Welcome to Canadian Punjabi Post
Follow us on

18

April 2021
ਪੰਜਾਬ

4.50 ਲੱਖ ਰੁਪਏ ਰਿਸ਼ਵਤ ਲੈਂਦਾ ਵਣ ਗਾਰਡ ਅਫਸਰ ਗ਼੍ਰਿਫ਼ਤਾਰ

April 02, 2021 02:27 AM

ਚੰਡੀਗੜ੍ਹ, 1 ਅਪ੍ਰੈਲ (ਪੋਸਟ ਬਿਊਰੋ)- ਸਬ ਤਹਿਸੀਲ ਮਾਜਰੀ, ਐਸ ਏ ਐਸ ਨਗਰ ਵਿਖੇ ਤਾਇਨਾਤ ਵਣ ਰੱਖਿਅਕ ਰਣਜੀਤ ਖਾਨ ਨੂੰ ਆਪਣੇ ਸੀਨੀਅਰ ਬਲਾਕ ਅਫ਼ਸਰ ਬਲਦੇਵ ਸਿੰਘ ਵੱਲੋਂ 4,50,000 ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਕੱਲ੍ਹ ਰੰਗੇ ਹੱਥੀਂ ਗ਼੍ਰਿਫ਼ਤਾਰ ਕੀਤਾ ਹੈ।
ਡੀ ਜੀ ਪੀ-ਕਮ-ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਬੀ ਕੇ ਉਪਲ ਦੇ ਮੁਤਾਬਕ ਮਿਰਜ਼ਾਪੁਰ ਵਿਖੇ ਤਾਇਨਾਤ ਬਲਾਕ ਅਫ਼ਸਰ ਬਲਦੇਵ ਸਿੰਘ ਨੇ ਸ਼ਿਕਾਇਤਕਰਤਾ ਭੁੁਪਾਲ ਕੁਮਾਰ ਵਾਸੀ ਖਰੜ ਤੋਂ ਲੱਕੜ ਨੂੰ ਸਰਕਾਰੀ ਕੁਹਾੜੇ ਨਾਲ ਨਿਸ਼ਾਨ ਲਾਉਣ ਲਈ 5,50,000 ਰੁਪਏ ਦੀ ਮੰਗ ਕੀਤੀ ਸੀ। ਉਸ ਨੇ ਸ਼ਿਕਾਇਤਕਰਤਾ ਤੋਂ ਬੀਤੀ 28 ਮਾਰਚ ਨੂੰ ਪੰਜ ਲੱਖ ਰੁਪਏ ਰਿਸ਼ਵਤ ਵਜੋਂ ਪਹਿਲਾਂ ਲੈ ਲਏ ਸਨ। ਇਹ ਰਿਸ਼ਵਤ ਦੀ ਮੰਗ ਬਿਨਾਂ ਨਿਸ਼ਾਨ ਵਾਲੇ ਕੁਝ ਦਰਖ਼ਤ ਕੱਟਣ ਅਤੇ ਖੁੱਲ੍ਹੇ ਬਾਜ਼ਾਰ ਵਿੱਚ ਲੱਕੜ ਦੀ ਢੋਆ-ਢੋਆਈਲਈ ਘੱਟ ਜ਼ੁਰਮਾਨਾ ਲਾਉਣ ਲਈ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੂੰ ਜੰਗਲਾਤ ਵਿਭਾਗ ਵੱਲੋਂ ਮਾਜਰੀ ਬਲਾਕ ਦੇ ਪਿੰਡ ਮਿਰਜ਼ਾਪੁਰ ਵਿਖੇ ਖੈਰ ਦੇ ਰੁੱਖ ਕੱਟਣ ਅਤੇ ਵੇਚਣ ਦਾ ਬਾਕਾਇਦਾ ਪਰਮਿਟ ਮਿਲਿਆ ਹੈ ਤੇ ਉਸ ਕੋਲ 31 ਮਾਰਚ ਤੱਕ ਸਾਈਟ ਤੋਂ ਦਰਖ਼ਤ ਹਟਾਉਣ ਦੀ ਆਗਿਆ ਹੈ। ਉਸ ਨੂੰ ਲੱਕੜ ਲਿਜਾਣ ਤੋਂ ਇਸ ਕਰਕੇ ਰੋਕਿਆ ਗਿਆ ਕਿ ਉਸ ਵਿਰੁੱਧ ਬਿਨਾਂ ਨਿਸ਼ਾਨ ਵਾਲੇ ਗਲਤ ਦਰਖਤਾਂ ਨੂੰ ਕੱਟਣ ਵਿੱਚ ਬੇਨਿਯਮੀਆਂ ਕਰਨ ਦੀ ਸ਼ਿਕਾਇਤ ਹੈ। ਦੋਸ਼ੀਆਂ ਨੇ ਸ਼ਿਕਾਇਤਕਰਤਾ ਤੋਂ 2000 ਰੁਪਏ ਪ੍ਰਤੀ ਰੁੱਖ ਦੀ ਮੰਗ ਕੀਤੀ ਅਤੇ ਪਹਿਲਾਂ ਉਨ੍ਹਾਂ ਕੋਲੋਂ ਪੰਜ ਲੱਖ ਰੁਪਏ ਲੈ ਲਏ। ਫਿਰ ਉਹ ਲੱਕੜ ਦੀ ਢੋਆ-ਢੋਆਈ ਕਰਨ, ਜੁਰਮਾਨਾ 3,54,000 ਰੁਪਏ ਤੋਂ ਘਟਾ ਕੇ 2,50,000 ਕਰਨ ਅਤੇ ਸ਼ਿਕਾਇਤਕਰਤਾ ਦੇ ਸਾਥੀ ਦੇ ਨਾਮਦੀ ਜ਼ੁਰਮਾਨਾ ਰਿਪੋਰਟ ਜਾਰੀ ਕਰਨ ਬਦਲੇ ਰਿਸ਼ਵਤ ਦੀ ਬਾਕੀ ਰਾਸ਼ੀ 3,20,000 ਰੁਪਏ ਦੀ ਮੰਗ ਕਰਦੇ ਹਨ।ਬੀ ਕੇ ਉਪਲ ਨੇ ਦੱਸਿਆ ਕਿ ਦੋਸ਼ੀ ਰਣਜੀਤ ਖਾਨ ਨੂੰ ਕੱਲ੍ਹ ਉਸਦੇ ਸੀਨੀਅਰ ਬਲਾਕ ਅਧਿਕਾਰੀ ਬਲਦੇਵ ਸਿੰਘ ਵੱਲੋਂ ਸ਼ਿਕਾਇਤਕਰਤਾ ਤੋਂ ਸਾਢੇ ਚਾਰ ਲੱਖ ਰੁਪਏ ਰਿਸ਼ਵਤ ਲੈਂਦਿਆਂ ਓਮੈਕਸ ਟਾਵਰ ਪਾਰਕਿੰਗ ਏਰੀਆ ਤੋਂ ਫੜਿਆ ਗਿਆ ਹੈ। ਤਲਾਸ਼ੀ ਵਿੱਚ ਮੌਕੇ ਉੱਤੇਦੋਸ਼ੀ ਦੀ ਕਾਰ ਵਿੱਚੋਂ 4,64,000 ਰੁਪਏ ਦੀ ਨਕਦੀ ਮਿਲ ਗਈ। ਇਸ ਤੋਂ ਬਿਨਾ ਦੋਸ਼ੀ ਰਣਜੀਤ ਖਾਨ ਦੇ ਘਰ ਦੀ ਤਲਾਸ਼ੀ ਦੌਰਾਨ ਉਥੋਂ 1,00,000 ਰੁਪਏ ਵੀ ਬਰਾਮਦ ਕੀਤੇ ਗਏ ਹਨ।

Have something to say? Post your comment
ਹੋਰ ਪੰਜਾਬ ਖ਼ਬਰਾਂ
ਮੱਧ ਪ੍ਰਦੇਸ਼ ਤੋਂ ਚਲਾਏ ਜਾ ਰਹੇ ਗੈਂਗ ਦਾ ਪੰਜਾਬ ਪੁਲਸ ਵੱਲੋਂ ਪਰਦਾਫਾਸ਼
ਮੌੜ ਮੰਡੀ ਬੰਬ ਧਮਾਕਾ ਕੇਸ ਵਿੱਚ ਐਸ ਆਈ ਟੀ ਦੀ ਜਾਂਚ ਤੋਂ ਹਾਈ ਕੋਰਟ ਸੰਤੁਸ਼ਟ
ਕੋਟਕਪੂਰਾ ਕੇਸ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਸੱਦੀ ਮੀਟਿੰਗ ਬੇਨਤੀਜਾ ਰਹੀ
ਜੇ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਤਫ਼ਤੀਸ਼ੀ ਰਿਪੋਰਟ ਸਰਕਾਰ ਨੇ ਜਨਤਕ ਨਾ ਕੀਤੀ ਤਾਂ ਕੈਪਟਨ ਦਾ ਹਸ਼ਰ ਬਾਦਲਾਂ ਤੋਂ ਵੀ ਮਾੜਾ ਹੋਵੇਗਾ : ਬੀਰ ਦਵਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ 'ਤੇ ਵਿੱਤ ਵਿਭਾਗ ਨੇ ਆੜ੍ਹਤੀਆਂ ਦੀ 151.45 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕੀਤੀ
ਮੱਛੀ ਪਾਲਣ ਅਫਸਰ ਦੀਆਂ 27 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ
ਮੁੱਖ ਮੰਤਰੀ ਕੋਵਿਡ ਰਾਹਤ ਫੰਡ ਦੇ ਪੈਸਿਆਂ ਦਾ ਹਿਸਾਬ ਦੇਣ ਕੈਪਟਨ ਅਮਰਿੰਦਰ ਸਿੰਘ : ਭਗਵੰਤ ਮਾਨ
ਸੁਨੀਲ ਜਾਖੜ ਨੇ ਕਿਹਾ: ਕੋਟਕਪੂਰਾ ਅਤੇ ਬਹਿਬਲ ਕਲਾਂ ਕਾਂਡ ਦੀ ਜਾਂਚ ਨੂੰ ਅੰਜਾਮ ਤੱਕ ਪਹੁੰਚਾਏਗੀ ਕਾਂਗਰਸ ਸਰਕਾਰ
ਮੁੱਖ ਮੰਤਰੀ ਨੇ ਅਪ੍ਰੈਲ ਦੇ ਅੰਤ ਤੱਕ 45 ਸਾਲ ਤੋਂ ਵੱਧ ਉਮਰ ਦੀ ਆਬਾਦੀ ਨੂੰ ਟੀਕਾਕਰਨ ਹੇਠ ਲਿਆਉਣ ਲਈ ਰੋਜ਼ਾਨਾ 2 ਲੱਖ ਦਾ ਟੀਚਾ ਮਿੱਥਿਆ
ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਦੇ ਨਾਲ ਨਾਲ ਆਨ ਲਾਈਨ ਸਿੱਖਿਆ ਨੇ ਵੀ ਤੇਜ਼ੀ ਫੜੀ