Welcome to Canadian Punjabi Post
Follow us on

22

April 2021
ਅੰਤਰਰਾਸ਼ਟਰੀ

ਜਰਮਨੀ ਵਿੱਚ ਕੋਰੋਨਾ ਨਾਲ ਹਾਲਾਤ ਹੋਰ ਖਰਾਬ ਹੋਣ ਲੱਗੇ

March 29, 2021 10:06 AM

* ਟ੍ਰੈਵਲ ਵਾਰਨਿੰਗ ਪਿੱਛੋਂ 14 ਦਿਨ ਦੇ ਲਾਕਡਾਊਨ ਦੀ ਤਿਆਰੀ
* ਅਮਰੀਕਾ ਵਰਗੀ ਹਾਲਤ ਹੋਣ ਦਾ ਡਰ ਪੈਣ ਲੱਗਾ

ਬਰਲਿਨ, 28 ਮਾਰਚ, (ਪੋਸਟ ਬਿਊਰੋ)- ਦੁਨੀਆ ਭਰ ਵਿਚ ਕੋਰੋਨਾ ਦੀ ਨਵੀਂ ਲਹਿਰ ਵਧਦੀ ਜਾਣ ਨਾਲ ਕਈ ਦੇਸ਼ਾਂ ਨੇ ਲਾਕਡਾਊਨ ਲਾਉਣ ਦੇ ਸਖਤ ਹੁਕਮ ਜਾਰੀ ਕੀਤੇ ਹਨ। ਜਰਮਨੀ ਵਿਚ ਵੀ ਕੋਰੋਨਾ ਵਾਇਰਸ ਨਾਲਹਾਲਾਤ ਖਰਾਬ ਹੁੰਦੇ ਜਾ ਰਹੇ ਹਨ ਅਤੇ ਫਿਰ 14 ਦਿਨ ਦਾ ਸਖਤ ਲਾਕਡਾਊਨ ਦੀ ਤਿਆਰੀ ਸ਼ੁਰੂ ਹੋ ਗਈ ਹੈ।
ਇਸ ਸੰਬੰਧ ਵਿੱਚ ਜਰਮਨੀ ਦੇ ਸਿਹਤ ਮੰਤਰੀ ਜੈਂਸ ਸਪੈਨ ਨੇ ਕਿਹਾ ਹੈ ਕਿ ‘ਕੋਰੋਨਾ ਫੈਲਣ ਤੋਂ ਰੋਕਣ ਲਈ ਦੇਸ਼ ਵਿਚ 10 ਤੋਂ 14 ਦਿਨਾਂ ਦਾ ਲਾਕਡਾਊਨ ਜ਼ਰੂਰੀ ਹੋ ਗਿਆ ਹੈ, ਅਸੀਂ ਇਸਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੇ ਹਾਂ। ਪਿਛਲੇ ਸਾਲ ਵੀ ਇਸੇ ਵਕਤ ਅਸੀਂ ਦੇਸ਼ ਵਾਸੀਆਂ ਨੂੰ ਘਰਾਂ ਵਿਚ ਰਹਿਣ ਦੀ ਸਲਾਹ ਦਿੱਤੀ ਸੀ। ਇਸ ਵਾਰ ਫਿਰਇਹੋ ਸਥਿਤੀ ਬਣ ਰਹੀ ਹੈ।’ ਇਸ ਮੌਕੇ ਜਰਮਨੀ ਦੀ ਚਾਂਸਲਰ ਏਂਜਲਾ ਮਰਕੇਲ ਦੇ ਚੀਫ ਆਫ ਸਟਾਫ ਹੈਲਗ ਬ੍ਰੌਨ ਨੇ ਦੇਸ਼ ਵਿਚ ਕੋਰੋਨਾ ਦੇ ਹਾਲਾਤ ਬਾਰੇ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ‘ਅਸੀਂ ਇਸ ਵਕਤ ਸਭ ਤੋਂ ਖਤਰਨਾਕ ਪੜਾਅ ਵਿਚੋਂ ਲੰਘ ਰਹੇ ਹਾਂ, ਸਾਨੂੰ ਅਗਲੇ ਕੁਝ ਹਫਤਿਆਂ ਵਿਚ ਕੋਰੋਨਾ ਫੈਲਣ ਤੋਂ ਰੋਕਣਾ ਪਵੇਗਾ,ਵਰਨਾ ਹਾਲਤ ਹੋਰ ਵਿਗੜ ਸਕਦੇ ਹਨ। ਜੇ ਹਾਲਾਤ ਵਿਗੜ ਗਏ ਤਾਂ ਸਾਡਾ ਹਾਲ ਅਮਰੀਕਾ ਵਰਗਾ ਹੋ ਸਕਦਾ ਹੈ।’
ਵਰਨਣ ਯੋਗ ਹੈ ਕਿ ਇਕ ਦਿਨ ਪਹਿਲਾਂ ਜਰਮਨੀ ਨੇ ਆਪਣੇ ਗੁਆਂਢੀ ਦੇਸ਼ਾਂ ਲਈ ਟ੍ਰੈਵਲ ਵਾਰਨਿੰਗ ਜਾਰੀ ਕੀਤੀ ਅਤੇ ਫਰਾਂਸ, ਆਸਟ੍ਰੀਆ, ਡੈਨਮਾਰਕ ਅਤੇ ਚੈੱਕ ਗਣਰਾਜ ਵਰਗੇ ਯੂਰਪੀ ਦੇਸ਼ਾਂ ਵਿਚ ਕੋਰੋਨਾ ਦੇ ਵੱਧਦੇ ਕੇਸਾਂ ਦੇ ਕਾਰਨ ਸਖਤੀ ਵਧਾਉਣ ਦਾ ਫੈਸਲਾ ਕੀਤਾ ਸੀ ਤੇ ਇਨ੍ਹਾਂ ਦੇਸ਼ਾਂ ਤੋਂ ਆਉਂਦੇ ਯਾਤਰੀਆਂ ਲਈ 48 ਘੰਟੇ ਤੋਂ ਘੱਟ ਪੁਰਾਣੀ ਕੋਰੋਨਾ ਦੀ ਨੈਗੇਟਿਵ ਰਿਪੋਰਟ ਤੇ 10 ਦਿਨ ਦਾ ਕੁਆਰੰਟਾਈਨ ਲਾਜ਼ਮੀ ਕਰ ਦਿੱਤਾਸੀ। ਹੈਲਗ ਬ੍ਰੌਨ ਨੇ ਕਿਹਾ ਕਿ ਅਗਲੇ ਕੁਝ ਹਫਤੇ ਤੈਅ ਕਰਨਗੇ ਕਿ ਕੀ ਅਸੀਂ ਮਹਾਮਾਰੀਰੋਕ ਸਕਦੇ ਹਾਂ ਜਾਂ ਨਹੀਂ। ਜੇ ਬਿਮਾਰੀ ਇੰਝ ਵਧਦੀ ਗਈ ਤਾਂ ਕੋਰੋਨਾ ਦੇ ਨਵੇਂ ਸਟ੍ਰੇਨ ਦਾ ਖਤਰਾ ਵਧ ਕੇ ਸ਼ਾਇਦ ਇਸ ਦਾ ਵੈਕਸੀਨ ਦੇ ਪ੍ਰਭਾਵ ਉੱਤੇ ਵੀ ਅਸਰ ਪਵੇਗਾ। ਜੇ ਏਦਾਂ ਹੋਇਆ ਤਾਂ ਸਾਨੂੰ ਨਵੀਂ ਵੈਕਸੀਨ ਦੀ ਜ਼ਰੂਰਤ ਹੋਵੇਗੀ ਅਤੇ ਟੀਕਾਕਰਨ ਮੁਹਿੰਮ ਫਿਰ ਮੁੱਢ ਤੋਂ ਸ਼ੁਰੂ ਕਰਨੀ ਹੋਵੇਗੀ।
ਜਰਮਨੀ ਵਿਚ ਅੱਜਤੱਕ ਕੋਰੋਨਾ ਦੇ 27 ਲੱਖ ਤੋਂ ਵੱਧ ਕੇਸ ਦਰਜ ਕੀਤੇ ਗਏ ਅਤੇ ਇਨ੍ਹਾਂ ਵਿਚੋਂ 76 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਸ ਕਾਰਨ ਕਾਫੀ ਚਿੰਤਾ ਮਹਿਸੂਸ ਕੀਤੀ ਜਾ ਰਹੀ ਹੈ।

Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਦੀ ਸਲਾਹ
ਬੇਰੋਜ਼ਗਾਰਾਂ ਦੇ ਦੌਰ ਵਿੱਚ ਇੱਕ ਕੰਪਨੀ ਨੇ ਕੁੱਤਿਆਂ ਦੇ ਲਈ ਲੱਖਾਂ ਦੀ ਤਨਖਾਹ ਵਾਲੀ ਵੈਂਕੇਸੀ ਕੱਢੀ
ਪਾਕਿ ਤੋਂ 19 ਸਾਲੀਂ ਛੁੱਟ ਕੇ ਆਏ ਜੰਮੂ-ਕਸ਼ਮੀਰ ਦੇ ਧਰਮ ਸਿੰਘ ਨੇ ਸੱਚਾਈ ਬਿਆਨ ਕੀਤੀ
ਬ੍ਰਿਟੇਨ ਵਿੱਚ ਸੋਗ ਸਮਾਪਤ ਹੋਣ ਪਿੱਛੋਂ ਮਹਾਰਾਣੀ ਦੇ ਸਾਸ਼ਨ ਕਾਲ ਦੇ 70 ਸਾਲਾ ਜਸ਼ਨ ਸ਼ੁਰੂ
ਅਮਰੀਕਾ ਨੇ ਕਿਹਾ: ਅਸੀਂ ਭਾਰਤ ਦੀਆਂ ਜ਼ਰੂਰਤਾਂ ਸਮਝਦੇ ਹਾਂ
ਕੋਰੋਨਾ ਦੇ ਦੌਰਾਨ ਹਰਿਆਲੀ ਨਾਲ ਨਜ਼ਦੀਕੀ ਫਾਇਦੇਮੰਦ ਰਹੇਗੀ
ਫਲੌਇਡ ਮਾਮਲੇ ਵਿੱਚ ਸਾਬਕਾ ਪੁਲਿਸ ਅਧਿਕਾਰੀ ਦੋਸ਼ੀ ਕਰਾਰ
ਪਾਕਿ ਸਰਕਾਰ ਫਰਾਂਸੀਸੀ ਰਾਜਦੂਤ ਨੂੰ ਕੱਢਣ ਲਈ ਪਾਰਲੀਮੈਂਟ ਵਿੱਚ ਮਤਾ ਪਾਸ ਕਰੇਗੀ
ਯੂਰਪੀਅਨ ਸਾਕਰ ਵਿੱਚ ਫੁੱਟ: 12 ਫੁੱਟਬਾਲ ਕਲੱਬਾਂ ਵੱਲੋਂ ਆਪਣੀ ਵੱਖਰੀ ਲੀਗ ਬਣਾਉਣ ਦਾ ਐਲਾਨ
ਪਾਕਿਸਤਾਨ `ਚ ਕੱਟੜਵਾਦੀ ਗਰੁੱਪ ਨੇ ਬੰਦੀ ਬਣਾਏ ਪੁਲਸ ਵਾਲੇ ਛੱਡੇ