Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਟੋਰਾਂਟੋ/ਜੀਟੀਏ

ਟੌਇਟਾ ਦੇ ਦੋ ਪਲਾਂਟਸ ਉੱਤੇ ਵਰਕਰਜ਼ ਦੇ ਕੀਤੇ ਜਾ ਰਹੇ ਹਨ ਕੋਵਿਡ-19 ਟੈਸਟ

April 05, 2021 12:28 AM

ਓਨਟਾਰੀਓ, 4 ਮਾਰਚ (ਪੋਸਟ ਬਿਊਰੋ) : ਟੌਇਟਾ ਕੈਨੇਡਾ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਉਨ੍ਹਾਂ ਦੇ ਇੱਕ ਪਲਾਂਟ ਉੱਤੇ 150 ਦੇ ਨੇੜੇ ਤੇੜੇ ਵਰਕਰਜ਼ ਦੇ ਵਾਇਰਸ ਦੇ ਸੰਪਰਕ ਵਿੱਚ ਆਉਣ ਦਾ ਸ਼ੱਕ ਹੋਣ ਉੱਤੇ ਉਨ੍ਹਾਂ ਵੱਲੋਂ ਹੁਣ ਆਪਣੇ ਵਰਕਰਜ਼ ਦਾ ਕੋਵਿਡ-19 ਟੈਸਟ ਕਰਵਾਇਆ ਜਾ ਰਿਹਾ ਹੈ।
ਟੌਇਟਾ ਦੇ ਇੱਕ ਪਲਾਂਟ ਵਿੱਚ ਕੰਮ ਕਰਨ ਵਾਲੇ ਕਰਮਚਾਰੀ ਨੇ ਦੱਸਿਆ ਕਿ ਪਹਿਲੀ ਅਪਰੈਲ ਨੂੰ ਉਨ੍ਹਾਂ ਨੂੰ ਇੱਕ ਪੱਤਰ ਮਿਲਿਆ ਜਿਸ ਵਿੱਚ ਲਿਖਿਆ ਗਿਆ ਸੀ ਕਿ 25 ਮਾਰਚ ਨੂੰ ਉਨ੍ਹਾਂ ਦੇ ਕਰਮਚਾਰੀ ਵਾਇਰਸ ਦੇ ਸੰਪਰਕ ਵਿੱਚ ਆਏ ਹੋ ਸਕਦੇ ਹਨ ਤੇ ਇਸ ਲਈ ਉਨ੍ਹਾਂ ਨੂੰ ਖੁਦ ਨੂੰ 8 ਅਪਰੈਲ ਤੱਕ ਸੈਲਫ ਆਈਸੋਲੇਟ ਕਰਨ ਲਈ ਆਖਿਆ ਗਿਆ ਸੀ।ਟੌਇਟਾ ਦੇ ਕੈਂਬ੍ਰਿੱਜ ਤੇ ਵੁੱਡਸਟੌਕ ਪਲਾਂਟਸ ਉੱਤੇ ਕੋਵਿਡ-19 ਟੈਸਟ ਕੀਤੇ ਜਾ ਰਹੇ ਹਨ।
ਹਾਲਾਂਕਿ ਟੌਇਟਾ ਵੱਲੋਂ ਜਾਰੀ ਬਿਆਨ ਵਿੱਚ ਆਖਿਆ ਗਿਆ ਹੈ ਕਿ ਭਾਵੇਂ ਟਰਾਂਸਮਿਸ਼ਨ ਦਾ ਖਤਰਾ ਬਹੁਤ ਘੱਟ ਹੈ ਪਰ ਸਾਊਥਵੈਸਟਰਨ ਪਬਲਿਕ ਹੈਲਥ ਵੱਲੋਂ ਭੇਜੇ ਪੱਤਰ ਵਿੱਚ ਇਹ ਆਖਿਆ ਗਿਆ ਹੈ ਕਿ ਉਹ ਕਿਸੇ ਪਾਜ਼ੀਟਿਵ ਦੇ ਸੰਪਰਕ ਵਿੱਚ ਆਏ ਹੋ ਸਕਦੇ ਹਨ। ਇਹ ਵੀ ਆਖਿਆ ਗਿਆ ਕਿ ਸਾਰੇ ਵਰਕਰਜ਼ ਜਲਦੀ ਕੰਮ ਉੱਤੇ ਪਰਤ ਸਕਦੇ ਹਨ ਪਰ ਉਨ੍ਹਾਂ ਨੂੰ ਸਾਰੇ ਨਿਯਮਾਂ ਦਾ ਪਾਲਣ ਕਰਨਾ ਹੋਵੇਗਾ।
ਟੌਇਟਾ ਨੇ ਆਖਿਆ ਕਿ ਉਹ ਪਬਲਿਕ ਹੈਲਥ ਅਧਿਕਾਰੀਆਂ ਨਾਲ ਰਲ ਕੇ ਹਰ ਵਰਕਰ ਦਾ ਕੋਵਿਡ-19 ਟੈਸਟ ਕਰਵਾ ਰਹੇ ਹਨ।ਹੁਣ ਤੱਕ 80 ਫੀ ਸਦੀ ਕਾਮਿਆਂ ਦੇ ਟੈਸਟ ਹੋ ਚੁੱਕੇ ਹਨ ਤੇ ਸਾਰੇ ਹੀ ਨੈਗੇਟਿਵ ਰਹੇ ਹਨ।   


   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ