Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ 2280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ: ਮੁੱਖ ਸਕੱਤਰ

March 31, 2021 02:27 AM

ਚੰਡੀਗੜ੍ਹ, 30 ਮਾਰਚ (ਪੋਸਟ ਬਿਊਰੋ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ “ਘਰ-ਘਰ ਰੋਜ਼ਗਾਰ“ ਤਹਿਤ ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਵਿੱਢੀ ਗਈ ਹੈ, ਜਿਸ ਅਧੀਨ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀ.ਐਸ.ਐਸ.ਐਸ.ਬੀ.) ਰਾਹੀਂ ਵੱਖ ਵੱਖ ਵਿਭਾਗਾਂ ਵਿੱਚ 2,280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਇਹ ਜਾਣਕਾਰੀ ਅੱਜ ਇੱਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਬੋਰਡ ਨੇ ਭਰਤੀ ਮੁਹਿੰਮ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਸਬੰਧੀ ਇਸ਼ਤਿਹਾਰ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ। ਮੁੱਖ ਸਕੱਤਰ ਨੇ ਕਿਹਾ ਕਿ ਪੀ.ਐਸ.ਐਸ.ਐਸ.ਬੀ. ਨਿਰਪੱਖ ਅਤੇ ਪਾਰਦਰਸ਼ੀ ਭਰਤੀ ਮੁਹਿੰਮ ਨੂੰ ਯਕੀਨੀ ਬਣਾਏਗਾ ਅਤੇ ਬੋਰਡ ਵੱਲੋਂ ਵੀਡੀਓਗ੍ਰਾਫੀ, ਜੈਮਰ ਅਤੇ ਬਾਇਓਮੈਟਿ੍ਰਕ ਤਕਨਾਲੋਜੀ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਮੈਰਿਟ-ਆਧਾਰਤ ਚੋਣ ਨੂੰ ਯਕੀਨੀ ਬਣਾਉਂਦਿਆਂ ਸਮੁੱਚੀ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਜੇਲ੍ਹਾਂ ਵਿਭਾਗ ਵਿੱਚ ਵਾਰਡਨ ਅਤੇ ਮੈਟਰਨ ਦੀਆਂ 847 ਅਸਾਮੀਆਂ, ਲੋਕਾਂ ਲਈ ਤੇਜ਼ੀ ਨਾਲ ਇਨਸਾਫ ਯਕੀਨੀ ਬਣਾਉਣ ਲਈ ਵੱਖ ਵੱਖ ਵਿਭਾਗਾਂ ਵਿੱਚ ਲੀਗਲ ਕਲਰਕ ਦੀਆਂ 199 ਅਸਾਮੀਆਂ, ਸਿੱਖਿਆ ਵਿਭਾਗ ਵਿੱਚ 807 ਲਾਇਬ੍ਰੇਰੀਅਨ, ਉਦਯੋਗ ਅਤੇ ਵਣਜ ਵਿਭਾਗ ਵਿਚ 56 ਸੀਨੀਅਰ ਉਦਯੋਗਿਕ ਵਿਕਾਸ ਅਫਸਰ, 61 ਬਲਾਕ ਪੱਧਰੀ ਐਕਸਟੈਂਸ਼ਨ ਅਫ਼ਸਰ, 51 ਆਬਕਾਰੀ ਅਤੇ ਕਰ ਨਿਰੀਖਕ, ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਵਿੱਚ 120 ਤਕਨੀਕੀ ਸਹਾਇਕ, ਸਮਾਜਿਕ ਸੁਰੱਖਿਆ ਵਿਭਾਗ ਵਿਚ 112 ਸੁਪਰਵਾਈਜ਼ਰ ਅਤੇ 27 ਮੱਛੀ ਪਾਲਣ ਅਧਿਕਾਰੀਆਂ ਦੀਆਂ ਅਸਾਮੀਆਂ ਭਰਨ ਲਈ ਭਰਤੀ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਮੰਗਣ ਲਈ ਬੋਰਡ ਵੱਲੋਂ ਜਲਦ ਹੀ ਇਸ਼ਤਿਹਾਰ ਜਾਰੀ ਕੀਤੇ ਜਾਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ