ ਕੇ ਮੰਗ ਕੀਤੀ ਕਿ ਸੁਮੇਧ ਸੈਣੀ ਨੂੰ ਅਦਾਲਤ ਦੇ ਸੰਮਨ ਨੋਟ ਕਰਾਉਣ ਲਈ ਕਿਸੇ ਉਚ ਅਧਿਕਾਰੀ ਨੂੰ ਨਿਯੁਕਤ ਕੀਤਾ ਜਾਵੇ। ਅਦਾਲਤ ਨੇ ਜਾਂਚ ਟੀਮ ਦੀ ਇਹ ਗੱਲ ਮੰਨ ਲਈ ਤੇ 16 ਅਪ੍ਰੈਲ ਲਈ ਸੈਣੀ ਦੇ ਦੁਬਾਰਾ ਸੰਮਨ ਜਾਰੀ ਕੀਤੇ ਹਨ। ਉਂਜ ਸੁਮੇਧ ਸੈਣੀ ਨੇ ਅਦਾਲਤ ਨੂੰ ਭੇਜੀ ਦਰਖਾਸਤ ਵਿੱਚ ਕਿਹਾ ਕਿ ਉਹ ਬਿਮਾਰ ਹੋਣ ਕਾਰਨ ਨਿੱਜੀ ਤੌਰ ਉੱਤੇ ਪੇਸ਼ ਨਹੀਂ ਹੋ ਸਕਦਾ ਅਤੇ ਉਸ ਨੂੰ ਪੰਜ ਦਿਨ ਦੇ ਆਰਾਮ ਦੀ ਸਲਾਹ ਦਿੱਤੀ ਗਈ ਹੈ।ਜੁਡੀਸ਼ਲ ਮੈਜਿਸਟਰੇਟ ਏਕਤਾ ਉਪਲ ਨੇ ਕਿਹਾ ਕਿ ਜਦੋਂ ਸੁਮੇਧ ਸੈਣੀ ਅਜੇ ਤੱਕ ਕੋਟਕਪੂਰਾ ਗੋਲੀ ਕਾਂਡ ਵਿੱਚ ਅਦਾਲਤ ਅੱਗੇ ਖੁਦ ਪੇਸ਼ ਨਹੀਂ ਹੋਇਆ ਤਾਂ ਉਸ ਨੂੰ ਇਸ ਕੇਸ ਵਿੱਚ ਕਿਸੇ ਵੀ ਤਰ੍ਹਾਂ ਦੀ ਦਰਖਾਸਤ ਦੇਣ ਦਾ ਕੋਈ ਅਧਿਕਾਰ ਨਹੀਂ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ