Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਪੰਜਾਬ

ਪੰਜਾਬ ਦੇ ਮੰਤਰੀਆਂ ਨਾਲ ਮਿਲਣੀ ਅਤੇ ਸੰਗਤ-ਫ਼ਤਵੇ ਦੇ ਦਾਅਵੇ ਨਾਲ ਬਰਗਾੜੀ ਮੋਰਚਾ ਖਤਮ

December 09, 2018 04:37 PM

ਜੈਤੋ, 9 ਦਸੰਬਰ, (ਪੋਸਟ ਬਿਊਰੋ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਹੋਰ ਮਾਮਲਿਆਂ ਵਿੱਚ ਇਨਸਾਫ ਲੈਣ ਦੀ ਮੰਗ ਲਈ ਪਹਿਲੀ ਜੂਨ ਤੋਂ ਬਰਗਾੜੀ ਵਿੱਚ ਚੱਲ ਰਿਹਾ ‘ਇਨਸਾਫ਼ ਮੋਰਚਾ` ਅੱਜ ਪੰਜਾਬ ਸਰਕਾਰ ਵੱਲੋਂ ਮੰਗਾਂ ਮੰਨ ਲੈਣ ਦੇ ਵਾਅਦੇ ਪਿੱਛੋਂ ਸਮਾਪਤ ਹੋ ਗਿਆ। ਪੰਜਾਬ ਸਰਕਾਰ ਦਾ ਸੁਨੇਹਾ ਲੈ ਕੇ ਪਹੁੰਚੇ ਦੋ ਮੰਤਰੀਆਂ ਤੇ ਮੋਰਚੇ ਨਾਲ ਜੁੜੇ ਹੋਏ ਆਗੂਆਂ ਨੇ ਆਪਣੀਆਂ ਤਕਰੀਰਾਂ ਰਾਹੀਂ ਮੰਗਾਂ ਇਹ ਮੰਨੇ ਜਾਣ ਦੀ ਪ੍ਰੋੜ੍ਹਤਾ ਕੀਤੀ। ਇਸ ਦੇ ਪਿੱਛੋਂ ਜਥੇਦਾਰ ਧਿਆਨ ਸਿੰਘ ਮੰਡ ਨੇ ਮੋਰਚੇ ਦੀ ਸਮਾਪਤੀ ਦਾ ਐਲਾਨ ਕਰ ਦਿੱਤਾ।
ਏਥੇ ਮੋਰਚਾ ਸਥਾਨ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮੰਗਾਂ ਮੰਨਣ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਡੀ ਆਈ ਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਿੱਚ ਬਣੀ ਹੋਈ ਵਿਸ਼ੇਸ਼ ਜਾਂਚ ਟੀਮ ‘ਸਿੱਟ` ਦੀ ਪੜਤਾਲ ਦੇ ਆਧਾਰ ਉੱਤੇ ਬੇਅਦਬੀ ਨਾਲ ਸਬੰਧਤ 23 ਦੋਸ਼ੀ ਫੜੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਬਹਿਬਲ ਗੋਲੀ ਕਾਂਡ ਲਈ ਦੋਸ਼ੀ ਨਿਕਲਦੀ ਬਾਦਲਾਂ ਦੀ ‘ਅਣਪਛਾਤੀ ਪੁਲੀਸ` ਉੱਤੇ ਕੇਸ ਦਰਜ ਕਰ ਕੇ ਦੋਸ਼ੀ ਪੁਲੀਸ ਅਫਸਰਾਂ ਨੂੰ ਨਾਮਜ਼ਦ ਕੀਤਾ ਗਿਆ ਤੇ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਵਿੱਚੋਂ ਇੱਕ ਨੂੰ ਰਿਹਾਅ ਕਰ ਕੇ ਬਾਕੀਆਂ ਲਈ ਦੂਸਰੇ ਰਾਜਾਂ ਨਾਲ ਸੰਪਰਕ ਵਾਸਤੇ ਅਗਲੇ ਵਿਧਾਨ ਸਭਾ ਸੈਸ਼ਨ ਵਿੱਚ ਠੋਸ ਕਾਨੂੰਨੀ ਕਾਰਵਾਈ ਉੱਤੇ ਅਮਲ ਹੋਵੇਗਾ।
ਪੰਜਾਬ ਦੇ ਪੰਚਾਇਤਾਂ ਬਾਰੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਮੰਤਰੀ ਸਾਥੀ ਸੁਖਜਿੰਦਰ ਸਿੰਘ ਰੰਧਾਵਾ ਦੇ ਐਲਾਨ ਦੀ ਪ੍ਰੋੜ੍ਹਤਾ ਕਰਦੇ ਵਕਤ ਇਸ ਪਿੰਡ ਬਰਗਾੜੀ ਦਾ ਨਾਮ ‘ਬਰਗਾੜੀ ਸਾਹਿਬ` ਰੱਖਣ ਦਾ ਐਲਾਨ ਵੀ ਕਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕ ਬਾਦਲਾਂ ਨੂੰ ਬੂਟ ਪਾਲਸ਼ ਕਰਦੇ ਨਹੀਂ, ਜੇਲ੍ਹ `ਚ ਤਾੜੇ ਹੋਏ ਵੇਖਣਾ ਚਾਹੁੰਦੇ ਹਨ।
ਮੋਰਚਾ ਲਾਉਣ ਵਾਲਿਆਂ ਵੱਲੋਂ ਤਖ਼ਤ ਦਮਦਮਾ ਸਾਹਿਬ ਦੇ ਬਦਲਵੇਂ ਜਥੇਦਾਰ ਸੰਤ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਇਹ ਸਵਾਲ ਉਠਾਇਆ ਕਿ ਦੇਸ਼ ਵਿੱਚ ਆਮ ਨਾਗਰਿਕਾਂ ਅਤੇ ਪਹੁੰਚ ਵਾਲੇ ਲੋਕਾਂ ਲਈ ਕਾਨੂੰਨ ਵੱਖੋ-ਵੱਖਰੇ ਕਿਉਂ ਹਨ। ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਬਾਦਲ ਪਿਉ-ਪੁੱਤਰ ਤੇ ਸਾਬਕਾ ਪੁਲੀਸ ਮੁਖੀ ਸੁਮੇਧ ਸਿੰਘ ਸੈਣੀ ਨੂੰ ਗ੍ਰਿਫ਼ਤਾਰ ਕਰਨ ਲਈ ਕਿਹਾ।
ਇਸ ਦੇ ਬਾਅਦ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਆਖਿਆ ਕਿ ਝੂਠੇ ਦੋਸ਼ਾਂ ਦੀ ਝੜੀ ਝੱਲ ਕੇ ਵੀ ਇਹ ਇਨਸਾਫ਼ ਮੋਰਚਾ ਚੜ੍ਹਦੀ ਕਲਾ ਵਿੱਚ ਰਹਿ ਕੇ ਸਫ਼ਲ ਹੋਇਆ ਹੈ। ਪ੍ਰਬੰਧਕਾਂ ਉੱਤੇ ਮਾਇਆ ਦੀ ਦੁਰਵਰਤੋਂ ਦੇ ਦੋਸ਼ ਰੱਦ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੋਰਚੇ ਦੌਰਾਨ 1.48 ਕਰੋੜ ਰੁਪਏ ਮਿਲੇ ਅਤੇ ਇਨ੍ਹਾਂ ਵਿੱਚੋਂ ਸਾਰੇ ਖ਼ਰਚੇ ਕੱਢ ਕੇ ਬਾਕੀ 22 ਲੱਖ ਰੁਪਏ ਸੰਗਤ ਆਪਣੀ ਇੱਛਾ ਨਾਲ ਜਿੱਥੇ ਮਰਜ਼ੀ ਵਰਤ ਸਕਦੀ ਹੈ। ਮੰਡ ਨੇ ਸੰਗਤ ਦੀ ਭਾਵਨਾ ਨੂੰ ਧਿਆਨ `ਚ ਰੱਖਦਿਆਂ ਮੋਰਚੇ ਨੂੰ ਸਮੇਟਣ ਦੀ ਥਾਂ ਇਹ ਕਿਹਾ, ‘ਮੋਰਚੇ ਦਾ ਪਹਿਲਾ ਪੜਾਅ ਅੱਜ ਖ਼ਤਮ ਹੋ ਗਿਆ ਤੇ ਅਗਲੇ ਪੜਾਅ ਬਾਰੇ ਜਲਦੀ ਐਲਾਨ ਕੀਤਾ ਜਾਵੇਗਾ।`
ਇਨ੍ਹਾਂ ਭਾਸ਼ਨਾਂ ਦੇ ਦੌਰਾਨ ਪੰਡਾਲ ਵਿੱਚ ਬੈਠੀ ਸੰਗਤ ਵਿੱਚ ਸਮਝੌਤੇ ਬਾਰੇ ਨਾਰਾਜ਼ਗੀ ਦੀ ਘੁਸਰ-ਮੁਸਰ ਚੱਲਦੀ ਰਹੀ ਤੇ ਸਟੇਜ ਚਲਾ ਰਹੇ ਜਥੇਦਾਰ ਦਾਦੂਵਾਲ ਨੂੰ ਵਾਰ-ਵਾਰ ਅਨੁਸ਼ਾਸਨ `ਚ ਰਹਿਣ ਦੀਆਂ ਅਪੀਲਾਂ ਕਰਨੀਆਂ ਪਈਆਂ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਜ਼ਿਲ੍ਹੇ ਵਿੱਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਡੀ.ਪੀ.ਆਰ.ਓ. ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ