Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਅਪਾਹਜ ਲੜਕੀ ਨਾਲ ਦੋਸਤੀ ਕਰ ਕੇ ਸੰਬੰਧ ਬਣਾਉਣ ਪਿਛੋਂ ਵਿਆਹ ਕਰਨ ਤੋਂ ਮੁੱਕਰਿਆ

April 01, 2021 03:07 AM

* ਪਟਿਆਲਾ ਪੁਲਸ ਨੇ ਜ਼ੀਰੋ ਕੇਸ ਦਰਜ ਕਰ ਕੇ ਜਲੰਧਰ ਭੇਜਿਆ

ਜਲੰਧਰ, 31 ਮਾਰਚ (ਪੋਸਟ ਬਿਊਰੋ)- ਸੋਸ਼ਲ ਮੀਡੀਆ ਉੱਤੇ ਇਕ ਅਪਾਹਜ ਲੜਕੀ ਨਾਲ ਦੋਸਤੀ ਕਰ ਕੇ ਖੁਦ ਨੂੰ ਆਰਥਿਕ ਪੱਖੋਂ ਕਮਜ਼ੋਰ ਦੱਸ ਕੇ ਪਹਿਲਾਂ ਦੋਸ਼ੀ ਨੇ ਦੋ ਲੱਖ ਰੁਪਏ ਤੱਕ ਮਦਦ ਲਈ। ਫਿਰ ਵਿਆਹ ਦੀ ਪੇਸ਼ਕਸ਼ ਕਰ ਕੇ ਉਸ ਲੜਕੀ ਨਾਲ ਨੌਜਵਾਨ ਨੇ ਤਿੰਨ ਵਾਰ ਇੱਕ ਹੋਟਲ ਵਿੱਚ ਸਰੀਰਕ ਸੰਬੰਧ ਬਣਾਏ। ਇਸ ਬਾਰੇਪਟਿਆਲਾ ਦੇ ਥਾਣਾ ਸਦਰ ਦੀ ਪੁਲਸ ਨੇ ਪੀੜਤਾ ਦੀ ਸ਼ਿਕਾਇਤ ਉੱਤੇ ਬਸਤੀ ਦਾਨਿਸ਼ਮੰਦਾ, ਜਲੰਧਰ ਦੇ ਵਸਨੀਕ ਗੌਰਵ ਪ੍ਰਤਾਪ ਦੇ ਖਿਲਾਫ ਜ਼ੀਰੋ ਐਫ ਆਈ ਆਰ ਦਰਜ ਕਰ ਕੇ ਜਾਂਚ ਦੇ ਲਈ ਕੇਸਜਲੰਧਰ ਦੇ ਥਾਣਾ-ਚਾਰ ਵਿੱਚ ਭੇਜ ਦਿੱਤਾ ਹੈ, ਕਿਉਂਕਿ ਹੋਟਲ ਸ਼ਹਿਰੀ ਪੁਲਸ ਦੀ ਹੱਦ ਵਿੱਚ ਆਉਂਦਾ ਸੀ। ਇਸ ਸ਼ਿਕਾਇਤ ਵਿੱਚ ਪੀੜਤਾ ਨੇ ਗੌਰਵ ਦੀ ਮਾਂ ਤੇ ਭਰਾ ਦੀ ਭੂਮਿਕਾ ਉੱਤੇਵੀ ਉਂਗਲੀ ਉਠਾਈ ਗਈ ਹੈ, ਜਿਸ ਬਾਰੇ ਜਲੰਧਰ ਪੁਲਸ ਜਾਂਚ ਕਰ ਰਹੀ ਹੈ।
ਪਟਿਆਲਾ ਦੇ ਇੱਕ ਪਿੰਡ ਦੀ ਵਸਨੀਕ ਲੜਕੀ ਨੇ 25 ਨਵੰਬਰ ਨੂੰ ਐਸ ਐਸ ਪੀ (ਰੂਰਲ) ਪਟਿਆਲਾ ਨੂੰ ਇੱਕ ਸ਼ਿਕਾਇਤ ਦੇ ਕੇ ਕਿਹਾ ਕਿ ਉਹ ਸੱਜੇ ਹੱਥ ਤੋਂ ਅਪਾਹਜ ਹੈ। ਚਾਰ ਸਾਲ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਉਸ ਦੀ ਦੋਸਤੀ ਬਸਤੀ ਦਾਨਿਸ਼ਮੰਦਾਂ, ਜਲੰਧਰ ਦੇ ਗੌਰਵ ਨਾਲ ਹੋਈ ਤਾਂ ਉਸ ਨੇ ਆਰਥਿਕ ਹਾਲਤ ਠੀਕ ਨਾ ਹੋਣ ਦਾ ਕਹਿ ਕੇ ਥੋੜ੍ਹੇ-ਥੋੜ੍ਹੇ ਕਰ ਕੇ ਦੋ ਲੱਖ ਰੁਪਏ ਲਏ। ਫਿਰ ਉਸ ਨੇ ਆਪਣੀ ਮਾਂ ਅਤੇ ਭਰਾ ਨੂੰ ਮਿਲਣ ਦੀ ਗੱਲ ਕਹਿ ਕੇ ਉਸ ਨੂੰ ਫੁੱਟਬਾਲ ਚੌਕ ਦੇ ਨੇੜੇ ਇੱਕ ਹੋਟਲ ਵਿੱਚ ਸੱਦਿਆ, ਪਰ ਉਨ੍ਹਾਂ ਨਾਲ ਮਿਲਵਾਇਆ ਨਹੀਂ। ਹੋਟਲ ਵਿੱਚ ਉਸ ਨਾਲ ਸੰਬੰਧ ਬਣਾਏ ਅਤੇ ਕਿਹਾ ਕਿ ਉਹ ਜਲਦੀ ਵਿਆਹ ਕਰ ਲਏਗਾ। ਫਿਰ ਉਸ ਦੀ ਫਗਵਾੜਾ ਦੀ ਅਦਾਲਤ ਵਿੱਚ ਸਰਕਾਰੀ ਨੌਕਰੀ ਲੱਗ ਗਈ ਤਾਂ ਉਸ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ ਅਤੇ ਮਾਂ ਅਤੇ ਭਰਾ ਵੀ ਬਦਲ ਗਏ। ਫੋਨ ਕੀਤਾ ਤਾਂ ਗੌਰਵ ਨੇ ਕਿਹਾ ਕਿ ਮੇਰੀ ਜੱਜ ਤੋਂ ਲੈ ਕੇ ਸੀਨੀਅਰ ਅਧਿਕਾਰੀ ਤੱਕ ਸਿੱਧੀ ਗੱਲ ਹੈ ਅਤੇ ਉਸ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ। ਲੜਕੀ ਦੀ ਸ਼ਿਕਾਇਤ ਉੱਤੇ ਥਾਣਾ ਸਦਰ (ਪਟਿਆਲਾ) ਦੇ ਐਸ ਐਚ ਓ ਕਰਮਜੀਤ ਸਿੰਘ ਨੇ ਜਾਂਚ ਲਈ ਹੋਟਲ ਪਹੁੰਚ ਕੀਤੀ ਤਾਂ ਹੋਟਲ ਮੈਨੇਜਰ ਦਲੀਪ ਕੁਮਾਰ ਨੇ ਗੌਰਵ ਅਤੇ ਲੜਕੀ ਦੇ ਹੋਟਲ ਵਿੱਚ ਆਉਣ ਦਾ ਰਿਕਾਰਡ ਦੇ ਦਿੱਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ