Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਪੰਜਾਬੀ ਯੂਨੀਵਰਸਿਟੀ ਦੇ ਹਾਲਾਤ ਹੋਰ ਵੀ ਵਿਗੜੇ, ਵਾਈਸ ਚਾਂਸਲਰ ਪੁਲਸ ਨਾਲ ਯੂਨੀਵਰਸਿਟੀ ਪਹੁੰਚੀ

April 02, 2021 09:18 AM

* ਨਵੇਂ ਰਜਿਸਟਰਾਰ ਡਾ. ਵਰਿੰਦਰ ਕੌਸ਼ਿਕ ਨੂੰ ਜਿੰ਼ਮੇਵਾਰੀ ਸੌਂਪੀ ਗਈ


ਪਟਿਆਲਾ, 1 ਅਪਰੈਲ, (ਪੋਸਟ ਬਿਊਰੋ)-ਪੰਜਾਬੀ ਯੂਨੀਵਰਸਿਟੀ ਦੀ ਕਾਰਜਕਾਰੀ ਵਾਈਸ ਚਾਂਸਲਰ ਰਵਨੀਤ ਕੌਰ ਅੱਜ ਵੀਰਵਾਰ ਨੂੰ ਜਦੋਂ ਪੰਜਾਬੀ ਯੂਨੀਵਰਸਿਟੀ ਪੁੱਜੇ ਤਾਂ ਇਸ ਮੌਕੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਅਤੇ ਐੱਸਐੱਸ ਪੀ ਵਿਕਰਮਜੀਤ ਦੁੱਗਲ ਵੀ ਉਨ੍ਹਾਂ ਦੇ ਨਾਲ ਸਨ। ਰਵਨੀਤ ਕੌਰ ਨੇ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਨਾਲ ਮੀਟਿੰਗ ਤੋਂ ਬਾਅਦ ਡਾ. ਵਰਿੰਦਰ ਕੌਸ਼ਿਕ ਨੂੰ ਰਜਿਸਟਰਾਰ ਬਣਾਇਆ ਤੇ ਵਾਪਸ ਚਲੀ ਗਈ। ਉੱਘੇ ਪ੍ਰੋਫੈਸਰ ਦਵਿੰਦਰਪਾਲ ਸਿੱਧੂਦੇਅਸਤੀਫ਼ੇ ਤੋਂ ਬਾਅਦ ਇਸ ਨਵੀਂ ਨਿਯੁਕਤੀ ਦਾ ਵਿਰੋਧ ਵੀ ਸ਼ੁਰੂ ਹੋ ਗਿਆ ਹੈ।
ਵਰਨਣ ਯੋਗ ਹੈ ਕਿ ਪਿਛਲੇ ਦਿਨਾਂ ਵਿਚ ਇਸ ਯੂਨੀਵਰਸਿਟੀ ਦੇ 40 ਟੀਚਰ ਅਹਿਮ ਸੰਵਿਧਾਨਕ ਅਹੁਦਿਆਂ ਤੋਂ ਅਸਤੀਫਾ ਦੇ ਚੁੱਕੇ ਹਨ, ਜਿਸ ਪਿੱਛੋਂਵਾਈਸ ਚਾਂਸਲਰ ਨੇ ਖਾਲੀ ਹੋ ਚੁੱਕੇ ਰਜਿਸਟਰਾਰ ਅਹੁਦੇ ਉੱਤੇ ਪਹਿਲੀ ਨਿਯੁਕਤੀ ਕੀਤੀ ਹੈ।ਕਾਰਜਕਾਰੀ ਵਾਈਸ ਚਾਂਸਲਰ ਰਵਨੀਤ ਕੌਰ ਵੀਰਵਾਰ ਦੁਪਹਿਰ ਬਾਅਦ ਕੈਂਪਸ ਪਹੁੰਚੀ ਤਾਂ ਸਖਤ ਤਨਾਅ ਦੌਰਾਨ ਪਟਿਆਲਾ ਦੇ ਡਿਪਟੀ ਕਮਿਸ਼ਨਰ ਅਤੇ ਜਿ਼ਲਾ ਪੁਲਸ ਦੇ ਮੁਖੀ ਉਸ ਦੇ ਨਾਲ ਸਨ। ਸੰਘਰਸ਼ ਕਰਦੇ ਟੀਚਰ ਅਤੇ ਵਿਦਿਆਰਥੀ ਇਸ ਮੌਕੇਯੂਨੀਵਰਸਿਟੀ ਵਿਚ ਪੁਲਸ ਵੜਨਤੋਂ ਹੈਰਾਨ ਹੋ ਗਏ। ਵਾਈਸ ਚਾਂਸਲਰਨੇ ਕੁਝ ਸਮਾਂ ਇਨ੍ਹਾਂ ਦੋ ਜਿ਼ਲਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸ਼ਾਮ ਪੰਜ ਵਜੇ ਇਕ ਸਰਕੂਲਰ ਜਾਰੀ ਕਰ ਕੇ ਲਾਅ ਵਿਭਾਗ ਦੇ ਮੁਖੀ ਡਾ. ਵਰਿੰਦਰ ਕੌਸ਼ਿਕ ਨੂੰ ਰਜਿਸਟਰਾਰ ਦਾ ਵਾਧੂ ਚਾਰਜ ਦੇਦਿੱਤਾ। ਡਾ. ਕੌਸ਼ਿਕ ਇਕ ਸਾਲ ਲਈ ਰਜਿਸਟਰਾਰ ਬਣਾਏ ਗਏ ਹਨ, ਪਰ ਇਸ ਨਿਯੁਕਤੀਦਾ ਪੰਜਾਬੀ ਯੂਨੀਵਸਿਟੀ ਟੀਚਰਜ਼ ਐਸੋਸੀਏਸ਼ (ਪੂਟਾ) ਨੇ ਵਿਰੋਧ ਸ਼ੁਰੂ ਕਰ ਦਿੱਤਾਤੇ ਵਿਦਿਆਰਥੀਆਂ ਨੇ ਕੈਂਪਸ ਵਿਚ ਪੁਲਿਸ ਦੇ ਦਾਖਲੇ ਵਿਰੁੱਧ ਨਾਅਰੇਬਾਜ਼ੀ ਕੀਤੀ ਹੈ।
ਪੰਜਾਬੀ ਯੂਨੀਵਸਿਟੀ ਟੀਚਰਜ਼ ਐਸੋਸੀਏਸ਼ (ਪੂਟਾ) ਦੇ ਪ੍ਰਧਾਨ ਡਾ. ਨਿਸ਼ਾਨ ਸਿੰਘ ਨੇ ਕਿਹਾ ਕਿ ਰਜਿਸਟਰਾਰ ਦੇ ਅਹੁਦੇ ਉੱਤੇਨਿਯੁਕਤੀ ਦਾ ਵਿਰੋਧ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਵਾਈਸ ਚਾਂਸਲਰ ਕਈ ਦਿਨਾਂ ਬਾਅਦ ਕੈਂਪਸ ਆਈ ਤਾਂ ਉਨ੍ਹਾਂ ਨੇ ਮੀਟਿੰਗ ਐਸੋਸੀਏਸ਼ਨ ਨਾਲ ਕੋਈ ਮੀਟਿੰਗ ਨਹੀਂ ਕੀਤੀ। ਡੈਮੋਕਰੇਟਿਕ ਸਟੂਡੈਂਟਸ ਆਰਗੇਨਾਈਜੇਸ਼ਨ ਨੇ ਯੂਨੀਵਰਸਿਟੀ ਕੈਂਪਸ ਵਿਚ ਪੁਲਿਸ ਦਾਖਲੇ ਦੇ ਵਿਰੋਧ ਵਿੱਚਵਾਈਸ ਚਾਂਸਲਰ ਦੇ ਦਫਤਰ ਮੂਹਰੇ ਪੋਸਟਰ ਫੜ ਕੇ ਰੋਸ ਜ਼ਾਹਰ ਕੀਤਾ ਤੇ ਕਿਹਾ ਕਿ ਯੂਨੀਵਰਸਿਟੀ ਵਿਚ ਪੁਲਿਸ ਦਾਖਲਾ ਜਾਇਜ਼ ਨਹੀਂ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ