Welcome to Canadian Punjabi Post
Follow us on

28

March 2024
 
ਭਾਰਤ

ਦਿੱਲੀ ਅਦਾਲਤ ਦਾ ਫੈਸਲਾ: ਪਤਨੀ ਨੂੰ ਗੁਜ਼ਾਰਾ-ਭੱਤਾ ਦੇਣ ਤੋਂ ਪਤੀ ਭੱਜ ਨਹੀਂ ਸਕਦਾ

March 28, 2021 11:56 PM

ਨਵੀਂ ਦਿੱਲੀ, 28 ਮਾਰਚ (ਪੋਸਟ ਬਿਊਰੋ)- ਦਿੱਲੀ ਦੀ ਇੱਕ ਅਦਾਲਤ ਨੇ ਵੱਖ ਰਹਿ ਰਹੀ ਪਤਨੀ ਨੂੰ ਅੰਤ੍ਰਿਮ ਗੁਜ਼ਾਰਾ ਭੱਤਾ ਦੇਣ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਇੱਕ ਵਿਅਕਤੀ ਦੀ ਅਪੀਲ ਰੱਦ ਕਰ ਕੇ ਕਿਹਾ ਕਿ ਵਿਆਹੀ ਪਤਨੀ ਨੂੰ ਗੁਜ਼ਾਰਾ ਭੱਤਾ ਦੇਣਾ ਪਤੀ ਦੀ ਸਮਾਜਕ ਤੇ ਕਾਨੂੰਨੀ ਜ਼ਿੰਮੇਵਾਰੀ ਹੈ, ਜਿਸ ਤੋਂ ਪਤੀ ਭੱਜ ਨਹੀਂ ਸਕਦਾ।
ਅਦਾਲਤ ਨੇ ਆਪਣੇ ਫੈਸਲੇ ਵਿੱਚ ਇਹ ਵੀ ਕਿਹਾ ਕਿ ਪਤਨੀ ਪੜ੍ਹੀ ਲਿਖੀ ਹੈ, ਇਸ ਲਈ ਉਸ ਨੂੰ ਆਪਣੇ ਲਈ ਕੋਈ ਨੌਕਰੀ ਲੱਭਣੀ ਚਾਹੀਦੀ ਹੈ ਅਤੇ ਘਰ ਖਾਲੀ ਬੈਠ ਕੇ ਆਪਣੀ ਪ੍ਰਤਿਭਾ ਨੂੰ ਬਰਬਾਦ ਨਹੀਂ ਹੋਣ ਦੇਣਾ ਚਾਹੀਦਾ। ਚੀਫ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਵਰਣ ਕਾਂਤਾ ਸ਼ਰਮਾ ਨੇ ਕਿਹਾ ਕਿ ਮੈਜਿਸਟਰੇਟ ਅਦਾਲਤ ਦਾ ਇਹ ਹੁਕਮ ਸਹੀ ਹੈ ਕਿ ਪਤੀ ਆਪਣੀ ਪਤਨੀ ਨੂੰ ਅੰਤਿ੍ਰਮ ਗੁਜ਼ਾਰਾ ਭੱਤੇ ਦੇ ਤੌਰ 'ਤੇ ਵੀਹ ਹਜ਼ਾਰ ਰੁਪਏ ਦੇਵੇ। ਸੁਣਵਾਈ ਦੌਰਾਨ ਵਿਅਕਤੀ ਦੇ ਵਕੀਲ ਨੇ ਦਾਅਵਾ ਕੀਤਾ ਕਿ ਉਸ ਦੀ ਪਤਨੀ ਬਿਨਾਂ ਕਿਸੇ ਕਾਰਨ ਸਹੁਰੇ ਘਰ ਤੋਂ ਚਲੀ ਗਈ ਸੀ ਅਤੇ ਵਾਪਸ ਆਉਣ ਤੋਂ ਨਾਂਹ ਕਰ ਦਿੱਤੀ। ਅਦਾਲਤ ਨੇ ਇਸ ਦਲੀਲ ਨੂੰ ਨਹੀਂ ਮੰਨਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ