Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਫਾਈਜ਼ਰ ਤੇ ਮੌਡੇਰਨਾ ਦੇ ਕੋਰੋਨਾ ਟੀਕੇ ਵੱਧ ਪ੍ਰਭਾਵਸ਼ਾਲੀ ਨਿਕਲੇ

April 01, 2021 02:36 AM

ਸਿਆਟਲ, 31 ਮਾਰਚ (ਪੋਸਟ ਬਿਊਰੋ)- ਅਮਰੀਕਾ ਦੀ ਕੰਪਨੀ ਫਾਈਜ਼ਰ ਅਤੇ ਮੌਡੇਰਨਾ ਵੱਲੋਂ ਤਿਆਰ ਕੀਤਾ ਕੋਰੋਨਾ ਟੀਕਾ ਬਹੁਤ ਪ੍ਰਭਾਵਸ਼ਾਲੀ ਸਿੱਧ ਹੋ ਰਿਹਾ ਹੈ। ਇਨ੍ਹਾਂ ਟੀਕਿਆਂ ਦੀ ਪਹਿਲੀ ਖ਼ੁਰਾਕ ਤੋਂ ਬਾਅਦ ਹੀ ਵਿਅਕਤੀ 80 ਫ਼ੀਸਦੀ ਸੁਰੱਖਿਅਤ ਹੋ ਜਾਂਦਾ ਹੈ ਅਤੇ ਦੂਜੀ ਖ਼ੁਰਾਕ ਤੋਂ ਬਾਅਦ 90 ਫ਼ੀਸਦੀ ਤੋਂ ਵਧੇਰੇ ਸੁਰੱਖਿਅਤ ਹੋ ਜਾਂਦਾ ਹੈ, ਜਿਸ ਕਾਰਨ ਲਾਗ ਦਾ ਖ਼ਤਰਾ ਘੱਟ ਜਾਂਦਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਸੀ ਡੀ ਸੀ ਦੇ ਡਾਇਰੈਕਟਰ ਰੋਚੇਲ ਵਾਲੈਸਕੀ ਨੇ ਕਿਹਾ ਕਿ 4,000 ਲੋਕਾਂ 'ਤੇ ਕੀਤੇ ਅਧਿਅਨ 'ਚ ਇਹ ਪਤਾ ਲੱਗਾ ਹੈ। ਰੋਗ ਕੰਟਰੋਲ ਅਤੇ ਰੋਕਥਾਮ ਲਈ ਯੂ ਐਸ ਸੈਂਟਰ (ਸੀ ਡੀ ਸੀ) ਦੇ ਅਧਿਐਨ ਵਿੱਚ ਲਾਗ ਤੋਂ ਬਚਾਅ ਲਈ ਟੀਕਿਆਂ ਦੀ ਯੋਗਤਾ ਦੇ ਮੁਲਾਂਕਣ ਦਾ ਅਧਿਅਨ ਦਰਸਾਉਂਦਾ ਹੈ ਕਿ ਰਾਸ਼ਟਰੀ ਟੀਕਾਕਰਨ ਦੀਆਂ ਕੋਸ਼ਿਸ਼ਾਂ ਤੇਜ਼ੀ ਨਾਲ ਕੰਮ ਕਰ ਰਹੀਆਂ ਹਨ। ਅਮਰੀਕਾ ਦੇ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਵੱਲੋਂ ਐਮਰਜੈਂਸੀ ਵਰਤੋਂ ਦੇ ਅਧਿਕਾਰ ਮਿਲਣ ਤੋਂ ਪਹਿਲਾਂ ਕਰਵਾਏ ਗਏ ਵੱਡੇ ਕਲੀਨੀਕਲ ਟਰਾਇਲਾਂ 'ਚ ਇਹ ਦੇਖਿਆ ਗਿਆ ਸੀ। ਅਧਿਅਨ 'ਚ 14 ਦਸੰਬਰ 2020 ਤੋਂ 13 ਮਾਰਚ 2021 ਤੱਕ ਦੇ 13 ਹਫ਼ਤੇ ਦੇ ਅਰਸੇ ਦੌਰਾਨ ਅਮਰੀਕਾ ਦੇ ਛੇ ਰਾਜਾਂ ਵਿੱਚ 3950 ਲੋਕਾਂ ਵਿੱਚ ਐਮ ਆਰ ਐਨ ਏ ਟੀਕਿਆਂ ਦੀ ਪ੍ਰਭਾਵਸ਼ੀਲਤਾ ਵੱਲ ਝਾਤ ਪਾਈ ਗਈ। ਵਾਲੈਸਕੀ ਨੇ ਕਿਹਾ ਕਿ ਅਧਿਕਾਰਤ ਐਮ ਆਰ ਐਨ ਏ ਕੋਵਿਡ-19 ਟੀਕੇ ਨੇ ਸਾਡੇ ਦੇਸ਼ ਦੇ ਸਿਹਤ ਸੰਭਾਲ ਕਰਮਚਾਰੀਆਂ ਅਤੇ ਹੋਰ ਸਾਰੇ ਫਰੰਟ ਲਾਈਨ 'ਤੇ ਕੰਮ ਕਰਨ ਵਾਲੇ ਵਰਕਰਾਂ ਲਈ ਲਾਗ ਦੇ ਵਿਰੁੱਧ ਬਹੁਤ ਜਲਦੀ ਮਹੱਤਵਪੂਰਨ ਸੁਰੱਖਿਆ ਪ੍ਰਦਾਨ ਕੀਤੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ