Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਕੋਰੋਨਾ ਦੀ ਟੈਸਟਿੰਗ ਬਾਰੇ ਕੈਪਟਨ ਅਮਰਿੰਦਰ ਨੇ ਕੇਂਦਰ ਨੂੰ ਮੋੜਵਾਂ ਜਵਾਬ ਸੁਣਾਇਆ

April 02, 2021 02:25 AM

ਚੰਡੀਗੜ੍ਹ, 1 ਅਪ੍ਰੈਲ (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਪ੍ਰਤੀ 10 ਲੱਖ ਦੇ ਹਿਸਾਬ ਨਾਲ ਕੌਮੀ ਔਸਤ ਤੋਂ ਵੱਧ ਲੋਕਾਂ ਦੀ ਕੋਵਿਡ-19 ਦੀ ਟੈਸਟਿੰਗ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ 45 ਸਾਲ ਤੋਂ ਵੱਧ ਉਮਰ ਵਰਗ ਦੇ ਲੋਕਾਂ ਲਈ ਕੋਵਿਡ ਟੀਕਾਕਰਨ ਦਾ ਘੇਰਾ ਵਧਾਉਣ ਵਿੱਚ ਕੇਂਦਰ ਸਰਕਾਰ ਨੇ ਦੇਰੀ ਨਾ ਕੀਤੀ ਹੁੰਦੀ ਤਾਂਹਾਲਾਤ ਹੋਰ ਵੀ ਬਿਹਤਰ ਹੁੰਦੇ,
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਨੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕਾਕਰਨ ਹੇਠ ਲਿਆਉਣ ਵਿੱਚ ਦੋ ਮਹੀਨੇ ਦੀ ਦੇਰੀ ਕਰਨ ਦੀ ਥਾਂ 50 ਸਾਲ ਤੋਂ ਵੱਧ ਲੋਕਾਂ ਲਈ ਪਹਿਲਾਂ ਟੀਕਾਕਰਨ ਦੀ ਸੂਬੇ ਦੀ ਮੰਗ ਮੰਨ ਲਈ ਹੁੰਦੀ ਤਾਂ ਹਾਲਾਤ ਸ਼ਾਇਦ ਅੱਜਤੋਂ ਬਿਹਤਰ ਹੋ ਸਕਦੇ ਸਨ। ਉਹ ਕੇਂਦਰ ਸਰਕਾਰ ਦੇ ਉਸ ਦੋਸ਼ ਦਾ ਜਵਾਬ ਦੇ ਰਹੇ ਸਨ, ਜਿਸ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਸਰਕਾਰ ਨੇ ਕੋਵਿਡ ਦੀ ਟੈਸਟਿੰਗ ਤੇ ਇਸ ਦੇ ਪੀੜਤ ਦੇ ਕੁਆਰੰਟੀਨਲਈ ਢੁਕਵੇਂ ਕਦਮ ਨਹੀਂ ਚੁੱਕੇ। ਮੁੱਖ ਮੰਤਰੀ ਨੇ ਕਿਹਾ ਕਿ ਸਮਾਜਕ ਇਕੱਠਾਂ ਉੱਤੇ ਸਖਤ ਪਾਬੰਦੀ ਲਾਈ ਗਈ ਹੈ ਅਤੇ ਸਾਰੀਆਂ ਸਿੱਖਿਆ ਸੰਸਥਾਵਾਂ ਬੰਦ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਕੋਵਿਡ ਤੋਂ ਬੁਰੀ ਤਰ੍ਹਾਂ ਪ੍ਰਭਾਵਤ 11 ਜ਼ਿਲ੍ਹਿਆਂ ਵਿੱਚ ਰਾਤ ਨੌਂ ਵਜੇ ਤੋਂ ਸਵੇਰੇ ਪੰਜ ਵਜੇ ਤੱਕ ਕਰਫਿਊ ਲਾਇਆ ਗਿਆ ਹੈ।ਮੁੱਖ ਮੰਤਰੀ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਯੂ ਕੇ ਵਾਇਰਸ ਦੀ ਮੌਜੂਦਗੀ ਉੱਤੇ ਧਿਆਨ ਦੇਣ ਦੀ ਲੋੜ ਹੈ ਅਤੇ ਇਸ ਸਬੰਧੀ ਸੂਬੇ ਨਾਲ ਲੋੜੀਂਦੀ ਜਾਣਕਾਰੀ ਅਤੇ ਸਲਾਹ ਸਾਂਝੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਤੰਬਰ 2020 ਵਿੱਚ ਪਹਿਲੇ ਉਭਾਰ ਦੌਰਾਨ ਵੇਖਣ ਵਿੱਚ ਆਇਆ ਸੀ ਕਿ ਪਾਜ਼ੀਟਿਵਿਟੀ ਦਰ 10 ਦੇ ਕਰੀਬ ਸੀ ਤੇ ਪੰਜਾਬ ਸਰਕਾਰ ਵੱਲੋਂ ਰੋਜ਼ 30,000 ਕੋਵਿਡ ਨਮੂਨਿਆਂ ਦੀ ਜਾਂਚ ਕੀਤੀ ਜਾ ਰਹੀ ਸੀ। ਅੱਜਕੱਲ੍ਹ ਜਦੋਂ ਇਹ ਦਰ ਸੱਤ ਫੀਸਦੀ ਤੋਂ ਵੱਧ ਹੋ ਗਈ ਤਾਂ ਪੰਜਾਬ ਸਰਕਾਰ ਵੱਲੋਂ 40,000 ਕੋਵਿਡ ਨਮੂਨਿਆਂ ਦੀ ਪ੍ਰਤੀ ਦਿਨ ਟੈਸਟਿੰਗ ਕੀਤੀ ਜਾ ਰਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ