Welcome to Canadian Punjabi Post
Follow us on

04

July 2025
 
ਅੰਤਰਰਾਸ਼ਟਰੀ

ਆਸਟ੍ਰੇਲੀਆ ਵਿੱਚ ਆਰਜ਼ੀ ਵੀਜ਼ਾ ਧਾਰਕਾਂ ਦੀ ਵਾਪਸੀ ਹੋਣ ਲੱਗੀ

March 28, 2021 02:33 AM

ਬ੍ਰਿਸਬੇਨ, 27 ਮਾਰਚ (ਪੋਸਟ ਬਿਊਰੋ)- ਬ੍ਰਿਸਬੇਨ ਵਿੱਚ ਕੋਰੋਨਾ ਮਹਾਮਾਰੀ ਕਾਰਨ ਆਸਟ੍ਰੇਲੀਆ ਵਿੱਚ ਬੀਤੇ ਸਾਲ ਤੋਂ ਲੱਗੀਆਂ ਪਾਬੰਦੀਆਂ ਕਾਰਨ ਦੇਸ਼ ਤੋਂ ਬਾਹਰ ਫਸੇ ਆਰਜ਼ੀ ਵੀਜ਼ਾ ਧਾਰਕਾਂ, ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਹਜ਼ਾਰਾਂ ਪ੍ਰਵਾਸੀ ਲੋਕਾਂ ਦੀਆਂ ਆਸਾਂ ਨੂੰ ਬੂਰ ਪੈਂਦਾਜਾਪਿਆ ਹੈ, ਜਦੋਂ ਆਸਟ੍ਰੇਲੀਆ ਦੇ ਇਮੀਗ੍ਰੇਸ਼ਨ, ਸਿਟੀਜ਼ਨਸ਼ਿਪ, ਪ੍ਰਵਾਸੀ ਸੇਵਾਵਾਂ ਅਤੇ ਬਹੁ-ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਐਲੈਕਸ ਹਾਕ ਨੇ ਮੀਡੀਏ ਨੂੰ ਦੱਸਿਆ ਕਿ ਅਸੀਂ ਆਰਜ਼ੀ ਵੀਜ਼ਾ ਧਾਰਕਾਂ ਨੂੰ ਜਲਦੀ ਵਾਪਸ ਦੇਸ਼ ਲਿਆਉਣ ਲਈ ਯੋਜਨਾ ਬਣਾ ਰਹੇ ਹਾਂ।
ਐਲੈਕਸ ਹਾਕ ਨੇ ਕਿਹਾ ਕਿ ਦੇਸ਼ ਦੀ ਆਰਥਿਕਤਾ ਮਜ਼ਬੂਤ ਕਤਲ ਵਿੱਚ ਆਰਜ਼ੀ ਵੀਜ਼ਾ ਧਾਰਕਾਂ ਦਾ ਬਹੁਤ ਵੱਡਾ ਯੋਗਦਾਨ ਹੈ, ਇਸੇ ਲਈ ਸਰਕਾਰ ਕੋਵਿਡ ਟੀਕਾਕਰਨ ਪ੍ਰੋਗਰਾਮ ਵੀ ਜਲਦੀ ਲਾਗੂ ਕਰ ਰਹੀ ਹੈ ਤਾਂ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਸੈਲਾਨੀਆਂ ਸਮੇਤ ਆਰਜ਼ੀ ਪ੍ਰਵਾਸੀਆਂ ਲਈ ਕੌਮਾਂਤਰੀ ਸਰਹੱਦਾਂ ਨੂੰ ਜਲਦੀ ਖੋਲ੍ਹਿਆ ਜਾ ਸਕੇ।
ਤਾਜ਼ਾ ਸਰਕਾਰੀ ਅੰਕੜਿਆਂ ਮੁਤਾਬਕ 10 ਜਨਵਰੀ 2021 ਤੱਕ ਕੁੱਲ 1,64,485 ਵਿਦਿਆਰਥੀ ਵੀਜ਼ਾ ਧਾਰਕ ਆਸਟ੍ਰੇਲੀਆ ਤੋਂ ਬਾਹਰ ਸਨ, ਜਿਨ੍ਹਾਂ ਵਿੱਚੋਂ ਘੱਟੋ-ਘੱਟ 12,740 ਭਾਰਤੀ ਸਨ। ਪ੍ਰਵਾਸ ਮੰਤਰੀ ਦਾ ਬਿਆਨ ਉਸ ਸਮੇਂ ਆਇਆ ਹੈ, ਜਦੋਂ ਗ੍ਰਹਿ ਵਿਭਾਗ ਦੇ ਤਾਜ਼ਾ ਅੰਕੜਿਆਂ ਮੁਤਾਬਕ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ ਅਰਜ਼ੀਆਂ ਵਿੱਚ ਸਾਲ 2019 ਦੀ ਇਸੇ ਮਿਆਦ ਦੇ ਮੁਕਾਬਲੇ 2020 ਦੇ ਦੂਜੇ ਅੱਧ ਵਿੱਚ 65 ਫੀਸਦੀ ਗਿਰਾਵਟ ਦਰਜ ਹੋਈ ਹੈ। ਸਭ ਤੋਂ ਵੱਡੀ ਗਿਰਾਵਟ ਭਾਰਤ ਤੋਂ ਵੀਜ਼ਾ ਅਰਜ਼ੀਆਂ ਵਿੱਚ ਵੇਖੀ ਗਈ ਹੈ ਜੋ ਵਿਦਿਆਰਥੀਆਂ ਦਾ ਆਸਟ੍ਰੇਲੀਆ ਵਿੱਚ ਚੀਨ ਤੋਂ ਬਾਅਦ ਦੂਜਾ ਸਭ ਤੋਂ ਵੱਡਾ ਸਰੋਤ ਹੈ।ਹਾਕ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਦੇਸ਼ ਦੀਆਂ ਸਰਹੱਦਾਂ ਮੁੜ ਖੁੱਲ੍ਹਣ ਦੇ ਨਾਲ ਸਾਰੇ ਪ੍ਰਵਾਸੀ ਆਸਟ੍ਰੇਲੀਆ ਮੁੜ ਆਉਣਗੇ।
ਆਸਟ੍ਰੇਲੀਆ ਸਟੈਟਿਸਟਿਕਸ ਬਿਊਰੋ ਵੱਲੋਂ ਦਿੱਤੇ ਤਾਜ਼ਾ ਅੰਕੜਿਆਂ ਅਨੁਸਾਰ ਜਨਵਰੀ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਆਮਦ ਵਿੱਚ ਭਾਰੀ ਗਿਰਾਵਟ ਆਈ ਹੈ। ਵਿਭਾਗ ਅਨੁਸਾਰ ਪਿਛਲੇ ਸਾਲ ਜਨਵਰੀ ਵਿੱਚ 91,250 ਅੰਤਰਰਾਸ਼ਟਰੀ ਵਿਦਿਆਰਥੀ ਆਸਟ੍ਰੇਲੀਆ ਵਿੱਚ ਆਏ ਸਨ, ਇਸ ਨਾਲ ਅੰਤਰਰਾਸ਼ਟਰੀ ਸਰਹੱਦਾਂ ਬੰਦ ਹੋਣ ਕਰਕੇ ਜਨਵਰੀ ਵਿੱਚ ਸਿਰਫ਼ 360 ਵਿਦਿਆਰਥੀ ਪਹੁੰਚੇ ਹਨ ਅਤੇ2020 ਦੇ ਮੁਕਾਬਲੇ ਇਹ 99.6 ਫੀਸਦੀ ਕਮੀ ਹੈ।ਸਾਲ 2020 ਦੇ ਦੂਜੇ ਅੱਧ ਵਿੱਚ ਭਾਰਤੀ ਵਿਦਿਆਰਥੀਆਂ ਨੇ ਸਿਰਫ਼ 10.549 ਅਰਜ਼ੀਆਂ ਦਿੱਤੀਆਂ ਹਨ। ਗ੍ਰਹਿ ਵਿਭਾਗ ਦੇ ਤਾਜ਼ਾ ਅੰਕੜਿਆਂ ਅਨੁਸਾਰ 2019 ਵਿੱਚ ਇਸ ਸਮੇਂ ਦੀ ਤੁਲਨਾ ਵਿੱਚ ਨਵੀਆਂ ਵਿਦਿਆਰਥੀ ਵੀਜ਼ਾ ਅਰਜ਼ੀਆਂ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਸਾਲ 2019 ਦੇ ਮੁਕਾਬਲੇ ਦਸੰਬਰ 2020 ਵਿੱਚ ਆਸਟਰੇਲੀਆ ਵਿੱਚ ਤਕਰਬੀਨ 6,00,000 ਘੱਟ ਆਰਜ਼ੀ ਵੀਜ਼ਾ ਧਾਰਕ ਹਨ, ਜਿਨ੍ਹਾਂ ਵਿੱਚੋਂ 41,000 ਭਾਰਤੀ ਸਨ, ਜੋ ਕੋਵਿਡ-19 ਮਹਾਮਾਰੀ ਅਤੇ ਅੰਤਰਰਾਸ਼ਟਰੀ ਸਰਹੱਦਾਂ ਦੇ ਬੰਦ ਹੋਣ ਤੋਂ ਪਹਿਲਾਂ ਜਾਂ ਬਾਅਦ ਵਿੱਚ ਆਪਣੇ ਜੱਦੀ ਦੇਸ਼ ਪਰਤੇ ਸਨ। ਵਿਦੇਸ਼ ਅਤੇ ਵਪਾਰ ਵਿਭਾਗ ਦੇ ਅਨੁਸਾਰ ਸੀਮਤ ਕੁਆਰੰਟਾਈਨ ਕਾਰਨ ਵਿਦੇਸ਼ਾਂ ਵਿੱਚ ਫਸੇ ਅੰਦਾਜ਼ਨ 37,000 ਆਸਟ੍ਰੇਲੀਅਨ ਨਾਗਰਿਕ ਤੇ ਸਥਾਈ ਵਸਨੀਕ ਵੀ ਘਰ ਵਾਪਸੀ ਲਈ ਆਸਟਰੇਲੀਆ ਸਰਕਾਰ ਵੱਲ ਵੇਖ ਰਹੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ