Welcome to Canadian Punjabi Post
Follow us on

29

March 2024
 
ਭਾਰਤ

ਦਿੱਲੀ ਦੇ ਰੈਸਟੋਰੈਂਟ ਮਾਲਕਾਂ ਨੂੰ ਮੀਟ ‘ਹਲਾਲ’ ਜਾਂ ‘ਝਟਕਾ’ ਹੋਣ ਬਾਰੇ ਅਗੇਤਾ ਦੱਸਣਾ ਪਵੇਗਾ

April 01, 2021 08:15 AM

ਨਵੀਂ ਦਿੱਲੀ, 31 ਮਾਰਚ, (ਪੋਸਟ ਬਿਊਰੋ)- ਉੱਤਰੀ ਦਿੱਲੀ ਮਿਊਂਸਪਲ ਕਾਰਪੋਰੇਸ਼ਨ ਖੇਤਰ ਦੇ ਹੋਟਲ,ਰੈਸਟੋਰੈਂਟ ਜਾਂ ਢਾਬੇ,ਜਿਥੇ ਮਾਸਾਹਾਰੀ ਭੋਜਨ ਪਰੋਸਿਆ ਜਾਂਦਾ ਹੈ,ਦੇ ਸੰਚਾਲਕਾਂ ਨੂੰ ਇਹ ਦੱਸਣਾ ਜ਼ਰੂਰੀ ਕੀਤਾ ਗਿਆ ਹੈ ਕਿ ਹਲਾਲ ਮੀਟ ਪਰੋਸਿਆ ਜਾ ਰਿਹਾ ਹੈ ਜਾਂ ਝਟਕਾ? ਇਹ ਹੁਕਮਉੱਤਰੀ ਦਿੱਲੀ ਨਗਰ ਨਿਗਮ ਨੇ ਜਾਰੀ ਕੀਤਾ ਹੈ
ਉੱਤਰ ਦਿੱਲੀ ਨਗਰ ਨਿਗਮ ਦੇ ਮੇਅਰ ਜੈ ਪ੍ਰਕਾਸ਼ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਹਿੰਦੂ ਤੇ ਸਿੱਖ ਧਰਮ ਵਿੱਚ ਹਲਾਲ ਮੀਟ ਦੀ ਮਨਾਹੀ ਹੈ, ਇਸ ਲਈ ਉੱਤਰੀ ਦਿੱਲੀ ਮਿਊਂਸਪਲ ਕਾਰਪੋਰੇਸ਼ਨ ਖੇਤਰ ਦੇ ਰੈਸਟੋਰੈਂਟ, ਹੋਟਲ ਅਤੇ ਢਾਬੇ ਦੇ ਸੰਚਾਲਕਾਂ ਲਈ ਲਾਜ਼ਮੀ ਹੋਵੇਗਾ ਕਿ ਮੀਟ ਹਲਾਲ ਹੈ ਜਾਂ ਝਟਕਾ ਹੋਣ ਬਾਰੇਦੱਸਣਤਾਂ ਕਿ ਲੋਕਾਂ ਦੀ ਆਸਥਾ ਨੂੰ ਠੇਸ ਨਾ ਲੱਗੇ। ਮੇਅਰ ਜੈ ਪ੍ਰਕਾਸ਼ ਨੇ ਕਿਹਾ ਕਿ ਨਿਗਮ ਨੇ ਬੀਤੇ ਮੰਗਲਵਾਰ ਇਹ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਧਾਰਮਿਕ ਦੇਸ਼ ਹੈ, ਜਿੱਥੇ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁਚਾਉਣਾ ਗਲਤ ਹੈ। ਏਥੇ ਹਿੰਦੂ ਤੇ ਸਿੱਖ ਧਰਮ ਦੇ ਲੋਕ ਹਲਾਲ ਮਾਸ ਨਹੀਂ ਖਾਂਦੇ, ਪਰ ਇਸਲਾਮ ਵਿਚ ਹਲਾਲ ਮਾਸ ਖਾਧਾ ਜਾਂਦਾ ਹੈ, ਇਸ ਲਈ ਨਿਗਮ ਦਾ ਫੈਸਲਾ ਹੈ ਕਿ ਹੋਟਲ,ਢਾਬਿਆਂ ਜਾਂ ਰੈਸਟੋਰੈਂਟ ਵਾਲਿਆਂ ਨੂੰ ਦੱਸਣਾ ਹੋਵੇਗਾ ਕਿ ਕਿੱਦਾਂ ਦਾ ਮਾਸ ਪਰੋਸਿਆ ਜਾਂਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ