Welcome to Canadian Punjabi Post
Follow us on

29

March 2024
 
ਭਾਰਤ

ਸੈਕਸ ਸਕੈਂਡਲ ਕਾਰਨ ਸਾਬਕਾ ਭਾਜਪਾ ਮੰਤਰੀ ਰਮੇਸ਼ ਜਾਰਕੀਹੋਲੀ ਦੇ ਖ਼ਿਲਾਫ਼ ਸ਼ਿਕਾਇਤ ਦਰਜ

March 28, 2021 02:32 AM

ਬੇਂਗਲੁਰੂ, 27 ਮਾਰਚ (ਪੋਸਟ ਬਿਊਰੋ)- ਕਰਨਾਟਕ ਵਿੱਚ ਸੈਕਸ ਸਕੈਂਡਲ ਮਾਮਲੇ ਦੀ ਜਾਂਚ ਵਿੱਚ ਓਦੋਂ ਨਵਾਂ ਮੋੜ ਆ ਗਿਆ, ਜਦੋਂ ਵੀਡੀਓ ਵਿੱਚ ਨਜ਼ਰ ਆਉਣ ਵਾਲੀ ਮਹਿਲਾ ਵੱਲੋਂ ਕੀਤੀ ਸ਼ਿਕਾਇਤ ਉੱਤੇ ਸਾਬਕਾ ਭਾਜਪਾ ਮੰਤਰੀ ਰਮੇਸ਼ ਜਾਰਕੀਹੋਲੀ ਦੇ ਖ਼ਿਲਾਫ਼ ਇੱਕ ਸ਼ਿਕਾਇਤ ਦਰਜ ਕਰ ਲਈ ਗਈ।
ਇਸ ਮਹਿਲਾ ਨੇ ਕੱਲ੍ਹ ਸਵੇਰੇ ਜਾਰੀ ਕੀਤੇ ਆਪਣੇ ਤੀਸਰੇ ਵੀਡੀਓ ਬਿਆਨ ਵਿੱਚ ਕਿਹਾ ਸੀ ਕਿ ਉਹ ਆਪਣੇ ਵਕੀਲ ਜਗਦੀਸ਼ ਕੁਮਾਰ ਦੇ ਮਧਿਅਮ ਨਾਲ ਕਰਨਾਟਕ ਦੇ ਸਾਬਕਾ ਮੰਤਰੀ ਜਾਰਕੀਹੋਲੀ ਦੇ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਏਗੀ। ਇਸ ਦੇ ਕੁਝ ਘੰਟੇ ਬਾਅਦ ਸ਼ਿਕਾਇਤ ਦਰਜ ਕਰ ਲਈ ਗਈ। ਜਗਦੀਸ਼ ਕੁਮਾਰ ਨੇ ਇਸ ਸ਼ਹਿਰ ਦੇ ਪੁਲਸ ਕਮਿਸ਼ਨਰ ਕਮਲ ਪੰਤ ਨਾਲ ਉਸਦੇ ਦਫ਼ਤਰ ਵਿੱਚ ਮੁਲਾਕਾਤ ਕਰ ਕੇ ਸ਼ਿਕਾਇਤ ਦੀ ਕਾਪੀ ਉਨ੍ਹਾਂ ਨੂੰ ਸੌਂਪੀ। ਕਿਹਾ ਜਾ ਰਿਹਾ ਹੈ ਕਿ ਇਹ ਸ਼ਿਕਾਇਤ ਮਹਿਲਾ ਨੇ ਲਿਖੀ ਹੈ। ਦੂਸਰੇ ਪਾਸੇ ਜਾਰਕੀਹੋਲੀ ਨੇ ਕਿਹਾ ਕਿ ਉਹ ਨਿਰਦੋਸ਼ ਹਨ ਅਤੇ ਸਾਜ਼ਿਸ਼ ਦੇ ਖ਼ਿਲਾਫ਼ ਕਾਨੂੰਨੀ ਲੜਾਈ ਲੜਨ ਲਈ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਖੇਡ ਇਸ ਤੋਂ ਬਾਅਦ ਸ਼ੁਰੂ ਹੋਵੇਗੀ ਅਤੇ ਉਹ ਇਸ ਤਰ੍ਹਾਂ ਦੀਆਂ ਹੋਰ ਸ਼ਿਕਾਇਤਾਂ ਦਾ ਸਾਹਮਣਾ ਕਰਨ ਦੇ ਲਈ ਕਾਫੀ ਸਮਰੱਥ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ