Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਰੂਸੀ ਦਖਲ ਦੇ ਕੇਸ ਵਿੱਚ ਟਰੰਪ ਦੀਆਂ ਮੁਸ਼ਕਲਾਂ ਵਧਣ ਦਾ ਸ਼ੱਕ

December 10, 2018 08:17 AM

ਵਾਸ਼ਿੰਗਟਨ, 9 ਦਸੰਬਰ (ਪੋਸਟ ਬਿਊਰੋ)- ਅਮਰੀਕਾ ਵਿੱਚ ਸਾਲ 2106 ਵਿੱਚ ਹੋਈ ਰਾਸ਼ਟਰਪਤੀ ਚੋਣ ਵਿੱਚ ਰੂਸ ਦੇ ਦਖਲ ਦੇ ਕੇਸ ਦੀ ਜਾਂਚ ਕਰ ਰਹੇ ਵਿਸ਼ੇਸ਼ ਵਕੀਲ ਰਾਬਰਟ ਮੂਲਰ ਨੇ ਸ਼ੁੱਕਰਵਾਰ ਅਦਾਲਤ ਵਿੱਚ ਨਵੇਂ ਦਸਤਾਵੇਜ਼ ਜਮ੍ਹਾ ਕੀਤੇ। ਇਸ ਨਾਲ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ।
ਮੂਲਰ ਨੇ ਕਿਹਾ ਕਿ ਟਰੰਪ ਦੇ ਸਾਬਕਾ ਚੋਣ ਇੰਚਾਰਜ ਪਾਲ ਮੈਨਫੋਰਟ ਨੇ ਫੈਡਰਲ ਜਾਂਚਕਾਰਾਂ ਅੱਗੇ ਭੁਗਤਾਨ ਤੇ ਟਰੰਪ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸੰਪਰਕ ਦੇ ਬਾਰੇ ਝੂਠ ਬੋਲਿਆ ਸੀ। ਉਹ ਇਹ ਵੀ ਜਾਂਚ ਕਰ ਰਹੇ ਹਨ ਕਿ ਟਰੰਪ ਦੀ ਚੋਣ ਮੁਹਿੰਮ ਅਤੇ ਰੂਸ ਵਿਚਕਾਰ ਕੋਈ ਗੰਢਤੁੱਪ ਸੀ ਜਾਂ ਨਹੀਂ। ਮੈਨਫੋਰਟ 2016 ਦੀ ਰਾਸ਼ਟਰਪਤੀ ਚੋਣ ਵਿੱਚ ਡੋਨਾਲਡ ਟਰੰਪ ਦੀ ਪ੍ਰਚਾਰ ਟੀਮ ਦੇ ਮੁਖੀ ਸਨ। ਯੂਕਰੇਨ ਲਈ ਲਾਬਿੰਗ ਕਰਨ ਦੇ ਦੋਸ਼ਾਂ ਕਾਰਨ ਉਨ੍ਹਾਂ ਨੂੰ ਚੋਣ ਤੋਂ ਤਿੰਨ ਮਹੀਨੇ ਪਹਿਲਾਂ ਅਸਤੀਫਾ ਦੇਣਾ ਪਿਆ ਸੀ। ਉਹ ਸੱਤਾਧਾਰੀ ਰਿਪਬਲੀਕਨ ਪਾਰਟੀ ਦੇ ਸਿਆਸੀ ਸਲਾਹਕਾਰ ਰਹਿ ਚੁੱਕੇ ਹਨ। ਮੂਲਰ ਦੇ ਦਫਤਰ ਨੇ ਵਾਸ਼ਿੰਗਟਨ ਦੀ ਅਦਾਲਤ ਵਿੱਚ ਨਵੇਂ ਦਸਤਾਵੇਜ਼ ਜਮ੍ਹਾ ਕੀਤੇ। ਇਸ ਅਦਾਲਤ ਨੇ ਪਿਛਲੇ ਮਹੀਨੇ ਮੂਲਰ ਦੇ ਉਨ੍ਹਾਂ ਦੋਸ਼ਾਂ 'ਤੇ ਦਸਤਾਵੇਜ਼ ਜਮ੍ਹਾ ਕਰਨ ਲਈ ਕਿਹਾ ਸੀ ਕਿ ਮੈਨਫੋਰਟ ਨੇ ਝੂਠੇ ਬਿਆਨ ਦਿੱਤੇ ਸਨ। ਇਨ੍ਹਾਂ ਦਸਤਾਵੇਜ਼ਾਂ ਅਨੁਸਾਰ ਮੈਨਫੋਰਟ ਨੇ ਰੂਸੀ-ਯੂਕਰੇਨੀਅਨ ਸਿਆਸੀ ਸਲਾਹਕਾਰ ਕਾਂਸਟੇਟਿਨ ਕਿਲੀਮਨਿਕ ਦੇ ਨਾਲ ਹੋਏ ਗੱਲਬਾਤ ਦੇ ਬਾਰੇ ਵਿੱਚ ਝੂਠ ਬੋਲਿਆ ਸੀ। ਟਰੰਪ ਦੇ ਸਾਬਕਾ ਵਕੀਲ ਮਾਈਕਲ ਕੋਹੇਨ ਨੇ ਇੱਕ ਪੋਰਨ ਸਟਾਰ ਨੂੰ ਭਾਰੀ ਭਰਕਮ ਭੁਗਤਾਨ ਕਰਨ ਅਤੇ ਜਾਂਚਕਾਰਾਂ ਕੋਲ ਝੂਠ ਬੋਲਣ ਬਦਲੇ ਜੇਲ੍ਹ ਦੀ ਸਜ਼੍ਹਾ ਹੋ ਸਕਦੀ ਹੈ। ਉਨ੍ਹਾਂ ਨੇ ਟਰੰਪ ਦੇ ਕਹਿਣ 'ਤੇ ਇਹ ਭੁਗਤਾਨ ਕੀਤਾ ਸੀ। ਸਰਕਾਰੀ ਵਕੀਲ ਨੇ ਮੈਨਹਟਨ ਦੀ ਜ਼ਿਲ੍ਹਾ ਅਦਾਲਤ ਦੇ ਜੱਜ ਵਿਲੀਅਮ ਪਾਓਲੇ ਤੋਂ ਇਨ੍ਹਾਂ ਕੇਸਾਂ ਵਿੱਚ ਕੋਹੇਨ ਲਈ ਸਜ਼ਾ ਮੰਗੀ ਹੈ। ਕੋਹੇਨ ਦੀ ਸਜ਼ਾ 'ਤੇ ਜੱਜ 12 ਦਸੰਬਰ ਨੂੰ ਆਪਣਾ ਫੈਸਲਾ ਸੁਣਾਉਣਗੇ।
ਅਮਰੀਕਾ ਦੀ ਇੱਕ ਪਾਰਲੀਮੈਂਟਰੀ ਕਮੇਟੀ ਨੇ ਰਾਸ਼ਟਰਪਤੀ ਚੋਣ ਵਿੱਚ ਰੂਸ ਦੇ ਦਖਲ ਬਾਰੇ ਐੱਫ ਬੀ ਆਈ ਦੇ ਸਾਬਕਾ ਡਾਇਰੈਕਟਰ ਜੇਮਸ ਕੋਮੀ ਤੋਂ ਸ਼ੁੱਕਰਵਾਰ ਨੂੰ ਪੁੱਛਗਿੱਛ ਕੀਤੀ ਸੀ। ਕਈ ਘੰਟੇ ਦੀ ਪੁੱਛਗਿੱਛ ਪਿੱਛੋਂ ਪਾਰਲੀਮੈਂਟ ਭਵਨ ਦੇ ਬਾਹਰ ਨਿਕਲਦੇ ਸਮੇਂ ਕੌਮੀ ਨੇ ਮੀਡੀਆ ਨੂੰ ਸਿਰਫ ਇਹ ਕਿਹਾ ਕਿ ਉਹ ਬਾਅਦ ਵਿੱਚ ਕੁਝ ਦੱਸ ਸਕਦੇ ਹਨ। ਟਰੰਪ ਨੇ ਪਿਛਲੇ ਸਾਲ ਐੱਫ ਬੀ ਆਈ ਦੇ ਡਾਇਰੈਕਟਰ ਅਹੁਦੇ ਤੋਂ ਉਨ੍ਹਾਂ ਨੂੰ ਹਟਾ ਦਿੱਤਾ ਸੀ। ਰੂਸੀ ਦਖਲ ਮਾਮਲੇ ਦੀ ਪਾਰਲੀਮੈਂਟਰੀ ਕਮੇਟੀ ਵੀ ਜਾਂਚ ਕਰ ਰਹੀ ਹੈ। ਟਰੰਪ ਨੇ ਕੱਲ੍ਹ ਕਿਹਾ ਕਿ ਲੰਬੀ ਤੇ ਖਰਚੀਲੀ ਜਾਂਚ ਦੇ ਬਾਵਜੂਦ ਕੇਸ ਕਰਨ ਵਾਲੀ ਧਿਰ ਨੂੰ ਰੂਸ ਨਾਲ ਗੰਢਤੁੱਪ ਦਾ ਕੋਈ ਸਬੂਤ ਨਹੀਂ ਮਿਲਿਆ। ਰੂਸ ਪਹਿਲਾਂ ਇਸ ਨੂੰ ਰੱਦ ਕਰ ਚੁੱਕਾ ਹੈ ਕਿ ਉਸ ਨੇ ਟਰੰਪ ਦੀ ਮਦਦ ਲਈ ਰਾਸ਼ਟਰਪਤੀ ਚੋਣ ਵਿੱਚ ਦਖਲ ਦਿੱਤਾ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ