Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਇਮਰਾਨ ਖਾਨ ਨੇ ਮੁੰਬਈ ਦਹਿਸ਼ਤਗਰਦ ਹਮਲੇ ਵਿੱਚ ਲਸ਼ਕਰ ਦਾ ਹੱਥ ਹੋਣਾ ਮੰਨਿਆ

December 10, 2018 08:07 AM

ਲਾਹੌਰ, 9 ਦਸੰਬਰ (ਪੋਸਟ ਬਿਊਰੋ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਮੰਨ ਲਿਆ ਹੈ ਕਿ 26/11 ਦੇ ਮੁੰਬਈ ਦਹਿਸ਼ਤਗਰਦ ਹਮਲੇ ਵਿੱਚ ਲਸ਼ਕਰ ਏ ਤੋਇਬਾ ਦਾ ਹੱਥ ਸੀ। ਉਨ੍ਹਾਂ ਤੋਂ ਪਹਿਲਾਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅਤੇ ਰਾਸ਼ਟਰਪਤੀ ਪ੍ਰਵੇਜ਼ ਮੁਸ਼ੱਰਫ ਸਮੇਤ ਕਈ ਨਾਮੀ ਰਾਜਨੀਤਕ ਆਗੂ ਜਨਤਕ ਤੌਰ 'ਤੇ ਇਹ ਮੰਨ ਚੁੱਕੇ ਹਨ ਕਿ ਮੁੰਬਈ ਹਮਲਿਆਂ ਵਿੱਚ ਸਿੱਧੇ ਤੌਰ 'ਤੇ ਪਾਕਿਸਤਾਨੀ ਅੱਤਵਾਦੀ ਸੰਗਠਨ ਲਸ਼ਕਰ ਦਾ ਹੱਥ ਸੀ ਅਤੇ ਇਸ ਕਾਰਵਾਈ ਵਿੱਚ ਪਾਕਿਸਤਾਨੀ ਫੌਜ ਦੇ ਅਧਿਕਾਰੀਆਂ ਅਤੇ ਖੁਫੀਆ ਏਜੰਸੀ ਆਈ ਐਸ ਆਈ ਵੱਲੋਂ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਗਿਆ ਸੀ। ਹਾਲੇ ਇਮਰਾਨ ਖਾਨ ਨੇ ਪਹਿਲੀ ਵਾਰ ਇਹ ਸਭ ਵਿਦੇਸ਼ੀ ਮੀਡੀਆ ‘ਵਾਸ਼ਿੰਗਟਨ ਪੋਸਟ’ ਨੂੰ ਦਿੱਤੀ ਇੱਕ ਇੰਟਰਵਿਊ 'ਚ ਕਬੂਲ ਕੀਤਾ ਹੈ।
ਇਮਰਾਨ ਖਾਨ ਨੇ ਇਹ ਗੱਲ ਮੁੰਬਈ ਹਮਲਿਆਂ ਵਿੱਚ ਭਾਰਤ ਨੂੰ ਲੋੜੀਂਦੇ ਦਹਿਸ਼ਤਗਰਦ ਤੇ ਲਸ਼ਕਰ ਏ ਤੋਇਬਾ ਦੇ ਮੁਖੀ ਜ਼ਕੀਉਰ ਰਹਿਮਾਨ ਲਖਵੀ ਨੂੰ ਜੇਲ੍ਹ ਤੋਂ ਛੱਡਣ ਦੇ ਸੰਬੰਧ ਵਿੱਚ ਪੁੱਛੇ ਸਵਾਲਾਂ ਦਾ ਜਵਾਬ ਦਿੰਦਿਆਂ ਕਹੀ। ਉਨ੍ਹਾਂ ਕਿਹਾ ਕਿ ਉਹ ਖੁਦ ਚਾਹੁੰਦੇ ਹਨ ਕਿ ਮੁੰਬਈ ਹਮਲਿਆਂ ਦੇ ਦੋਸ਼ੀਆਂ ਵਿਰੁੱਧ ਕਾਵਰਾਈ ਕੀਤੀ ਜਾਵੇ, ਪਰ ਇਸ ਦੇ ਨਾਲ ਹੀ ਉਨ੍ਹਾਂ ਪਾਕਿਸਤਾਨ 'ਤੇ ਲਗਾਏ ਜਾਣ ਵਾਲੇ ਉਸ ਦੋਸ਼ ਦਾ ਖੰਡਨ ਕੀਤਾ ਜਿਸ ਵਿੱਚ ਕਿਹਾ ਗਿਆ ਹੈ ਕਿ ਉਕਤ ਹਮਲੇ ਵਿੱਚ ਸਿੱਧੇ ਤੌਰ 'ਤੇ ਪਾਕਿਸਤਾਨ ਦਾ ਹੱਥ ਸੀ। ਪਾਕਿਸਤਾਨ ਦੇ ਤਾਲਿਬਾਨ ਨੇਤਾਵਾਂ ਦੀ ਠਾਹਰ ਹੋਣ ਬਾਰੇ ਪੁੱਛੇ ਸਵਾਲਾਂ ਨੂੰ ਵੀ ਇਮਰਾਨ ਖਾਨ ਨੇ ਬੇਬੁਨਿਆਦ ਦੱਸਿਆ ਤੇ ਕਿਹਾ ਕਿ ਉਨ੍ਹਾਂ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਫੌਜ ਦੇ ਅਧਿਕਾਰੀਆਂ ਨਾਲ ਕਈ ਬੈਠਕਾਂ ਕੀਤੀਆਂ ਹਨ ਅਤੇ ਇਸ ਦੋਸ਼ ਦੀ ਪੂਰੀ ਜਾਂਚ ਸਮੀਖਿਆ ਕਰਵਾਈ ਗਈ ਹੈ। ਇਸ ਬਾਰੇ ਇਮਰਾਨ ਖਾਨ ਨੇ ਦਾਅਵੇ ਨਾਲ ਕਿਹਾ ਕਿ ਜੇ ਕੋਈ ਉਨ੍ਹਾਂ ਨੂੰ ਤਾਲਿਬਾਨ ਨੇਤਾਵਾਂ ਦੇ ਸ਼ਰਨ ਲੈਣ ਵਾਲੇ ਸਥਾਨ ਬਾਰੇ ਦੱਸੇ ਤਾਂ ਉਹ ਉਸ ਦੇ ਨਾਲ ਉਥੇ ਜਾਣ ਲਈ ਤਿਆਰ ਹਨ।
ਅਮਰੀਕਾ-ਪਾਕਿਸਤਾਨ ਦੇ ਵਿਗੜਦੇ ਰਿਸ਼ਤਿਆਂ ਬਾਰੇ ਪੁੱਛੇ ਜਾਣ ਉਤੇ ਉਨ੍ਹਾਂ ਨੇ ਕਿਹਾ ਕਿ ਉਹ ਉਨ੍ਹਾਂ ਦੇਸ਼ਾਂ ਦੇ ਨਾਲ ਕਦੇ ਵੀ ਰਿਸ਼ਤੇ ਨਹੀਂ ਰੱਖਣਾ ਚਾਹੁਣਗੇ, ਜੋ ਪਾਕਿਸਤਾਨ ਨੂੰ ਬੰਦੂਕ ਦੀ ਤਰ੍ਹਾਂ ਵਰਤਣ ਬਾਰੇ ਸੋਚਦੇ ਹੋਣ ਜਾਂ ਸਾਨੂੰ ਦੂਸਰਿਆਂ ਦੀ ਲੜਾਈ ਲੜਨ ਲਈ ਧਨ ਦਾ ਲਾਲਚ ਦੇਣ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਅੰਤਰਰਾਸ਼ਟਰੀ ਮੀਡੀਆ ਕੋਲ ਇਹ ਮੰਨਣ ਕਿ ਜ਼ਕੀ ਉਰ ਰਹਿਮਾਨ ਲਖਵੀ ਦੀ ਅਗਵਾਈ ਵਾਲੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਏ ਤੋਇਬਾ ਨੇ ਨਵੰਬਰ 2008 ਵਿੱਚ ਮੁੰਬਈ ਹਮਲੇ ਕੀਤੇ ਸਨ, ਬਾਰੇ ਪ੍ਰਤੀਕਿਰਿਆ ਦੇਂਦਿਆਂ ਭਾਰਤੀ ਫੌਜ ਦੇ ਮੁਖੀ ਬਿਪਨ ਰਾਵਤ ਨੇ ਕਿਹਾ ਕਿ ਸਾਨੂੰ ਪਤਾ ਹੈ ਕਿ ਇਹ ਕਾਰਾ ਕਿਸ ਨੇ ਕੀਤਾ ਹੈ। ਉਹ ਇਹ ਨਹੀਂ ਸੋਚਦੇ ਕਿ ਸਾਨੂੰ ਕਿਸੇ ਹੋਰ ਦੇ ਇਸ ਬਾਰੇ ਬਿਆਨ ਦੀ ਲੋੜ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ