Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਕੋਵਿਡ-19 ਦੇ ਸਬੰਧ ਵਿੱਚ ਸਾਨੂੰ ਅਜੇ ਵੀ ਅਹਿਤਿਆਤ ਤੋਂ ਕੰਮ ਲੈਣ ਦੀ ਲੋੜ : ਟੈਮ

April 05, 2021 07:35 AM

ਓਟਵਾ, 4 ਅਪਰੈਲ (ਪੋਸਟ ਬਿਊਰੋ) : ਕੈਨੇਡਾ ਦੀ ਚੀਫ ਪਬਲਿਕ ਹੈਲਥ ਆਫੀਸਰ ਡਾ· ਥੈਰੇਸਾ ਟੈਮ ਵੱਲੋਂ ਅਜੇ ਵੀ ਸਾਰਿਆਂ ਨੂੰ ਅਹਿਤਿਆਤ ਤੋਂ ਕੰਮ ਲੈਣ ਦੀ ਅਪੀਲ ਕੀਤੀ ਜਾ ਰਹੀ ਹੈ। ਕੋਵਿਡ-19 ਦੇ ਹੋਰ ਵੇਰੀਐਂਟਸ ਸਾਹਮਣੇ ਆਉਣ ਤੇ ਉਨ੍ਹਾਂ ਦੇ ਤੇਜ਼ੀ ਨਾਲ ਫੈਲਣ ਦੇ ਸਬੰਧ ਵਿੱਚ ਟੈਮ ਵੱਲੋਂ ਇਹ ਚੇਤਾਵਨੀ ਦਿੱਤੀ ਗਈ ਹੈ। ਅਜਿਹਾ ਦੂਜੀ ਵਾਰੀ ਹੋਇਆ ਹੈ ਕਿ ਮਹਾਂਮਾਰੀ ਨੇ ਈਸਟਰ ਦੇ ਜਸ਼ਨਾਂ ਵਿੱਚ ਵਿਘਣ ਪਾਇਆ ਹੋਵੇ।
ਟੈਮ ਨੇ ਟਵਿੱਟਰ ਉੱਤੇ ਸਾਰਿਆਂ ਨੂੰ ਆਗਾਹ ਕਰਦਿਆਂ ਆਖਿਆ ਕਿ ਹੁਣ ਸਾਨੂੰ ਹੋਰ ਸਾਵਧਾਨ ਰਹਿਣ ਦੀ ਲੋੜ ਹੈ ਤੇ ਸਾਨੂੰ ਅਵੇਸਲੇ ਨਹੀਂ ਹੋਣਾ ਚਾਹੀਦਾ।ਜਿ਼ਕਰਯੋਗ ਹੈ ਕਿ ਤੀਜੀ ਵੇਵ ਨਾਲ ਜੂਝ ਰਹੇ ਕਿਊਬਿਕ ਨੇ ਐਲਾਨ ਕੀਤਾ ਹੈ ਕਿ ਉਹ ਕਿਊਬਿਕ ਸਿਟੀ ਤੇ ਗੈਟਿਨਿਊ ਤੋਂ ਇਲਾਵਾ ਹੋਰ ਥਾਂਵਾਂ ਵਿੱਚ ਵੀ ਮੁੜ ਲਾਕਡਾਊਨ ਲਾਵੇਗਾ। ਪ੍ਰੋਵਿੰਸ ਨੇ ਆਖਿਆ ਕਿ ਛੌਡੀਐ-ਐਪਲੈਸ਼ ਰੀਜਨ ਵਿੱਚ ਗੈਰ ਜ਼ਰੂਰੀ ਕਾਰੋਬਾਰਾਂ ਨੂੰ ਬੰਦ ਕੀਤਾ ਜਾਵੇਗਾ ਤੇ ਸੋਮਵਾਰ ਸ਼ਾਮ ਤੋਂ 8:00 ਵਜੇ ਕਰਫਿਊ ਲਾਇਆ ਜਾਵੇਗਾ ਤੇ ਇਹ ਪ੍ਰਬੰਧ ਘੱਟੋ-ਘੱਟ 12 ਅਪਰੈਲ ਤੱਕ ਚੱਲਣਗੇ।
ਐਤਵਾਰ ਨੂੰ ਕਿਊਬਿਕ ਵਿੱਚ ਕੋਵਿਡ-19 ਦੇ 1154 ਨਵੇਂ ਮਾਮਲੇ ਸਾਹਮਣੇ ਆਏ। ਇਸ ਦੌਰਾਨ ਓਨਟਾਰੀਓ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਏਅਰ ਐਂਬੂਲੈਂਸ ਸਰਵਿਸ ਦੇ ਮੁਖੀ ਵੱਲੋਂ ਪ੍ਰੋਵਿੰਸ ਵਿੱਚ ਵੈਕਸੀਨ ਦੀ ਵੰਡ ਦੇ ਪ੍ਰੋਗਰਾਮ ਦੀ ਅਗਵਾਈ ਕੀਤੀ ਜਾਵੇਗੀ।ਡਾ· ਹੋਮਰ ਟੀਏਨ ਰਿਟਾਇਰਡ ਜਨਰਲ ਰਿੱਕ ਹਿਲੀਅਰ ਦੀ ਥਾਂ ਲੈਣਗੇ। ਪ੍ਰੋਵਿੰਸ ਨੇ ਦੱਸਿਆ ਕਿ ਹਿਲੀਅਰ 31 ਮਾਰਚ ਨੂੰ ਐਕਸਪਾਇਰ ਹੋਏ ਉਨ੍ਹਾਂ ਦੇ ਕਾਂਟਰੈਕਟ ਨੂੰ ਅੱਗੇ ਨਹੀਂ ਸਨ ਵਧਾਉਣਾ ਚਾਹੁੰਦੇ।
ਇਸ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਵੀਡੀਓ ਮੈਸੇਜ ਵਿੱਚ ਸਵੀਕਾਰ ਕੀਤਾ ਕਿ ਕੋਵਿਡ-19 ਕਾਰਨ ਲਗਾਤਾਰ ਦੂਸਰੇ ਸਾਲ ਕੈਨੇਡੀਅਨਾਂ ਨੂੰ ਈਸਟਰ ਨੂੰ ਵੱਖਰੇ ਢੰਗ ਨਾਲ ਮਨਾਉਣ ਲਈ ਮਜਬੂਰ ਹੋਣਾ ਪਿਆ ਹੈ। ਬਹੁਤ ਸਾਰੇ ਕੈਨੇਡੀਅਨ ਨਿਜੀ ਤੌਰ ਉੱਤੇ ਨਾ ਤਾਂ ਚਰਚ ਜਾ ਸਕੇ ਤੇ ਨਾ ਹੀ ਪਰਿਵਾਰਕ ਡਿਨਰ ਹੀ ਕਰ ਸਕੇ। ਇਸ ਦੇ ਬਾਵਜੂਦ ਟਰੂਡੋ ਨੇ ਕੈਨੇਡੀਅਨਾਂ ਨੂੰ ਸਕਾਰਾਤਮਕ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਕੋਵਿਡ-19 ਖਿਲਾਫ ਲੜਾਈ ਹੁਣ ਅੰਤਮ ਪੜਾਅ ਵਿੱਚ ਹੈ ਤੇ ਜਲਦ ਹੀ ਇਹ ਸੰਕਟ ਖਤਮ ਹੋ ਜਾਵੇਗਾ।

   

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ