Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਚੀਨ ਵਿੱਚ ਵੱਧ ਭੱਤਿਆਂ ਲਈ ਪ੍ਰਦਰਸ਼ਨ ਕਰਨ ਵਾਲੇ 10 ਸਾਬਕਾ ਫ਼ੌਜੀ ਗ੍ਰਿਫ਼ਤਾਰ

December 10, 2018 08:09 AM

ਬੀਜਿੰਗ, 9 ਦਸੰਬਰ (ਪੋਸਟ ਬਿਊਰੋ)- ਚੀਨ ਵਿਚ ਦੋ ਮਹੀਨੇ ਪਹਿਲਾਂ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਵਿਚ ਸ਼ਾਮਲ ਹੋ ਚੁੱਕੇ 10 ਸਾਬਕਾ ਫ਼ੌਜੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਪ੍ਰਦਰਸ਼ਨ ਸਾਬਕਾ ਫ਼ੌਜੀਆਂ ਨੇ ਪੈਨਸ਼ਨ ਅਤੇ ਸੇਵਾ ਮੁਕਤੀ ਨਾਲ ਜੁੜੇ ਹੋਰ ਲਾਭ ਨਾ ਮਿਲਣ ਤੋਂ ਪੈਦਾ ਹੋਏ ਵਿਵਾਦ ਕਾਰਨ ਕੀਤਾ ਸੀ।
ਸਰਕਾਰੀ ਚੈਨਲ ਦੀ ਰਿਪੋਰਟ ਦੇ ਮੁਤਾਬਕ ਸ਼ੈਂਡੋਂਗ ਸੂਬੇ ਵਿਚ ਚਾਰ ਤੋਂ ਸੱਤ ਅਕਤੂਬਰ ਤਕ ਪ੍ਰਦਰਸ਼ਨ ਹੋਇਆ ਸੀ। ਇਸ ਵਿਚ ਚੀਨ ਦੇ ਅਲੱਗ-ਅਲੱਗ ਹਿੱਸਿਆਂ ਦੇ ਲਗਪਗ 300 ਸਾਬਕਾ ਫ਼ੌਜੀ ਸ਼ਾਮਲ ਹੋਏ ਸਨ। ਸਰਕਾਰ ਨੇ ਇਸ ਪ੍ਰਦਰਸ਼ਨ ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤਾ ਸੀ। ਜਨ ਸੁਰੱਖਿਆ ਮੰਤਰਾਲੇ ਦੇ ਹਵਾਲੇ ਨਾਲ ਦੱਸਿਆ ਗਿਆ ਕਿ ਪ੍ਰਦਰਸ਼ਨ ਮੌਕੇ ਇਨ੍ਹਾਂ ਲੋਕਾਂ ਅਤੇ ਪੁਲਿਸ ਵਿਚ ਝੜਪ ਹੋਈ ਸੀ। ਇਸ ਨਾਲ ਕਈ ਵਾਹਨਾਂ ਨੂੰ ਵੀ ਨੁਕਸਾਨ ਪੁੱਜਾ ਸੀ। ਚੀਨ ਵਿਚ ਪੈਨਸ਼ਨ ਅਤੇ ਹੋਰ ਭੱਤਿਆਂ ਬਾਰੇ ਸਾਬਕਾ ਫ਼ੌਜੀ ਲੰਬੇ ਸਮੇਂ ਤੋਂ ਨਿਰਾਸ਼ਾ ਵਿਚ ਹਨ। ਪਿਛਲੇ ਸਾਲ ਸੈਂਕੜੇ ਸਾਬਕਾ ਫ਼ੌਜੀਆਂ ਨੇ ਬੀਜਿੰਗ ਵਿਚ ਦੋ ਦਿਨ ਪ੍ਰਦਰਸ਼ਨ ਕੀਤਾ ਸੀ। ਪ੍ਰਦਰਸ਼ਨਾਂ ਤੇ ਸਾਬਕਾ ਫ਼ੌਜੀਆਂ ਦੀ ਮੰਗ ਨੂੰ ਵੇਖ ਕੇ ਚੀਨ ਸਰਕਾਰ ਨੇ ਯੋਗ ਕਦਮ ਚੁੱਕਣ ਦਾ ਵਾਅਦਾ ਕੀਤਾ ਹੈ। ਇਸ ਸਾਲ ਚੀਨ ਵਿਚ ਇਸ ਬਾਰੇ ਵਿਚਾਰ ਲਈ ਮੰਤਰਾਲਾ ਵੀ ਬਣਾ ਦਿੱਤਾ ਗਿਆ ਹੈ। ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ 2015 ਵਿਚ ਕਿਹਾ ਸੀ ਕਿ 2017 ਦੇ ਅੰਤ ਤਕ ਫ਼ੌਜ ਵਿਚ 3 ਲੱਖ ਫ਼ੌਜੀਆਂ ਦੀ ਕਟੌਤੀ ਹੋ ਜਾਵੇਗੀ। ਸਰਕਾਰ ਦਾ ਕਹਿਣਾ ਹੈ ਕਿ ਕਟੌਤੀ ਦਾ ਟੀਚਾ ਲਗਪਗ ਪੂਰਾ ਕਰ ਲਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ