Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਕੋਵਿਡ-19 ਮਾਮਲਿਆਂ ਬਾਰੇ ਤੁਰੰਤ ਸਿਵਲ ਸਰਜਨਾਂ ਨੂੰ ਸੂਚਿਤ ਕੀਤਾ ਜਾਵੇ: ਬਲਬੀਰ ਸਿੱਧੂ ਦੀ ਪ੍ਰਾਈਵੇਟ ਲੈਬਾਰਟਰੀਆਂ ਅਤੇ ਹਸਪਤਾਲਾਂ ਨੂੰ ਹਦਾਇਤ

March 31, 2021 02:22 AM

ਚੰਡੀਗੜ੍ਹ, 30 ਮਾਰਚ (ਪੋਸਟ ਬਿਊਰੋ): ਸੂਬੇ ਵਿੱਚ ਕੋਵਿਡ-19 ਦੇ ਵੱਧ ਰਹੇ ਕੇਸਾਂ ਦਰਮਿਆਨ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਰੀਆਂ ਲੈਬਾਂ ਅਤੇ ਹਸਪਤਾਲਾਂ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਕੀਤੇ ਗਏ ਟੈਸਟ ਅਨੁਸਾਰ ਕੋਵਿਡ-19 ਪ੍ਰਭਾਵਿਤ ਪਾਏ ਗਏ ਵਿਅਕਤੀ ਦੀ ਜਾਣਕਾਰੀ ਤੁਰੰਤ ਸਬੰਧਤ ਸਿਵਲ ਸਰਜਨ ਦਫ਼ਤਰ ਨੂੰ ਦਿੱਤੀ ਜਾਵੇ ਤਾਂ ਜੋ ਰੋਕਥਾਮ ਉਪਾਵਾਂ ਨੂੰ ਮਜ਼ਬੂਤੀ ਦਿੱਤੀ ਜਾ ਸਕੇ।

ਰੋਕਥਾਮ ਉਪਾਵਾਂ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਹੈ ਕਿ ਕੋਵਿਡ-19 ਦੇ ਹਰੇਕ ਕੇਸ (ਸ਼ੱਕੀ/ ਪੁਸ਼ਟੀ ਕੀਤਾ ਹੋਇਆ) ਨੂੰ ਇਕਾਂਤਵਾਸ ਕਰਕੇ ਢੁੱਕਵਾਂ ਇਲਾਜ ਦਿੱਤਾ ਜਾਵੇ ਅਤੇ ਲੋਕਾਂ ਦੇ ਵਡੇਰੇ ਹਿੱਤ ਵਿੱਚ ਵਾਇਰਸ ਦੇ ਫੈਲਾਅ ਦੀ ਲੜੀ ਨੂੰ ਤੋੜਨ ਲਈ ਜਲਦ ਤੋਂ ਜਲਦ ਇਨ੍ਹਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦਾ ਪਤਾ ਲਗਾਇਆ ਜਾਵੇ। ਸ. ਸਿੱਧੂ ਨੇ ਅੱਗੇ ਕਿਹਾ ਕਿ ਸੰਕਟ ਦੀ ਇਸ ਘੜੀ ਵਿਚ ਲੈਬਾਰਟਰੀਆਂ ਅਤੇ ਹਸਪਤਾਲਾਂ ਸਮੇਤ ਨਿੱਜੀ ਖੇਤਰ ਦਾ ਸਮਰਥਨ ਅਤੇ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਪ੍ਰਾਈਵੇਟ ਲੈਬਾਰਟਰੀਆਂ ਅਤੇ ਹਸਪਤਾਲਾਂ ਪਾਜ਼ੇਟਿਵ ਮਾਮਲਿਆਂ ਬਾਰੇ ਬਿਨਾਂ ਕਿਸੇ ਦੇਰੀ ਦੇ ਸਬੰਧਤ ਸਿਵਲ ਸਰਜਨਾਂ ਦਫ਼ਤਰਾਂ ਨੂੰ ਸੂਚਿਤ ਕਰਨ।
ਉਨ੍ਹਾਂ ਕਿਹਾ ਕਿ ਸਾਰੇ ਹਸਪਤਾਲਾਂ (ਸਰਕਾਰੀ ਅਤੇ ਨਿੱਜੀ), ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੈਡੀਕਲ ਅਧਿਕਾਰੀਆਂ ਅਤੇ ਆਯੂਸ਼ ਪ੍ਰੈਕਟੀਸ਼ਨਰਾਂ ਸਣੇ ਰਜਿਸਟਰਡ ਪ੍ਰਾਈਵੇਟ ਮੈਡੀਕਲ ਪ੍ਰੈਕਟੀਸ਼ਰਾਂ ਲਈ ਅਜਿਹੇ ਵਿਅਕਤੀਆਂ ਬਾਰੇ ਸਬੰਧਤ ਜ਼ਿਲ੍ਹਾ ਨਿਗਰਾਨ ਇਕਾਈ ਨੂੰ ਸੂਚਿਤ ਕਰਨਾ ਲਾਜ਼ਮੀ ਕੀਤਾ ਗਿਆ ਹੈ।
ਛਾਤੀ ਦੇ ਸੀ.ਟੀ.-ਐਚ.ਆਰ.ਸੀ.ਟੀ. ਟੈਸਟ ਅਤੇ ਕੋਵਿਡ-19 ਦੇ ਆਰ.ਟੀ.-ਪੀ.ਸੀ.ਆਰ. ਟੈਸਟ ਲਈ ਤੈਅ ਕੀਤੇ ਗਏ ਖ਼ਰਚ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕੋਈ ਵੀ ਡਾਇਗਨੌਸਟਿਕ ਕੇਂਦਰ ਛਾਤੀ ਦੇ ਸੀ.ਟੀ-ਸਕੈਨ/ ਐਚ.ਆਰ.ਸੀ.ਟੀ. ਟੈਸਟ ਲਈ 2000 ਰੁਪਏ ਤੋਂ ਵੱਧ ਚਾਰਜ ਨਾ ਕਰੇ ਜਿਸ ਵਿੱਚ ਜੀ.ਐਸ.ਟੀ/ਟੈਕਸਿਜ਼, ਡਾਕੂਮੈਂਟੇਸ਼ਨ ਅਤੇ ਰਿਪੋਰਟਿੰਗ ਸ਼ਾਮਲ ਹੈ।ਇਸੇ ਤਰ੍ਹਾਂ ਕੋਈ ਵੀ ਪ੍ਰਾਈਵੇਟ ਲੈਬਾਰਟਰੀ ਕੋਵਿਡ-19 ਦੇ ਆਰ.ਟੀ-ਪੀਸੀਆਰ ਟੈਸਟ ਲਈ 900 ਰੁਪਏ ਤੋਂ ਵੱਧ ਪੈਸੇ ਨਾ ਵਸੂਲੇ।
ਸ. ਸਿੱਧੂ ਨੇ ਸਪੱਸ਼ਟ ਕੀਤਾ ਕਿ ਲੈਬਾਰਟਰੀਆਂ ਆਈ.ਸੀ.ਐਮ.ਆਰ, ਭਾਰਤ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਸਮੇਂ ਸਮੇਂ ’ਤੇ ਜਾਰੀ ਸਾਰੇ ਟੈਸਟਿੰਗ ਪ੍ਰੋਟੋਕਾਲਾਂ ਦੀ ਸਖਤੀ ਨਾਲ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਲੈਬਾਰਟਰੀਆਂ ਲਈ ਕੋਵੀਡ-19 ਟੈਸਟਾਂ ਦੇ ਨਤੀਜਿਆਂ ਨਾਲ ਸਬੰਧਤ ਜਾਣਕਾਰੀ ਸੂਬਾ ਸਰਕਾਰ ਨਾਲ ਸਾਂਝੀ ਕਰਨੀ ਲਾਜ਼ਮੀ ਹੈ ਅਤੇ ਸਮੇਂ ਸਿਰ ਆਈ.ਸੀ.ਐਮ.ਆਰ. ਪੋਰਟਲ ’ਤੇ ਅਪਲੋਡ ਕਰਨੀ ਜ਼ਰੂਰੀ ਹੈ। ਟੈਸਟਿੰਗ ਮੁਕੰਮਲ ਹੋਣ ਤੋਂ ਤੁਰੰਤ ਬਾਅਦ ਟੈਸਟ ਦੀ ਰਿਪੋਰਟ ਮਰੀਜ਼ ਨੂੰ ਭੇਜੀ ਜਾਵੇ ਅਤੇ ਟੈਸਟ ਦੇ ਸਾਰੇ ਨਤੀਜੇ ਤੁਰੰਤ ਸਬੰਧਤ ਜ਼ਿਲ੍ਹੇ ਦੇ ਸਿਵਲ ਸਰਜਨ ਅਤੇ ਪੰਜਾਬ ਦੇ ਸਟੇਟ ਆਈ.ਡੀ.ਐਸ.ਪੀ. ਸੈੱਲ ਨੂੰ ਭੇਜੇ ਜਾਣ।
ਉਨ੍ਹਾਂ ਦੱਸਿਆ ਕਿ ਸਾਰੀਆਂ ਪ੍ਰਾਈਵੇਟ ਐਨ.ਏ.ਬੀ.ਐਲ. ਅਤੇ ਆਈ.ਸੀ.ਐਮ.ਆਰ. ਤੋਂ ਮਨਜ਼ੂਰਸੁਦਾ ਲੈਬਾਰਟਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਮਰੀਜ਼ ਦੀ ਜਾਣਕਾਰੀ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇ ਅਤੇ ਜਾਰੀ ਪ੍ਰੋਟੋਕੋਲਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਜੇ ਕਿਸੇ ਪ੍ਰਾਈਵੇਟ ਸੰਸਥਾ ਵੱਲੋਂ ਆਪਣੀ ਜ਼ਿੰਮੇਵਾਰੀ ਵਿੱਚ ਕੁਤਾਹੀ ਪਾਈ ਜਾਂਦੀ ਹੈ ਤਾਂ ਐਪੀਡੈਮਿਕ ਡਿਸੀਜ਼ ਐਕਟ 1895, ਕੋਵਿਡ-19 ਰੈਗੂਲੇਸ਼ਨਜ਼ 2020 ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਵੱਧ ਪੈਸੇ ਵਸੂਲਣ ਲਈ ਚੰਡੀਗੜ੍ਹ ਸਥਿਤ ਇੱਕ ਲੈਬਾਰਟਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਸ਼ਰਤਾਂ ਦੀ ਉਲੰਘਣਾ ਲਈ ਅੰਮਿ੍ਰਤਸਰ ਸਥਿਤ ਇੱਕ ਲੈਬ ਦਾ ਲਾਇਸੈਂਸ ਰੱਦ ਕੀਤਾ ਗਿਆ ਹੈ।ਅਜਿਹੇ ਕੇਂਦਰਾਂ ਦੀ ਅਚਨਚੇਤ ਚੈਕਿੰਗ ਲਈ ਜ਼ਿਲ੍ਹਾ ਪੱਧਰੀ ਟੀਮਾਂ ਗਠਿਤ ਕੀਤੀਆਂ ਗਈਆਂ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ