Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਪੰਜਾਬੀ ਯੂਨੀਵਰਸਿਟੀ ਵਿੱਚ ਘਮਸਾਨ : 28 ਪ੍ਰੋਫੈਸਰਾਂ ਪਿੱਛੋਂ 14 ਹੋਰ ਸੀਨੀਅਰ ਪ੍ਰੋਫੈਸਰਾਂ ਵੱਲੋਂ ਅਸਤੀਫੇ

April 01, 2021 03:04 AM

* ਅਧਿਆਪਕਾਂ ਤੇ ਮੁਲਾਜ਼ਮਾਂ ਨੇ ਦਫ਼ਤਰ ਮੂਹਰੇ ਵੀ ਸੀ ਦੀ ਅਰਥੀ ਕੱਢੀ

ਪਟਿਆਲਾ, 31 ਮਾਰਚ (ਪੋਸਟ ਬਿਊਰੋ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਅੰਦਰੂਨੀ ਝਗੜਾ ਹੋਰ ਵੀ ਵਧ ਗਿਆ ਹੈ। ਕੁਝ ਦਿਨ ਪਹਿਲਾਂ 28 ਪ੍ਰੋਫੈਸਰਾਂ ਨੇ ਪ੍ਰਸ਼ਾਸਨਿਕ ਅਹਦਿਆਂ ਤੋਂ ਅਸਤੀਫੇ ਦੇ ਦਿੱਤੇ ਸਨ। ਕੱਲ੍ਹ 14 ਹੋਰ ਪੋ੍ਰਫੈਸਰਾਂ ਨੇ ਵਾਧੂ ਪ੍ਰਸ਼ਾਸਨਿਕ ਅਹੁਦਿਆਂ ਤੋਂ ਅਸਤੀਫੇ ਦੇ ਦਿੱਤੇ ਹਨ, ਜਿਸ ਨਾਲ ਪੰਜਾਬੀ ਯੂਨੀਵਰਸਿਟੀ ਪੂਰੀ ਤਰ੍ਹਾਂ ਬੰਦ ਹੋਣ ਕੰਢੇ ਪੁੱਜ ਗਈ ਹੈ। ਇਸ ਤੋਂ ਪਹਿਲਾਂ ਰਜਿਸਟਰਾਰ, ਡੀਨ ਅਕੈਡਮੀ ਤੇ ਕੰਟਰੋਲਰ ਵੱਲੋਂ ਅਸਤੀਫੇ ਦੇਣ ਕਾਰਨ ਯੂਨੀਵਰਸਿਟੀ ਦੇ ਤਿੰਨ ਮੁੱਖ ਵਿਭਾਗਾਂ ਦਾ ਕੰਮ ਪੂਰੀ ਤਰ੍ਹਾਂ ਠੱਪ ਹੋਇਆ ਪਿਆ ਹੈ।
ਪੰਜਾਬੀ ਯੂਨੀਵਰਸਿਟੀ ਟੀਚਰਜ਼ ਯੂਨੀਅਨ (ਪੂਟਾ), ਏ ਕਲਾਸ ਆਫੀਸਰਜ਼ ਐਸੋਸੀਏਸ਼ਨ ਅਤੇ ਬੀ ਅਤੇ ਸੀ ਕਲਾਸ ਐਸੋਸੀਏਸ਼ਨ ਵੱਲੋਂ ਅਧਿਆਪਕਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਮੰਗਾਂ ਲਈ ਲੜੀਵਾਰ ਭੁੱਖ ਹੜਤਾਲ ਵਿੱਚ ਕੱਲ੍ਹ ਫਿਰ ਪੰਜ ਜਣਿਆਂ ਨੇ ਹਿੱਸਾ ਲਿਆ, ਜਿਨ੍ਹਾਂ ਦਫ਼ਤਰ ਮੂਹਰੇ ਵਾਈਸ ਚਾਂਸਲਰ ਦਾ ਜਨਾਜਾ ਕੱਢ ਕੇ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।ਇਸ ਮੌਕੇ ਇਕੱਠੇ ਹੋਏ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਡਾ. ਨਿਸ਼ਾਨ ਸਿੰਘ ਦਿਓਲ (ਪ੍ਰਧਾਨ ਪੂਟਾ) ਨੇ ਕਾਰਜਕਾਰੀ ਵਾਈਸ-ਚਾਂਸਲਰ ਵੱਲੋਂ ਅਧਿਆਪਕਾਂ ਦੀਆਂ ਤਰੱਕੀਆਂਬਾਰੇਬੀਤੇ ਦਿਨੀਂ ਦਿੱਤੇ ਬਿਆਨ ਦੀ ਨਿੰਦਾ ਕੀਤੀ ਅਤੇ ਕਿਹਾ ਕਿ 105 ਅਧਿਆਪਕਾਂ ਦੀ ਤਰੱਕੀ ਵਾਲੇ ਕੇਸ ਯੂ ਜੀ ਸੀ (ਯੂਨੀਵਰਸਿਟੀ ਗਰਾਂਟਸ ਕਮਿਸ਼ਨ) ਅਤੇ ਯੂਨੀਵਰਸਿਟੀ ਨਿਯਮਾਂ ਮੁਤਾਬਕ ਸਬੰਧਤ ਚੋਣ ਕਮੇਟੀਆਂ ਵੱਲੋਂ ਵਿਚਾਰੇ ਗਏ ਸਨ। ਇਨ੍ਹਾਂ ਨੇ ਹੀ ਉਪਰੋਕਤ ਅਧਿਆਪਕਾਂ ਨੂੰ ਤਰੱਕੀ ਦਿੱਤੀ ਸੀ। ਮੌਜੂਦਾ ਵਾਈਸ-ਚਾਂਸਲਰ ਨੇ ਸਮੁੱਚੀ ਪ੍ਰਕਿਰਿਆ ਮੁਕੰਮਲ ਹੋਣ ਪਿੱਛੋਂ 20 ਨੁਕਤਿਆਂ ਵਾਲੀ ਚੈਕ ਲਿਸਟ ਲਾ ਕੇ ਇਨ੍ਹਾਂ ਨਿਯਮਾਂ ਅਤੇ ਕਮੇਟੀਆਂ ਦੀ ਹੋਂਦ ਨੂੰ ਨੀਵਾਂ ਦਿਖਾਇਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ