Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਪਾਕਿਸਤਾਨ ਦੀ ਸਰਕਾਰ ਨੇ ਰਾਸ਼ਟਰਪਤੀ ਭਵਨ ਦੇ ਦਰਵਾਜ਼ੇ ਆਮ ਲੋਕਾਂ ਲਈ ਖੋਲ੍ਹੇ

December 10, 2018 08:13 AM

ਇਸਲਾਮਾਬਾਦ, 9 ਦਸੰਬਰ (ਪੋਸਟ ਬਿਊਰੋ)- ਪਾਕਿਸਤਾਨ ਸਰਕਾਰ ਨੇ ਸਖਤ ਸੁਰੱਖਿਆ ਵਾਲੇ ਸ਼ਾਨਦਾਰ ਰਾਸ਼ਟਰਪਤੀ ਭਵਨ ਨੂੰ ਆਮ ਜਨਤਾ ਲਈ ਖੋਲ੍ਹ ਦਿਤਾ ਹੈ। ਇਸ ਭਵਨ ਦਾ ਅਧਿਕਾਰਕ ਨਾਮ ਏਵਾਨ-ਏ-ਸਦਰ ਹੈ ਤੇ ਇਹ ਰਾਜਧਾਨੀ ਦੇ ਸਕਿਓਰਟੀ ਰੈਡ ਜ਼ੋਨ ਦੇ ਕਾਂਸਟੀਚਿਊਸ਼ਨ ਐਵੇਨਿਊ ਵਿੱਚ ਮਾਰਗੱਲਾ ਹਿਲਸ `ਤੇ ਬਣਿਆ ਹੋਇਆ ਹੈ। ਰਾਸ਼ਟਰਪਤੀ ਭਵਨ ਆਧੁਨਿਕ ਪਿਰਾਮਿਡ ਸ਼ੈਲੀ ਨੂੰ ਦਰਸਾਉਂਦਾ ਹੈ। ਇਸ ਭਵਨ ਦੇ ਇਕ ਪਾਸੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਅਤੇ ਦੂਸਰੇ ਪਾਸੇ ਇਸ ਦੇਸ਼ ਦਾ ਪਾਰਲੀਮੈਂਟ ਭਵਨ ਹੈ।
ਰਾਸ਼ਟਰਪਤੀ ਭਵਨ ਦੇ ਬੁਲਾਰੇ ਤਾਹਿਰ ਖ਼ੁਸ਼ਨੂਦ ਨੇ ਕਿਹਾ ਕਿ ਪਛਾਣ ਪੱਤਰ ਸਮੇਤ ਆਮ ਲੋਕਾਂ ਨੂੰ ਇਸ ਭਵਨ ਵਿਚ ਦਾਖਲੇ ਦੀ ਆਗਿਆ ਦਿਤੀ ਗਈ ਹੈ। ਇਮਰਾਨ ਖਾਨ ਦੀ ਤਹਿਰੀਕ-ਏ-ਇਨਸਾਫ ਪਾਰਟੀ ਨੇ ਚੋਣਾਂ ਦੌਰਾਨ ਸੱਤਾ ਵਿਚ ਆਉਣ ਉੱਤੇ ਦੇਸ਼ ਦੀਆਂ ਮੁਖ ਇਮਾਰਤਾਂ ਨੂੰ ਆਮ ਲੋਕਾਂ ਲਈ ਖੋਲ੍ਹਣ ਦਾ ਵਾਅਦਾ ਕੀਤਾ ਸੀ। ਉਸੇ ਵਾਅਦੇ ਅਧੀਨ ਇਹ ਫੈਸਲਾ ਲਿਆ ਗਿਆ। ਇਸ ਨੀਤੀ ਅਧੀਨ ਲਾਹੌਰ, ਕਰਾਚੀ ਅਤੇ ਪੇਸ਼ਾਵਰ ਵਿਚ ਗਵਰਨਰ ਹਾਊਸ ਨੂੰ ਆਮ ਲੋਕਾਂ ਲਈ ਖੋਲ੍ਹ ਦਿਤਾ ਗਿਆ ਸੀ। ਸਤੰਬਰ ਵਿਚ ਲਾਹੌਰ ਵਿਚ ਗਵਰਨਰ ਹਾਊਸ ਖੁਲ੍ਹਣ ਦੇ ਪਹਿਲੇ ਹੀ ਦਿਨ 4 ਹਜ਼ਾਰ ਲੋਕ ਇਸ ਨੂੰ ਦੇਖਣ ਆਏ ਸਨ। ਇਮਰਾਨ ਖਾਨ ਨੇ ਜਦੋਂ ਤੋਂ ਪ੍ਰਧਾਨ ਮੰਤਰੀ ਦਾ ਅਹੁਦ ਸੰਭਾਲਿਆ ਹੈ, ਉਦੋਂ ਤੋਂ ਉਹ ਅਜਿਹੇ ਫੈਸਲੇ ਲੈ ਰਹੇ ਹਨ, ਜਿਸ ਨਾਲ ਉਹ ਜਨਤਾ ਨੂੰ ਸੁਨੇਹਾ ਦੇ ਸਕਣ ਕਿ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਉਹ ਲੋਕਾਂ ਨਾਲ ਵੱਧ ਜੁੜੇ ਹੋਏ ਹਨ। ਇਨ੍ਹੀਂ ਦਿਨੀਂ ਪਾਕਿਸਤਾਨ ਗੰਭੀਰ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ। ਅਜਿਹੇ ਵਿਚ ਇਮਰਾਨ ਖਾਨ ਸਰਕਾਰ ਦੇ ਸਾਹਮਣੇ ਇਹ ਚੁਣੌਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਆਮ ਲੋਕਾਂ ਦੇ ਗੁੱਸੇ ਨੂੰ ਸ਼ਾਂਤ ਰੱਖ ਸਕਣ। ਮਾਹਿਰਾਂ ਦਾ ਕਹਿਣਾ ਹੈ ਕਿ ਇਮਰਾਨ ਇਸੇ ਕਾਰਨ ਲੋਕਾਂ ਨੂੰ ਪਸੰਦ ਆਉਣ ਵਾਲੇ ਫੈਸਲੇ ਲੈ ਰਹੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ