Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਕੋਰੋਨਾ ਦੇ ਦੌਰ ਵਿੱਚ ਇਟਲੀ ਦੀ ਜਨਮ ਦਰ ਵੀ ਘਟਦੀ ਗਈ

March 28, 2021 11:53 PM

ਮਿਲਾਨ, 28 ਮਾਰਚ (ਪੋਸਟ ਬਿਊਰੋ)- ਇਟਲੀ ਇਸ ਵਕਤ ਜਿੱਥੇ ਕੋਰੋਨਾ ਵਾਇਰਸ ਤੋਂ ਬਹੁਤ ਜ਼ਿਆਦਾ ਪ੍ਰਭਾਵਤ ਹੈ, ਉਥੇ ਸਾਲ 2020 ਦੇ ਕਾਫੀ ਨਵੇਂ ਤੱਥ ਸਾਹਮਣੇ ਆ ਰਹੇ ਹਨ। ਪਤਾ ਲੱਗਾ ਹੈ ਕਿ ਸਾਲ 2020 ਵਿੱਚ ਇਟਲੀ ਦੀ ਜਨਸੰਖਿਆ ਵਿੱਚ ਪਿਛਲੇ ਸਾਲ ਨਾਲੋਂ ਕਾਫੀ ਗਿਰਾਵਟ ਆਈ ਹੈ।
ਇਸ ਸੰਬੰਧ ਵਿੱਚ ਇਟਲੀ ਦੀ ਰਾਸ਼ਟਰੀ ਅੰਕੜਾ ਏਜੰਸੀ ਇਸਤਾਂਤ ਨੇ ਬੀਤੇ ਦਿਨੀਂ ਕਿਹਾ ਕਿ ਪਿਛਲੇ ਸਾਲ ਦੇ ਸ਼ੁਰੂ ਵਿੱਚ ਇਟਲੀ ਦੀ ਆਬਾਦੀ 31 ਦਸੰਬਰ 2020 ਨੂੰ ਲਗਭਗ 3,84,000 ਘੱਟ ਸੀ। ਅੰਕੜਾ ਏਜੰਸੀ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਦੇ ਪ੍ਰਭਾਵ ਨੇ 2015 ਤੋਂ ਪਿੱਛੋਂ ਇਟਲੀ ਦੀ ਆਬਾਦੀ ਦੇ ਘਟਦੇ ਰੁਝਾਨ ਨੂੰ ਹੋਰ ਵਧਾ ਦਿੱਤਾ ਹੈ। ਇਸਤਾਂਤ ਨੇ ਦੱਸਿਆ ਕਿ ਇਟਲੀ ਵਿੱਚ ਪਿਛਲੇ ਸਾਲ ਜਨਮ ਦਰ ਏਕੀਕਰਨ ਤੋਂ ਬਾਅਦ ਸਭ ਤੋਂ ਘੱਟ ਰਿਕਾਰਡ ਦਰਜ ਹੋਈ ਹੈ ਅਤੇ ਦੂਜੇ ਵਿਸ਼ਵ ਯੁੱਧ ਤੋਂ ਬਾਅਦ 2020 ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਸਾਲ 4,04,104 ਜਨਮ ਰਜਿਸਟਰ ਕੀਤੇ ਗਏ, ਜੋ ਸਾਲ 2019 ਤੋਂ ਲਗਭਗ 16,000 ਘੱਟ ਹਨ। ਇਹ ਹੀ ਨਹੀਂ, ਇਸਤਾਂਤ ਨੇ ਇਹ ਵੀ ਕਿਹਾ ਹੈ ਕਿ 2020 ਵਿੱਚ 7,46,146 ਮੌਤਾਂ ਰਜਿਸਟਰ ਹੋਈਆਂ, ਜੋ 2019 ਨਾਲੋਂ ਤਕਰੀਬਨ 1,12,000 ਵਧੇਰੇ ਹਨ, ਜੋ ਪਿਛਲੇ ਸਾਲ ਦੇ ਮੁਕਾਬਲੇ 17.6 ਫੀਸਦੀ ਵਧ ਹਨ।
ਵਰਨਣ ਯੋਗ ਹੈ ਕਿ ਇਟਲੀ ਵਿੱਚ ਕੋਵਿਡ 19 ਜਿੱਥੇ ਲੋਕਾਂ ਦਾ ਜਾਨੀ ਤੇ ਮਾਲੀ ਪੱਧਰ ਉੱਤੇ ਵੱਡਾ ਨੁਕਸਾਨ ਕਰ ਰਿਹਾ ਹੈ, ਉਥੇ ਇਹ ਰੋਗ ਲੋਕਾਂ ਦੇ ਵਿਆਹੁਤਾ ਜੀਵਨ ਵਿੱਚ ਖਟਾਸ ਪੈਦਾ ਕਰਨ ਵਿੱਚ ਵੱਡਾਰੋਲ ਨਿਭਾ ਰਿਹਾ ਹੈ। ਉਂਝ ਪਿਛਲੇ ਤਿੰਨ ਦਹਾਕਿਆਂ ਤੋਂ ਪਹਿਲਾਂ ਹੀ ਨੌਜਵਾਨ ਪੀੜ੍ਹੀ ਵਿੱਚ ਵਿਆਹ ਕਰਾਉਣ ਦਾ ਰੁਝਾਨ ਘਟਨਾ ਜਾ ਰਿਹਾ ਹੈ ਇਨ੍ਹਾਂ ਸਭ ਦੇ ਚੱਲਦਿਆਂ ਇਟਲੀ ਵਿੱਚ ਬੱਚਿਆਂ ਦੀ ਜਨਮ ਦਰ ਹੇਠਾਂ ਵੱਲ ਜਾ ਰਹੀ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ