Welcome to Canadian Punjabi Post
Follow us on

22

April 2021
ਪੰਜਾਬ

ਆਮ ਆਦਮੀ ਪਾਰਟੀ ਨੇ ਭਾਜਪਾ ਵਿਧਾਇਕ ਉੱਤੇ ਹਮਲੇ ਲਈ ਕੇਂਦਰ ਦੇ ਸਿਰ ਦੋਸ਼ ਥੱਪਿਆ

March 29, 2021 10:03 AM

* ਹਰਪਾਲ ਚੀਮਾ ਨੇ ਕਿਹਾ: ਕੇਂਦਰ ਦਾ ਕਿਸਾਨਾਂ ਪ੍ਰਤੀ ਵਿਹਾਰ ਜਿ਼ਮੇਵਾਰ

ਚੰਡੀਗੜ੍ਹ, 28 ਮਾਰਚ, (ਪੋਸਟ ਬਿਊਰੋ)- ਭਾਜਪਾ ਵਿਧਾਇਕ ਅਰੁਣ ਨਾਰੰਗ ਉੱਤੇ ਸ਼ਨੀਵਾਰ ਨੂੰ ਮਲੋਟ ਵਿੱਚ ਕੁੱਟਮਾਰ ਦੀ ਘਟਨਾ ਉੱਤੇ ਪ੍ਰਤੀਕਰਮ ਦੇਂਦੇ ਹੋਏਆਮ ਆਦਮੀ ਪਾਰਟੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤਮਈ ਢੰਗ ਨਾਲ ਆਪਣੇ ਅੰਦੋਲਨ ਨੂੰ ਅੱਗੇ ਵਧਾਉਣ, ਪਰ ਭਾਜਪਾ ਦੀ ਕੇਂਦਰ ਸਰਕਾਰ ਨੂੰ ਵੀ ਦੋਸ਼ ਦਿੱਤਾ ਹੈ।
ਪੰਜਾਬ ਵਿਧਾਨ ਸਭਾ ਵਿੱਚ ਆਪੋਜ਼ੀਸ਼ਨ ਦੇਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੋਕਤੰਤਰੀ ਦੇਸ਼ ਵਿਚ ਹਰ ਕਿਸੇ ਨੂੰ ਆਪਣੀ ਗੱਲ ਕਹਿਣ ਦਾ ਹੱਕ ਹੈ, ਇਸ ਲਈ ਦੋਵਾਂ ਧਿਰਾਂ ਵਿੱਚਗੱਲਬਾਤ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੀ ਇਹ ਹੀ ਤਾਕਤ ਸੀ ਕਿ ਇਸ ਵਿਚ ਅਜੇ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਅਤੇਇਹ ਅੰਦੋਲਨ ਦੁਨੀਆ ਦਾ ਸਭ ਤੋਂ ਵੱਡਾ ਅਤੇ ਸ਼ਾਂਤਮਈ ਢੰਗ ਅੰਦੋਲਨ ਬਣ ਚੁੱਕਾ ਹੈ, ਪਰ ਇਸ ਅੰਦੋਲਨ ਨੂੰ ਜਿੱਤ ਤੱਕਲਿਜਾਣ ਲਈ ਕਿਸਾਨ ਸ਼ਾਂਤੀ ਰੱਖਣ। ਉਨ੍ਹਾਂ ਨੇ ਕਿਹਾ ਕਿ ਕਿਸਾਨ ਕਈ ਮਹੀਨਿਆਂ ਤੋਂ ਸੜਕਾਂ ਉੱਤੇ ਹਰ ਮੁਸੀਬਤ ਝੱਲ ਕੇ ਵੀਸੰਘਰਸ਼ ਕਰ ਰਿਹਾ ਹੈ ਤੇ ਕੁਝ ਭਾਜਪਾ ਆਗੂ ਕਿਸਾਨਾਂ ਵਿਰੁੱਧ ਮੰਦਭਾਗੀ ਭਾਸ਼ਾ ਵਰਤ ਰਹੇ ਹਨ। ਇਨ੍ਹਾਂ ਭਾਜਪਾਆਗੂਆਂ ਨੇ ਕਿਸਾਨਾਂ ਨੂੰ ਅੱਤਵਾਦੀ, ਪਾਕਿਸਤਾਨੀ ਏਜੰਟ ਤੇ ਦੇਸ਼ ਦੇ ਗੱਦਾਰ ਤੱਕ ਕਿਹਾ ਸੀ, ਜਿਸ ਕਾਰਨ ਲੋਕਾਂ ਵਿਚ ਗੁੱਸਾ ਹੈ ਅਤੇ ਉਹ ਭਾਜਪਾ ਦਾ ਵਿਰੋਧ ਕਰਦੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਖੇਤੀ ਬਾਰੇ ਕਾਲੇ ਕਾਨੂੰਨ ਵਾਪਸ ਨਾ ਲੈ ਕੇ ਪੰਜਾਬ ਵਿਚ ਭਾਈਚਾਰਕ ਸਾਂਝ ਤੋੜਨ ਦੇ ਲਈ ਚਾਲਾਂ ਚੱਲੀਆਂ ਜਾ ਰਹੀਆਂ ਹਨ, ਉਸ ਦਾ ਇਹ ਅੜੀਅਲ ਰਵੱਈਆ ਦੇਸ਼ ਨੂੰ ਤਰੱਕੀ ਦੇ ਰਾਹ ਤੋਂ ਲਾਹੁਣ ਦੇ ਨਾਲ ਆਪਸੀ ਭਾਈਚਾਰਕ ਸਾਂਝ ਵੀ ਤੋੜ ਰਿਹਾ ਹੈ। ਉਨ੍ਹਾਂ ਨੇ ਪੰਜਾਬ ਦੇ ਭਾਜਪਾ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬੀ ਹੋਣ ਦਾ ਸਬੂਤ ਦੇਣ ਤੇ ਕੇਂਦਰ ਸਰਕਾਰ ਵਲੋਂ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਆਵਾਜ਼ ਉਠਾਉਣ।

Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਤਾਪ ਬਾਜਵਾ ਵੱਲੋਂ ਦੋਸ਼: ਮੁੱਖ ਮੰਤਰੀ ਦੇ ਹੁਕਮਾਂ ਦੇ ਉਲਟ ਐਡਵੋਕੇਟ ਜਨਰਲ ਨੰਦਾ ਨੇ ਬਾਹਰੋਂ ਵਕੀਲ ਲਿਆਂਦੇ ਸਨ
ਪਟਿਆਲਾ ਰਾਜ ਘਰਾਣੇ ਨਾਲ ਭਿੜਨ ਲਈ ਨਵਜੋਤ ਸਿੱਧੂ ਘਰ ਵਾਪਸੀ ਕਰਨਗੇ
ਕੈਨੇਡਾ ਜਾਣ ਵਾਸਤੇ ਅੰਮ੍ਰਿਤਸਰ ਏਅਰਪੋਰਟ ਪਹੁੰਚੇ ਯਾਤਰੀਆਂ ਵੱਲੋਂ ਹੰਗਾਮਾ
ਕੈਪਟਨ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਦਾ ਐਲਾਨ
ਕੋਟਕਪੂਰਾ ਗੋਲ਼ੀਕਾਂਡ ਦਾ ਮੁੱਖ ਗਵਾਹ ਅਜੀਤ ਸਿੰਘ ਪੰਜਾਬ ਸਰਕਾਰ ਉੱਤੇ ਭੜਕਿਆ
ਫੂਲਕਾ ਨੇ ਕੁੰਵਰ ਦੇ ਦੋਸ਼ ਨਕਾਰ ਕੇ ਕਿਹਾ: ਕੇਸ ਲੜਨ ਦੀ ਗੱਲ ਉੱਤੇ ਅੱਜ ਵੀ ਕਾਇਮ ਹਾਂ
ਕੁੰਵਰ ਵਿਜੇ ਪ੍ਰਤਾਪ ਦਾ ਸਿੱਧਾ ਦੋਸ਼ ਸਰਕਾਰ ਦੇ ਆਦੇਸ਼ਾਂ ਦੇ ਬਾਵਜੂਦ ਐਡਵੋਕੇਟ ਜਨਰਲ ਇਕ ਵਾਰੀ ਵੀ ਅਦਾਲਤ ਪੇਸ਼ ਨਹੀਂ ਹੋਇਆ
75 ਸਾਲਾਂ ਤੋਂ ਪੈਨਸ਼ਨ ਲੈ ਰਹੀ 122 ਸਾਲਾ ਬਜ਼ੁਰਗ ਔਰਤ ਦੀ ਮੌਤ
ਅਧਿਆਪਕਾ ਦੇ ਪਤੀ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਰਾਏਪੁਰ ਦਾ ਨਿਗਮ ਕਮਿਸ਼ਨਰ ਨੂੰ ਲੀਗਲ ਨੋਟਿਸ