Welcome to Canadian Punjabi Post
Follow us on

03

July 2025
 
ਭਾਰਤ

ਇੰਟਰਨੈੱਟ ਉਤੇ ਜੱਜਾਂ ਦੇ ਖਿਲਾਫ ਪੋਸਟ ਪਾਉਣੀ ਮਹਿੰਗੀ ਪਵੇਗੀ

March 28, 2021 11:54 PM

ਪਣਜੀ, 28 ਮਾਰਚ (ਪੋਸਟ ਬਿਊਰੋ)- ਭਾਰਤ ਦੇ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਦਾ ਕਹਿਣਾ ਹੈ ਕਿ ਇੰਟਰਨੈਟ ਮੀਡੀਆ ਉਤੇ ਜੱਜਾਂ ਖਿਲਾਫ ਮਾੜੀ ਟਿੱਪਣੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਬੰਬੇ ਹਾਈ ਕੋਰਟ ਦੇ ਗੋਆ ਬੈਂਚ ਦੀ ਨਵੀਂ ਇਮਾਰਤ ਦੇ ਉਦਘਾਟਨ ਮੌਕੇ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਕਿਹਾ ਕਿ ਇੰਟਰਨੈਟ ਮੀਡੀਆ ਉੱਤੇ ਜੱਜਾਂ ਨੂੰ ਨਿਸ਼ਾਨਾ ਬਣਾਉਣਾ ਸਹੀ ਨਹੀਂ ਹੈ।ਇਸ ਮੌਕੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਐਸ ਏ ਬੋਬਡੇ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੁਹਿੰਮਾਂ ਪਿੱਛੇ ਕੁਝ ਲੋਕਾਂ ਦੇ ਆਪਣੇ ਸੁਆਰਥ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮੈਂ ਇੰਟਰਨੈਟ ਮੀਡੀਆ ਦਾ ਹਮਾਇਤੀ ਹਾਂ, ਇਹ ਮੀਡੀਆ ਲੋਕਾਂ ਨੂੰ ਮਜ਼ਬੂਤ ਬਣਾਉਂਦਾ ਹੈ। ਇੰਟਰਨੈਟ ਲੋਕਾਂ ਨੂੰ ਪ੍ਰਧਾਨ ਮੰਤਰੀ ਤੋਂ ਸਵਾਲ ਕਰਨ ਅਤੇ ਆਲੋਚਨਾ ਕਰਨ ਦੀ ਤਾਕਤ ਦਿੰਦਾ ਹੈ। ਇਹ ਸਿਹਤਮੰਦ ਲੋਕਤੰਤਰ ਦਾ ਇੱਕ ਅੰਗ ਹੈ। ਇਸ ਲਈ ਅਸੀਂ ਵੀ ਇਸ ਨੂੰ ਹੁਲਾਰਾ ਦਿੰਦੇ ਹਾਂ, ਪਰ ਬੀਤੇ ਦਿਨਾਂ ਵਿੱਚ ਇੱਕ ਅਜੀਬ ਰੁਝਾਨ ਸ਼ੁਰੂ ਹੋ ਗਿਆ ਹੈ। ਕੁਝ ਲੋਕ ਕਿਸੇ ਖਾਸ ਮੁੱਦੇ ਉਤੇ ਪਹਿਲਾਂ ਜਨਹਿਤ ਪਟੀਸ਼ਨ ਦਾਇਰ ਕਰਦੇ ਹਨ ਅਤੇ ਫਿਰ ਉਹ ਇੰਟਰਨੈਟ ਮੀਡੀਆ ਉਤੇ ਸਬੰਧਤ ਪਟੀਸ਼ਨ ਵਿੱਚ ਖਾਸ ਤਰ੍ਹਾਂ ਦੇ ਫੈਸਲੇ ਲਈ ਮੁਹਿੰਮ ਚਲਾਉਂਦੇ ਹਨ। ਜਦੋਂ ਫੈਸਲਾ ਉਨ੍ਹਾਂ ਦੇ ਪੱਖ ਦਾ ਨਹੀਂ ਆਉਂਦਾ ਤਾਂ ਇੰਟਰਨੈਟ ਮੀਡੀਆ ਉਤੇ ਨਾ ਸਿਰਫ ਜੱਜਾਂ ਖਿਲਾਫ ਟਿੱਪਣੀ ਕਰਦੇ ਹਨ, ਬਲਕਿ ਉਨ੍ਹਾਂ ਨੂੰ ਟ੍ਰੋਲ ਵੀ ਕਰਦੇ ਹਨ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਫੈਸਲੇ ਦੀ ਆਲੋਚਨਾ ਕਰਨ ਦਾ ਪੂਰਾ ਹੱਕ ਹੈ, ਪਰ ਇਸ ਲਈ ਤੁਸੀਂ ਕਿਸੇ ਖਾਸ ਜੱਜ ਨੂੰ ਨਿਸ਼ਾਨਾ ਬਣਾ ਕੇ ਇੰਟਰਨੈਟ ਮੀਡੀਆ ਉਤੇ ਮੁਹਿੰਮ ਚਲਾਉਂਦੇ ਹੋ ਤਾਂ ਇਹ ਸਹੀ ਨਹੀਂ ਹੈ। ਜਸਟਿਸ ਬੋਬਡੇ ਨੇ ਗੋਆ ਵਿੱਚ ਬਰਾਬਰੀ ਵਾਲਾ ਨਾਗਰਿਕ ਜ਼ਾਬਤਾ ਲਾਗੂ ਕਰਨ ਦੀ ਸ਼ਲਾਘਾ ਕੀਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ