Welcome to Canadian Punjabi Post
Follow us on

02

July 2025
 
ਅੰਤਰਰਾਸ਼ਟਰੀ

ਐਨ ਆਰ ਆਈਜ਼ ਨੂੰ ਭਾਰਤ ਯਾਤਰਾ ਵੇਲੇ ਪੁਰਾਣੇ ਪਾਸਪੋਰਟ ਦੀ ਲੋੜ ਨਹੀਂ

April 01, 2021 02:33 AM

ਵਾਸ਼ਿੰਗਟਨ, 31 ਮਾਰਚ (ਪੋਸਟ ਬਿਊਰੋ)- ਵਿਦੇਸ਼ੀ ਨਾਗਰਿਕ (ਓ ਸੀ ਆਈ) ਦਾ ਕਾਰਡ ਰੱਖਣ ਵਾਲੇ ਭਾਰਤੀ ਮੂਲ ਜਾਂ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਭਾਰਤ ਆਉਣ ਲਈ ਪੁਰਾਣਾ ਪਾਸਪੋਰਟ ਰੱਖਣ ਦੀ ਲੋੜ ਨਹੀਂ।
ਭਾਰਤੀ ਦੂਤਘਰ ਨੇ ਭਾਰਤ ਸਰਕਾਰ ਵੱਲੋਂ ਇਸ ਬਾਰੇ ਜਾਰੀ ਨੋਟੀਫਿਕੇਸ਼ਨ ਦਾ ਜ਼ਿਕਰ ਕਰਦੇ ਹੋਏ ਸੋਮਵਾਰ ਨੂੰ ਦੱਸਿਆ ਕਿ ਓ ਸੀ ਆਈ ਕਾਰਡ ਨਾਲ ਪੁਰਾਣਾ ਪਾਸਪੋਰਟ ਰੱਖਣ ਦੀ ਜ਼ਰੂਰਤ ਖਤਮ ਕਰ ਦਿੱਤੀ ਗਈ ਹੈ।ਇਸ ਐਲਾਨ ਨੇ ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀਆਂ ਦੀ ਵੱਡੀ ਚਿੰਤਾ ਦੂਰ ਕਰ ਦਿੱਤੀ ਹੈ। ਦੂਤਘਰ ਨੇ ਕਿਹਾ ਹੈ ਕਿ ਅੱਗੁ ਤੋਂ ਪੁਰਾਣੇ ਪਾਸਪੋਰਟ ਵਾਲੇ ਮੌਜੂਦਾ ਓ ਸੀ ਆਈ ਕਾਰਡ ਨਾਲ ਯਾਤਰਾ ਕਰਨ ਵਾਲੇ ਵਿਅਕਤੀ ਨੂੰ ਪੁਰਾਣਾ ਪਾਸਪੋਰਟ ਨਾਲ ਰੱਖਣ ਦੀ ਲੋੜ ਨਹੀਂ, ਪਰ ਨਵਾਂ ਪਾਸਪੋਰਟ ਨਾਲ ਰੱਖਣਾ ਲਾਜ਼ਮੀ ਹੋਵੇਗਾ।ਭਾਰਤ ਸਰਕਾਰ ਨੇ ਵੀਹ ਸਾਲ ਤੋਂ ਘੱਟ ਅਤੇ 50 ਸਾਲ ਤੋਂ ਵੱਧ ਦੀ ਉਮਰ ਵਾਲੇ ਕਾਰਡ ਧਾਰਕਾਂ ਲਈ ਓ ਸੀ ਆਈ ਕਾਰਡ ਦੁਬਾਰਾ ਜਾਰੀ ਕਰਨ ਦੀ ਸਮਾਂ ਸੀਮਾ ਨੂੰ ਵਧਾ ਕੇ 31 ਦਸੰਬਰ 2021 ਕਰਨ ਦਾ ਵੀ ਫੈਸਲਾ ਕੀਤਾ ਹੈ। ਸਾਲ 2005 ਵਿੱਚ ਲਾਗੂ ਓ ਸੀ ਆਈ ਦੇ ਨਿਰੇਦਸ਼ਾਂ ਅਨੁੁਸਾਰ ਵੀਹ ਸਾਲ ਤੋਂ ਘੱਟ ਅਤੇ ਪੰਜਾਹ ਸਾਲ ਤੋਂ ਵੱਧ ਉਮਰ ਦੇ ਕਾਰਡ ਧਾਰਕਾਂ ਨੂੰ ਹਰ ਵਾਰ ਨਵਾਂ ਪਾਸਪੋਰਟ ਬਣਵਾਉਣ 'ਤੇ ਆਪਣਾ ਕਾਰਡ ਦੁਬਾਰਾ ਜਾਰੀ ਕਰਵਾਉਣਾ ਪੈਂਦਾ ਹੈ। ਭਾਰਤ ਸਰਕਾਰ ਨੇ ਕੋਰੋਨਾ ਮਹਾਮਾਰੀ ਕਾਰਨ ਇਸ ਦੀ ਸਮਾਂ ਸੀਮਾ ਕਈ ਵਾਰ ਵਧਾਈ ਹੈ, ਪਰੰਤੂ ਓ ਸੀ ਆਈ ਕਾਰਡ ਧਾਰਕਾਂ ਲਈ ਯਾਤਰਾ ਦੌਰਾਨ ਪੁਰਾਣੇ ਪਾਸਪੋਰਟਾਂ ਨੂੰ ਨਾਲ ਰੱਖਣ ਦੀ ਲਾਜ਼ਮੀਅਤਾ ਵਿੱਚ ਛੋਟ ਪਹਿਲੀ ਵਾਰ ਦਿੱਤੀ ਗਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ