Welcome to Canadian Punjabi Post
Follow us on

12

July 2025
 
ਪੰਜਾਬ

ਵਿਧਾਇਕ ਉੱਤੇ ਹਮਲੇ ਦਾ ਮਾਮਲਾ ਭਾਜਪਾ ਨੇ ਗਵਰਨਰ ਨੂੰ ਮਿਲ ਕੇ ਕੈਪਟਨ ਸਰਕਾਰ ਨੂੰ ਭੰਗ ਕਰਨ ਦੀ ਮੰਗ ਚੁੱਕੀ

March 29, 2021 10:02 AM

* ਹਮਲਾ ਕਰਨ ਵਾਲੇ ਦੋਸ਼ੀਆਂ ਦੀ ਸ਼ਨਾਖਤ, 4 ਜਣੇ ਗ੍ਰਿਫਤਾਰ

ਚੰਡੀਗੜ੍ਹ, 28 ਮਾਰਚ, (ਪੋਸਟ ਬਿਊਰੋ)- ਬੀਤੇ ਸ਼ਨੀਵਾਰ ਹਲਕਾ ਅਬੋਹਰ ਦੇ ਭਾਜਪਾ ਵਿਧਾਇਕ ਅਰੁਣ ਨਾਰੰਗ ਉੱਤੇਮਲੋਟ ਵਿੱਚਹੋਏ ਜਾਨਲੇਵਾ ਹਮਲੇ ਪਿੱਛੋਂ ਪੰਜਾਬ ਭਾਜਪਾ ਗੁੱਸੇ ਵਿੱਚ ਹੈ। ਅੱਜ ਐਤਵਾਰ ਨੂੰ ਭਾਜਪਾ ਆਗੂਆਂ ਨੇ ਪੰਜਾਬ ਦੇ ਗਵਰਨਰ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਕਾਂਗਰਸ ਦੀ ਅਮਰਿੰਦਰ ਸਿੰਘ ਸਰਕਾਰ ਨੂੰ ਭੰਗ ਕਰਨ ਲਈ ਰਾਸ਼ਟਰਪਤੀ ਨੂੰ ਸਿਫ਼ਾਰਸ਼ ਕਰਨ ਦੀ ਮੰਗ ਕੀਤੀ ਹੈ।
ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਹਿੰਦੂ-ਸਿੱਖ ਰਾਜਨੀਤੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਜਿਨ੍ਹਾਂ ਲੋਕਾਂ ਨੂੰ ਪੰਜਾਬ ਵਿੱਚ ਹਿੰਦੂ-ਸਿੱਖ ਏਕਤਾ ਰਾਸ ਨਹੀਂ ਆ ਰਹੀ, ਉਹ ਇਸ ਵਿਚ ਤਰੇੜ ਪੈਦਾ ਕਰਨੀ ਚਾਹੁੰਦੇ ਹਨ। ਉਨ੍ਹਾ ਕਿਹਾ ਕਿ ਕਾਂਗਰਸ ਪੰਜਾਬ ਵਿੱਚ ਭਾਜਪਾ ਦੀ ਆਵਾਜ਼ ਦੱਬਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਇਸ ਆਵਾਜ਼ ਨੂੰ ਨਹੀਂ ਦਬਾਇਆ ਜਾ ਸਕਦਾ। ਭਾਜਪਾ ਆਗੂਆਂ ਨੇ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਕੈਪਟਨ ਅਮਰਿੰਦਰ ਸਿੰਘ ਵਿਰੁੱਧ ‘ਸੱਤਾ ਛੱਡੋ’ ਦੇ ਨਾਅਰੇ ਵੀ ਲਾਏ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਕ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ ਉੱਤੇ ਹੋਏ ਹਮਲੇ ਦੀ ਨਿੰਦਾ ਕਰਦੇ ਤੇ ਸਖ਼ਤ ਕਾਰਵਾਈ ਦੀ ਗੱਲ ਕਹਿੰਦੇ ਹਨ ਅਤੇ ਦੂਸਰੇ ਪਾਸੇ ਗੁੰਡਾ ਅਨਸਰਾਂ ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਲੋਕਾਂ ਨੂੰ ਸਮਰਥਨ ਦਿੰਦੇ ਹਨ, ਜਿਸ ਤੋਂ ਪਤਾ ਸਾਫ ਹੈ ਕਿ ਉਨ੍ਹਾਂ ਦੀ ਨੀਤ ਵਿਚ ਖੋਟ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਨੇ ਕਿਹਾ ਕਿ ਭਾਜਪਾ ਵਿਧਾਇਕ ਨੂੰ ਨਿਰਵਸਤਰ ਨਹੀਂ ਕੀਤਾ ਗਿਆ, ਵਿਧਾਨ ਸਭਾ ਨੂੰ ਨਿਰਵਸਤਰ ਕੀਤਾ ਗਿਆ ਹੈ। ਉਨ੍ਹਾ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਲੋਕਤੰਤਰ ਨੂੰ ਡੰਡਿਆਂ ਅਤੇ ਪੱਥਰਾਂ ਨਾਲ ਚਲਾਉਣਾ ਚਾਹੁੰਦੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਨੂੰ ਕਾਂਗਰਸ ਤੋਂ ਇਨਸਾਫ਼ ਦੀ ਆਸ ਨਹੀਂ, ਏਥੇ ਕਾਨੂੰਨ ਵਿਵਸਥਾ ਢਹਿ-ਢੇਰੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਰੁਣ ਨਾਰੰਗ ਪੰਜਾਬ ਪੁਲਿਸ ਦੇ ਐੱਸਪੀ ਦੇ ਕਹਿਣ ਉੱਤੇ ਦੁਕਾਨ ਤੋਂ ਨਿਕਲੇ ਸਨ ਅਤੇ ਪੁਲਿਸ ਦੀ ਮੌਜੂਦਗੀ ਵਿੱਚ ਉਨ੍ਹਾਂ ਉੱਤੇ ਹਮਲਾ ਹੋਇਆ ਅਤੇ ਉਨ੍ਹਾਂ ਦੇ ਕੱਪੜੇ ਪਾੜੇ ਗਏ ਹਨ।
ਇਸ ਦੌਰਾਨ ਪੰਜਾਬ ਦੇ ਗਵਰਨਰ ਵੀਪੀ ਸਿੰਘ ਬਦਨੌਰ ਨੇ ਭਾਜਪਾ ਵਿਧਾਇਕ ਉੱਤੇ ਹਮਲੇ ਦੀ ਨਿਖੇਧੀ ਕੀਤੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫੋਨ ਕਰ ਕੇ ਇਸ ਕੇਸ ਦੀ ਜਾਂਚ ਕਰਵਾਉਣ ਨੂੰ ਕਿਹਾ ਹੈ।
ਦੂਸਰੇ ਪਾਸੇ ਜਿ਼ਲਾ ਮੁਕਤਸਰ ਪੁਲਸ ਨੇ ਭਾਜਪਾ ਵਿਧਾਇਕ ਤੇ ਪੁਲਸ ਉੱਤੇ ਕਾਤਲਾਨਾ ਹੋਏ ਹਮਲੇ ਬਾਰੇ ਦਰਜ ਕੀਤੇ ਇਰਾਦਾ ਕਤਲ ਕੇਸ ਵਿੱਚ ਕੁੱਲ 27 ਬੰਦਿਆਂ ਦੀ ਪਛਾਣ ਕਰ ਕੇ ਇਨ੍ਹਾਂ ਵਿਚੋਂ 4 ਗ੍ਰਿਫਤਾਰ ਕਰ ਲਏ ਹਨ।ਐੱਸ ਐੱਸ ਪੀ, ਡੀ. ਸੂਡਰਵਿਜੀ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਪੁਲਸ ਨੇ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਵੇਖ ਕੇ ਵਿਧਾਇਕ ਅਰੁਣ ਨਾਰੰਗ ਅਤੇ ਪੁਲਸ ਅਫਸਰਾਂ ਉੱਤੇ ਕਾਤਲਾਨਾ ਹਮਲੇ ਦੇ ਦੋਸ਼ ਵਿਚ 27 ਲੋਕਾਂ ਦੀ ਪਛਾਣ ਕਰ ਲਈ ਅਤੇ ਇਨ੍ਹਾਂ ਵਿਚੋਂ 4 ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿ਼ਲਾ ਪੁਲਸ ਮੁਖੀ ਨੇ ਦੱਸਿਆ ਕਿ ਇਸ ਬਾਰੇ ਸਿਟੀ ਮਲੋਟ ਪੁਲਸ ਨੇ ਲੱਖਨਪਾਲ ਸ਼ਰਮਾ, ਨਿਰਮਲ ਸਿੰਘ ਜੱਸੇਆਣਾ, ਅਵਤਾਰ ਸਿੰਘ ਤੇ ਅਣਪਛਾਤੇ ਲੋਕਾਂ ਵਿਰੁੱਧ ਕੇਸ ਦਰਜ ਕਰਨਪਿੱਛੋਂ ਬਣਾਈਆਂ ਟੀਮਾਂ ਦੀ ਜਾਂਚ ਮਗਰੋਂ ਕੁੱਲ 27 ਜਣਿਆਂ ਦੀ ਪਛਾਣ ਕਰ ਕੇ ਇਨ੍ਹਾਂ ਵਿੱਚੋਂ ਸੁਰਜੀਤ ਸਿੰਘ, ਨੇਮਪਾਲ ਸਿੰਘ ਅਤੇ ਬਲਦੇਵ ਸਿੰਘ ਬੋਦੀਵਾਲਾ ਤੇ ਗੁਰਮੀਤ ਸਿੰਘ ਵਾਸੀ ਖੂਨਣ ਕਲਾਂ ਸਮੇਤ 4 ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਵਰਨਣ ਯੋਗ ਹੈ ਕਿ ਸ਼ਨੀਵਾਰ ਨੂੰ ਇੱਕ ਪ੍ਰਦਰਸ਼ਨ ਮੌਕੇਭੜਕੀ ਭੀੜ ਨੇ ਭਾਜਪਾ ਵਿਧਾਇਕ ਤੇ ਉਸ ਨੂੰ ਸੁਰੱਖਿਆ ਦੇਣ ਵਾਲੀ ਪੁਲਸ ਉੱਤੇ ਹਮਲਾ ਕਰ ਦਿੱਤਾ ਸੀ, ਜਿਸ ਵਿੱਚ ਐੱਸ ਪੀ (ਐੱਚ) ਗੁਰਮੇਲ ਸਿੰਘ , ਸਿਪਾਹੀ ਰਣਜੀਤ ਸਿੰਘ ਅਤੇ ਹਰਮਪ੍ਰੀਤ ਸਿੰਘ ਜ਼ਖਮੀ ਹੋ ਗਏ ਸਨ। ਉਨ੍ਹਾਂ ਦਾ ਸਰਕਾਰੀ ਹਸਪਤਾਲ ਮਲੋਟ ਵਿਚ ਇਲਾਜ ਚੱਲ ਰਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਯੂਨੀਵਰਸਿਟੀ ਦੇ ਹਲਫ਼ਨਾਮੇ ਦੇ ਫੈਸਲੇ ਨੂੰ ਹਰਜੋਤ ਬੈਂਸ ਨੇ ਤਾਨਾਸ਼ਾਹੀ ਅਤੇ ਮਨਮਾਨੀ ਦੱਸਿਆ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੋਰੀ `ਚ ਪਾ ਕੇ ਡਿਵਾਈਡਰ `ਤੇ ਸੁੱਟੀ ਲੜਕੀ ਦੀ ਲਾਸ਼ ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ