Welcome to Canadian Punjabi Post
Follow us on

02

July 2025
 
ਪੰਜਾਬ

ਸੁਖਬੀਰ ਬਾਦਲ ਵੱਲੋਂ ਦੋਸ਼: ਮੋਦੀ ਸਰਕਾਰ ਨੇ ਸਾਨੂੰ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਲੜਨ ਤੋਂ ਰੋਕਣ ਦੀ ਸਾਜਿ਼ਸ਼ ਰਚੀ

April 02, 2021 09:20 AM

* ਅਜਨਾਲਾ ਤੋਂ ਅਮਰਪਾਲ ਬੋਨੀ ਨੂੰ ਟਿਕਟ ਦਾ ਐਲਾਨ


ਅਜਨਾਲਾ, 1 ਅਪਰੈਲ, (ਪੋਸਟ ਬਿਊਰੋ)- ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਨੇ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ, ਸਰਨਾ ਭਰਾਵਾਂ ਅਤੇ ਮਨਜੀਤ ਸਿੰਘ ਜੀ ਕੇ ਵਾਲੇ ਧੜਿਆਂ ਨਾਲ ਮਿਲ ਕੇ ਸਾਡੇ ਅਕਾਲੀ ਦਲ ਨੂੰ ਦਿੱਲੀਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਤੋਂ ਰੋਕਣ ਦਾ ਯਤਨ ਕੀਤਾ ਹੈ, ਕਿਉਂਕਿ ਅਕਾਲੀ ਦਲ ਸ਼ੁਰੂ ਤੋਂ ਹੀ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧੀਸੀ।ਅੱਜ ਅੰਮ੍ਰਿਤਸਰ ਜਿ਼ਲੇ ਦੇ ਅਜਨਾਲਾ ਹਲਕੇ ਵਿੱਚ ਕੀਤੀ ਰੈਲੀ ਵਿੱਚ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਮੁੜ ਕੇ ਇਸ ਹਲਕੇ ਤੋਂ ਚੋਣ ਲੜਨ ਲਈ ਟਿਕਟ ਦੇਣ ਦਾ ਐਲਾਨ ਵੀ ਕਰ ਦਿੱਤਾ ਹੈ।
ਏਥੇ ਸਥਾਨਕ ਨਵੀਂ ਦਾਣਾ ਮੰਡੀ ਵਿਖੇ ‘ਪੰਜਾਬ ਮੰਗਦਾ ਜਵਾਬ’ ਵਾਲੀ ਮੁਹਿੰਮ ਹੇਠ ਕਰਵਾਈ ਰੈਲੀ ਨੂੰ ਸੰਬੋਧਨ ਕਰਨ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਛੋਟੇ ਬਾਦਲ ਨੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਦਿੱਲੀ ਗੁਰਦੁਆਰਾ ਚੋਣ ਵਿਭਾਗ ਦੇ ਉਸ ਹੁਕਮਨੂੰਦਿੱਲੀ ਹਾਈਕੋਰਟ ਨੇ ਰੋਕ ਦਿੱਤਾ, ਜਿਸ ਹੇਠ ਸਾਨੂੰ 25 ਅਪਰੈਲ ਨੂੰ ਹੋਣ ਵਾਲੀਆਂ ਚੋਣਾਂ ਲੜਨ ਤੋਂ ਰੋਕਿਆ ਗਿਆ ਸੀ। ਉਨ੍ਹਾਂ ਨੇ ਇਸ ਲੁਕਵੇਂ ਯਤਨ ਦੀ ਨਿੰਦਾ ਕਰਦਿਆਂ ਕਿਹਾ ਕਿ ਜੇ ਉਹ ਸਭਧਿਰਾਂ ਆਪਣੇ ਆਪ ਨੂੰ ਹਰਮਨ ਪਿਆਰਾ ਮੰਨਦੀਆਂ ਹਨ ਤਾਂ ਚੋਣਾਂ ਲੜਨ ਤੋਂ ਭੱਜਦੀਆਂ ਕਿਉਂ ਹਨ।ਅੱਜ ਦੀ ਰੈਲੀ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਬਿਕਰਮ ਸਿੰਘ ਮਜੀਠੀਆ ਸਣੇ ਕਈ ਆਗੂਆਂ ਨੇ ਸੰਬੋਧਨ ਕੀਤਾ, ਪਰ ਹੈਰਾਨੀ ਦੀ ਗੱਲ ਸੀ ਕਿ ਬਹੁਤੇ ਆਗੂਆਂ ਨੇ ਮਾਸਕ ਨਹੀਂ ਸਨ ਪਾਏ। ਸੁਖਬੀਰ ਸਿੰਘ ਬਾਦਲ ਨੇ ਵੀ ਮਾਸਕ ਨਹੀਂ ਸੀ ਪਾਇਆ, ਹਾਲਾਂਕਿ ਉਹ ਦੋ ਦਿਨ ਪਹਿਲਾਂ ਕੋਵਿਡ-19 ਦੀ ਮਾਰ ਝੱਲ ਕੇ ਹਸਪਤਾਲ ਤੋਂ ਨਿਕਲੇ ਸਨ।
ਇਸ ਤੋਂ ਪਹਿਲਾਂ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇਇਹ ਵੀ ਦੋਸ਼ ਲਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨਾਲ ਮਿਲ ਕੇ ਫਿਕਸ ਮੈਚ ਖੇਡਦੇ ਹੋਣ ਕਰ ਕੇਇਸ ਵਾਰੀ ਹਾੜੀ ਦੇ ਸੀਜ਼ਨ ਲਈ ਕਣਕ ਦੀ ਸਰਕਾਰੀ ਖਰੀਦ ਦੀ ਅਦਾਇਗੀ ਸਿੱਧਾ ਕਿਸਾਨਾਂ ਦੇ ਖਾਤੇਵਿੱਚ ਕਰਨ ਦੀ ਸਕੀਮ ਡੀ ਬੀ ਟੀ ਨੂੰ ਰੱਦ ਕਰਨ ਦੀ ਥਾਂ ਇਸਨੂੰ ਸਿਰਫ ਲਾਗੂ ਕਰਨ ਦਾ ਸਮਾਂ ਮੰਗ ਰਹੇ ਹਨ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਹਲਕਾ ਅਜਨਾਲਾ ਦੇ ਇੰਚਾਰਜ ਬੋਨੀ ਅਮਰਪਾਲ ਸਿੰਘ ਅਜਨਾਲਾ ਨੂੰ ਇੱਕ ਵਾਰ ਫਿਰ ਏਥੋਂ ਅਕਾਲੀ ਦਲ ਦਾ ਉਮੀਦਵਾਰ ਐਲਾਨਕਰਦੇ ਹੋਏ ਕਿਹਾ ਕਿ ਅਕਾਲੀ ਸਰਕਾਰ ਬਣੀ ਤਾਂ ਸਰਹੱਦ ਕੋਲ ਰਾਵੀ ਦਰਿਆ ਤੋਂ ਪਾਰ ਖੇਤੀ ਕਰਨ ਜਾਂਦੇ ਕਿਸਾਨਾਂ ਦੀ ਸੌਖ ਲਈ ਪੁਲ ਬਣਾਉਣ ਤੋਂ ਇਲਾਵਾ ਰਮਦਾਸ ਵਿਖੇ ਲੜਕੀਆਂ ਲਈ ਬਹੁ-ਤਕਨੀਕੀ ਸਿੱਖਿਆ ਸੰਸਥਾ ਬਣਾਈ ਜਾਵੇਗੀ। ਉਨ੍ਹਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਮਰਪਾਲ ਸਿੰਘ ਬੋਨੀ ਨੂੰ ਅਜਨਾਲਾ ਤੋਂ ਐਤਕੀਂ ਫਿਰ ਜਿੱਤ ਹਾਸਲ ਕਰਵਾ ਦੇਣ। ਛੋਟੇ ਨੇ ਕਿਹਾ: ਤੁਸੀਂ ਅਮਰਪਾਲ ਸਿੰਘ ਨੂੰ ਫਿਰ ਐੱਮ ਐੱਲ ਏ ਬਣਾਓ, ਇਹੀ ਅਸਲੀ ਸੇਵਾਦਾਰ ਹੈ ਅਤੇ ਤੁਹਾਨੂੰ ਕੋਈ ਘਾਟ ਨਹੀਂ ਆਉਣ ਦੇਵੇਗਾ, ਹਲਕੇ ਦੇ ਸਾਰੇ ਕੰਮ ਕਰੇਗਾ। ਰੈਲੀ ਨੂੰ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਜ਼ਿਲ੍ਹਾ ਪ੍ਰਧਾਨ ਵੀਰ ਸਿੰਘ ਲੋਪੋਕੇ, ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ