Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਉੱਤਰੀ ਵੈਨਕੂਵਰ ਵਿੱਚ ਵਾਪਰੀ ਛੁਰੇਬਾਜ਼ੀ ਦੀ ਘਟਨਾ ਵਿੱਚ ਇੱਕ ਹਲਾਕ, ਛੇ ਜ਼ਖ਼ਮੀ

March 29, 2021 05:57 AM

ਵੈਨਕੂਵਰ, 28 ਮਾਰਚ (ਪੋਸਟ ਬਿਊਰੋ) : ਉੱਤਰੀ ਵੈਨਕੂਵਰ ਵਿੱਚ ਇੱਕ ਲਾਇਬ੍ਰੇਰੀ ਤੇ ਸ਼ਾਪਿੰਗ ਸੈਂਟਰ ਉੱਤੇ ਮੌਜੂਦ ਲੋਕਾਂ ਉੱਤੇ ਇੱਕ ਸਿਰਫਿਰੇ ਵੱਲੋਂ ਕੀਤੇ ਹਮਲੇ ਵਿੱਚ ਇੱਕ ਮਹਿਲਾ ਦੀ ਮੌਤ ਹੋ ਗਈ ਤੇ ਛੇ ਵਿਅਕਤੀ ਜ਼ਖ਼ਮੀ ਹੋ ਗਏ। ਇਸ ਹਮਲੇ ਦੇ ਸਬੰਧ ਵਿੱਚ ਮਸ਼ਕੂਕ ਉੱਤੇ ਕਤਲ ਦੇ ਚਾਰਜ ਦਰਜ ਕੀਤੇ ਗਏ ਹਨ।
ਐਤਵਾਰ ਨੂੰ ਜਾਰੀ ਕੀਤੀ ਗਈ ਇੱਕ ਨਿਊਜ਼ ਰਲੀਜ਼ ਵਿੱਚ ਹੋਮੀਸਾਈਡ ਡਿਟੈਕਟਿਵਜ਼ ਨੇ ਦੱਸਿਆ ਕਿ ਇਸ ਹਮਲੇ ਲਈ 28 ਸਾਲਾ ਯੈਨਿਕ ਬੈਨਡਾਓਗੋ ਨੂੰ ਸੈਕਿੰਡ ਡਿਗਰੀ ਮਰਡਰ ਲਈ ਚਾਰਜ ਕੀਤਾ ਗਿਆ ਹੈ।ਪੁਲਿਸ ਨੇ ਦੱਸਿਆ ਕਿ ਬੀਸੀ ਵਿੱਚ ਉਸ ਦੇ ਪਿਛੋਕੜ ਤੇ ਮਾਰੀ ਗਈ ਮਹਿਲਾ ਜਾਂ ਜ਼ਖ਼ਮੀ ਹੋਏ ਲੋਕਾਂ ਨਾਲ ਸਬੰਧਾਂ ਬਾਰੇ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।ਸ਼ਨਿੱਚਰਵਾਰ ਦੁਪਹਿਰ ਨੂੰ ਉੱਤਰੀ ਵੈਨਕੂਵਰ ਵਿੱਚ ਲਿੰਨ ਵੈਲੀ ਵਿਲੇਂ ਦੇ ਸ਼ਾਪਿੰਗ ਸੈਂਟਰ ਵਿੱਚ ਵਾਪਰੀ ਇਸ ਘਟਨਾ ਤੋਂ ਕੁੱਝ ਸਮੇਂ ਬਾਅਦ ਹੀ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਗ੍ਰਿਫਤਾਰੀ ਦੀ ਵੀਡੀਓ ਵਿੱਚ ਹਮਲਾਵਰ ਖੁਦ ਉੱਤੇ ਵੀ ਛੁਰੇ ਨਾਲ ਵਾਰ ਕਰਦਿਆਂ ਤੇ ਬੇਹੋਸ਼ ਹੁੰਦਿਆਂ ਨਜ਼ਰ ਆ ਰਿਹਾ ਹੈ।
ਐਤਵਾਰ ਨੂੰ ਲੋਅਰ ਮੇਨਲੈ਼ਡ ਇੰਟੇਗਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਮਸ਼ਕੂਕ ਨੇ ਆਪਣੇ ਆਪ ਨੂੰ ਨੁਕਸਾਨ ਪਹੁੰਚਾਇਆ ਤੇ ਉਸ ਦਾ ਆਪਰੇਸ਼ਨ ਵੀ ਕੀਤਾ ਗਿਆ। ਆਈਐਚਆਈਟੀ ਨੇ ਇੱਕ ਰਲੀਜ਼ ਵਿੱਚ ਆਖਿਆ ਕਿ ਉਸ ਨੂੰ ਪੁਲਿਸ ਹਿਰਾਸਤ ਵਿੱਚ ਹੀ ਰੱਖਿਆ ਜਾਵੇਗਾ। ਪੁਲਿਸ ਨੇ ਸ਼ਨਿੱਚਰਵਾਰ ਨੂੰ ਇਹ ਆਖਿਆ ਸੀ ਕਿ ਮਸ਼ਕੂਕ ਉਨ੍ਹਾਂ ਦਾ ਵਾਕਫ ਸੀ ਤੇ ਉਸ ਦਾ ਮੁਜਰਮਾਨਾ ਰਿਕਾਰਡ ਸੀ। ਸ਼ਨਿੱਚਰਵਾਰ ਨੂੰ ਵਾਪਰੀ ਇਸ ਛੁਰੇਬਾਜ਼ੀ ਦੀ ਘਟਨਾ ਤੋਂ ਬਾਅਦ ਛੇ ਵਿਅਕਤੀਆਂ ਨੂੰ ਹਸਪਤਾਲ ਲਿਜਾਇਆ ਗਿਆ ਜਦਕਿ ਇੱਕ 20 ਸਾਲਾ ਮਹਿਲਾ ਦੀ ਮੌਕੇ ਉੱਤੇ ਹੀ ਮੌਤ ਹੋ ਗਈ।   

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼