Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਅਕਾਲ ਤਖਤ ਦੇ ਜਥੇਦਾਰ ਨੇ ਕਿਹਾ: ਧਰੁਵੀਕਰਨ ਹੀ ਤਾਂ ਭਾਜਪਾ ਦਾ ਧਰਮ ਹੈ

April 01, 2021 03:03 AM

* ਜਥੇਦਾਰ ਨੇ ਲੋਕਤੰਤਰੀ ਸੰਸਥਾਵਾਂ ਨੂੰ ਖਤਰਾ ਦੱਸਿਆ

ਆਨੰਦਪੁਰ ਸਾਹਿਬ, 31 ਮਾਰਚ (ਪੋਸਟ ਬਿਊਰੋ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹੋਲਾ ਮਹੱਲਾ ਦੇ ਮੌਕੇ ਕੱਲ੍ਹ ਇੱਥੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਮੁੱਖ ਧਰਮ ਧਰੁਵੀਕਰਨ ਕਰਨਾ ਹੀ ਹੈ ਅਤੇ ਉਹ ਆਪਣਾ ਧਰਮ ਪੱਛਮੀ ਬੰਗਾਲ ਵਿੱਚ ਜਿਵੇਂ ਨਿਭਾ ਰਹੀ ਹੈ, ਇਸੇ ਤਰ੍ਹਾਂ ਪੰਜਾਬ ਵਿੱਚ ਕਰਨ ਦੀ ਕੋਸ਼ਿਸ਼ ਕਰੇਗੀ, ਜਿਸ ਤੋਂਸਮੂਹ ਸਿੱਖਾਂ ਨੂੰ ਇਹ ਮੁੱਦਾ ਸੰਜੀਦਗੀ ਨਾਲ ਲੈਣ ਅਤੇ ਸੁਚੇਤ ਹੋ ਕੇ ਵਿਚਾਰ ਕਰਨ ਦੀ ਲੋੜ ਹੈ।
ਪੰਜਾਬ ਵਿੱਚ ਹਿੰਦੂਆਂ ਦੇ ਧਰੁਵੀਕਰਨ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਭਾਜਪਾ ਦਾ ਇਹੀ ਧਰਮ ਹੈ ਤੇ ਉਹ ਸਾਰੇ ਦੇਸ਼ ਵਿੱਚ ਇਹੀ ਕਰ ਰਹੀ ਹੈ। ਪੰਜਾਬ ਤੇ ਕੇਂਦਰ ਵਿਚਾਲੇ ਟਕਰਾਅ ਵਾਲੀ ਸਥਿਤੀ ਬਾਰੇ ਜਥੇਦਾਰ ਨੇ ਕਿਹਾ ਕਿ ਆਰਥਿਕ ਉੱਤੇ ਸਮਾਜਕ ਤੌਰ ਉੱਤੇਪੰਜਾਬ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਚੁੱਕਾ ਹੈ ਤੇ ਹੋਰ ਵੀ ਹੋਣ ਦਾ ਡਰ ਹੈ। ਇਸੇ ਲਈਕਿਸਾਨ ਅੰਦੋਲਨ ਨੂੰ ਬਹੁਤ ਸਮਝਦਾਰੀ ਨਾਲ ਚਲਾਉਣ ਦੀ ਲੋੜ ਹੈ ਤਾਂ ਕਿ ਭਾਈਚਾਰਕ ਸਾਂਝ ਕਾਇਮ ਰਹੇ।
ਇਸ ਦੌਰਾਨ ਤਖਤ ਕੇਸਗੜ੍ਹ ਸਾਹਿਬ ਦੀ ਫਸੀਲ ਤੋਂ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਦੇ ਹੋਏ ਜਥੇਦਾਰ ਗਿਆਨੀਹਰਪ੍ਰੀਤ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਘੱਟ ਗਿਣਤੀਆਂ ਨਾਲ ਵਧੀਕੀਆਂ ਕਰ ਰਹੀ ਹੈ ਅਤੇ ਦੇਸ਼ ਦੀਆਂ ਸਾਰੀਆਂ ਸੰਸਥਾਵਾਂ,ਉਹ ਨਿਆਂਪਾਲਿਕਾ, ਕਾਰਜਪਾਲਿਕਾ, ਚੋਣ ਕਮਿਸ਼ਨ, ਮੀਡੀਆ ਕਿਉਂ ਨਾ ਹੋਵੇ, ਉੱਤੇ ਰਾਜਨੀਤੀ ਭਾਰੂ ਹੋ ਚੁੱਕੀ ਹੈ ਅਤੇ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਜਦੋਂ ਏਦਾਂ ਹਕੂਮਤ ਜ਼ਾਲਮ ਬਣ ਜਾਵੇ ਤਾਂ ਧਰਮ ਦਾ ਪੱਲਾ ਫੜਨ ਦੀ ਲੋੜ ਪੈਂਦੀ ਹੈ। ਉਨ੍ਹਾਂ ਕਿਹਾ ਕਿ ਲਾਲ ਕਿਲ੍ਹੇ ਉੱਤੇ ਕੇਸਰੀ ਨਿਸ਼ਾਨ ਝੁਲਾਉਣ ਵਾਲਿਆਂ ਉੱਤੇ ਸਰਕਾਰ ਨੇ ਕੇਸ ਦਰਜ ਕੀਤੇ ਤਾਂ ਕਿਸੇ ਨੇ ਬਾਂਹ ਨਹੀਂ ਫੜੀ, ਸੈਂਕੜੇ ਨੌਜਵਾਨ ਜੇਲ੍ਹਾਂ ਵਿੱਚ ਪਾ ਦਿੱਤੇ ਗਏ। ਸਿਰਫ ਦਿੱਲੀ ਗੁਰਦੁਆਰਾ ਕਮੇਟੀ ਨੇ ਗ੍ਰਿਫਤਾਰ ਕੀਤੇ ਵਿਅਤੀਆਂ ਦੀ ਬਾਂਹ ਫੜੀ। ਜਥੇਦਾਰ ਨੇ ਕਿਹਾ ਕਿ ਸਿੱਖਾਂ ਨੂੰ ਸੰਸਥਾਵਾਂ ਦੀ ਪਹਿਰੇਦਾਰੀ ਕਰਨ ਦੀ ਲੋੜ ਹੈ, ਤਾਂ ਜੋ ਸੰਸਥਾਵਾਂ ਉਨ੍ਹਾਂ ਦੀ ਪਹਿਰੇਦਾਰੀ ਕਰ ਸਕਣ।
ਤਖਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਦੇਸ਼ ਦਾ ਅੰਨ-ਦਾਤਾ ਸੜਕਾਂ ਉੱਤੇ ਰੁਲ ਰਿਹਾ ਹੈ, ਹਾਕਮ ਕਿਸਾਨਾਂ ਦੀ ਆਵਾਜ ਸੁਣਨ ਦੀ ਥਾਂ ਟੱਸ ਤੋਂ ਮੱਸ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲੈਣ ਲਈ ਸਿੱਖਾਂ ਨੇ ਨੱਬੇ ਫੀਸਦੀ ਕੁਰਬਾਨੀਆਂ ਦਿੱਤੀਆਂ ਹਨ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੇ ਸਬਰ ਨੂੰ ਹੋਰ ਨਾ ਪਰਖੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ