Welcome to Canadian Punjabi Post
Follow us on

18

April 2021
ਪੰਜਾਬ

ਸੁਮੇਧ ਸੈਣੀ ਕੇਸ ਵਿੱਚ ਹਾਈ ਕੋਰਟ ਨੇ ਕੈਪਟਨ ਅਮਰਿੰਦਰ ਤੇ ਬਾਦਲ ਦੇ ਕੇਸਾਂ ਦੀ ਸਥਿਤੀ ਪੁੱਛੀ

April 02, 2021 02:24 AM

ਚੰਡੀਗੜ੍ਹ, 1 ਅਪ੍ਰੈਲ (ਪੋਸਟ ਬਿਊਰੋ)- ਪੰਜਾਬ ਦੇ ਸਾਬਕਾ ਪੁਲਸ ਮੁਖੀ ਸੁਮੇਧ ਸਿੰਘ ਸੈਣੀ ਵੱਲੋਂ ਉਨ੍ਹਾਂ ਦੇ ਸਮੁੱਚੇ ਸੇਵਾਕਾਲ ਦੌਰਾਨ ਦਰਜ ਕਿਸੇ ਵੀ ਕੇਸ ਵਿੱਚ ਕਾਰਵਾਈ ਤੋਂ ਸੱਤ ਦਿਨ ਪਹਿਲਾਂ ਨੋਟਿਸ ਦੇਣ ਦੇ ਅੰਤਰਿੰਮ ਹੁਕਮ ਨੂੰ ਜਾਰੀ ਰੱਖ ਕੇ ਪੰਜਾਬ ਹਰਿਆਣਾਹਾਈਕੋਰਟ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਿਰੁੱਧ ਦਰਜ ਕੇਸਾਂਅਤੇ ਉਨ੍ਹਾਂ ਦੀ ਸਥਿਤੀ ਅਤੇ ਉਨ੍ਹਾਂ ਬਾਰੇ ਹਾਈਕੋਰਟ ਦੇ ਕੀ ਆਦੇਸ਼ ਸਨ, ਇਸ ਬਾਰੇ ਪੰਜਾਬ ਸਰਕਾਰ ਨੂੰ ਅਗਲੀ ਸੁਣਵਾਈਮੌਕੇ ਛੇ ਅਪ੍ਰੈਲ ਨੂੰ ਦੱਸਣ ਦੀ ਹਦਾਇਤ ਕੀਤੀ ਹੈ।
ਜਸਟਿਸ ਅਰੁਣ ਕੁਮਾਰ ਤਿਆਗੀ ਨੇ ਇਸ ਦੌਰਾਨ ਸੁਮੇਧ ਸੈਣੀ ਦੀ ਕਿਸੇ ਮਾਮਲੇ ਵਿੱਚ ਸ਼ਮੂਲੀਅਤ ਵਾਲੇ ਸਾਰੇ ਕੇਸਾਂ ਦੀ ਪੂਰੀ ਡਿਟੇਲ ਵੀ ਐਫੀਡੇਵਿਟ ਰਾਹੀਂ ਦੱਸਣ ਨੂੰ ਕਿਹਾ ਹੈ। ਸੁਮੇਧ ਸੈਣੀ ਦੇ ਵਕੀਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਹੋਰਨਾਂ ਵਿਰੁੱਧ ਲੁਧਿਆਣਾ ਸਿਟੀ ਘਪਲੇ ਬਾਰੇ ਦਰਜ ਕੇਸ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਅਤੇ ਉਨ੍ਹਾਂ ਦਾ ਇਸ ਵੇਲੇ ਕੀ ਸਥਿਤੀ ਹੈ ਅਤੇ ਉਨ੍ਹਾਂ ਕੇਸਾਂ ਵਿੱਚ ਹਾਈ ਕੋਰਟ ਨੇ ਕੀ ਆਦੇਸ਼ ਦਿੱਤੇ ਸਨ, ਇਸ ਦੀ ਜਾਣਕਾਰੀ ਪੰਜਾਬ ਸਰਕਾਰ ਤੋਂ ਮੰਗੀ ਹੈ। ਜਸਟਿਸ ਤਿਆਗੀ ਨੇ ਕਿਹਾ ਹੈ ਕਿ ਸੁਮੇਧ ਸੈਣੀ ਦੀ ਇਸ ਮੰਗ ਉਤੇ ਸਹੀ ਫ਼ੈਸਲਾ ਲੈਣ ਤੋਂ ਪਹਿਲਾਂ ਇਹ ਸਾਰੇ ਕੇਸ ਵੇਖਣੇ ਜ਼ਰੂਰੀ ਹਨ।

Have something to say? Post your comment
ਹੋਰ ਪੰਜਾਬ ਖ਼ਬਰਾਂ
ਮੱਧ ਪ੍ਰਦੇਸ਼ ਤੋਂ ਚਲਾਏ ਜਾ ਰਹੇ ਗੈਂਗ ਦਾ ਪੰਜਾਬ ਪੁਲਸ ਵੱਲੋਂ ਪਰਦਾਫਾਸ਼
ਮੌੜ ਮੰਡੀ ਬੰਬ ਧਮਾਕਾ ਕੇਸ ਵਿੱਚ ਐਸ ਆਈ ਟੀ ਦੀ ਜਾਂਚ ਤੋਂ ਹਾਈ ਕੋਰਟ ਸੰਤੁਸ਼ਟ
ਕੋਟਕਪੂਰਾ ਕੇਸ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਸੱਦੀ ਮੀਟਿੰਗ ਬੇਨਤੀਜਾ ਰਹੀ
ਜੇ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਤਫ਼ਤੀਸ਼ੀ ਰਿਪੋਰਟ ਸਰਕਾਰ ਨੇ ਜਨਤਕ ਨਾ ਕੀਤੀ ਤਾਂ ਕੈਪਟਨ ਦਾ ਹਸ਼ਰ ਬਾਦਲਾਂ ਤੋਂ ਵੀ ਮਾੜਾ ਹੋਵੇਗਾ : ਬੀਰ ਦਵਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ 'ਤੇ ਵਿੱਤ ਵਿਭਾਗ ਨੇ ਆੜ੍ਹਤੀਆਂ ਦੀ 151.45 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕੀਤੀ
ਮੱਛੀ ਪਾਲਣ ਅਫਸਰ ਦੀਆਂ 27 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ
ਮੁੱਖ ਮੰਤਰੀ ਕੋਵਿਡ ਰਾਹਤ ਫੰਡ ਦੇ ਪੈਸਿਆਂ ਦਾ ਹਿਸਾਬ ਦੇਣ ਕੈਪਟਨ ਅਮਰਿੰਦਰ ਸਿੰਘ : ਭਗਵੰਤ ਮਾਨ
ਸੁਨੀਲ ਜਾਖੜ ਨੇ ਕਿਹਾ: ਕੋਟਕਪੂਰਾ ਅਤੇ ਬਹਿਬਲ ਕਲਾਂ ਕਾਂਡ ਦੀ ਜਾਂਚ ਨੂੰ ਅੰਜਾਮ ਤੱਕ ਪਹੁੰਚਾਏਗੀ ਕਾਂਗਰਸ ਸਰਕਾਰ
ਮੁੱਖ ਮੰਤਰੀ ਨੇ ਅਪ੍ਰੈਲ ਦੇ ਅੰਤ ਤੱਕ 45 ਸਾਲ ਤੋਂ ਵੱਧ ਉਮਰ ਦੀ ਆਬਾਦੀ ਨੂੰ ਟੀਕਾਕਰਨ ਹੇਠ ਲਿਆਉਣ ਲਈ ਰੋਜ਼ਾਨਾ 2 ਲੱਖ ਦਾ ਟੀਚਾ ਮਿੱਥਿਆ
ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਦੇ ਨਾਲ ਨਾਲ ਆਨ ਲਾਈਨ ਸਿੱਖਿਆ ਨੇ ਵੀ ਤੇਜ਼ੀ ਫੜੀ