Welcome to Canadian Punjabi Post
Follow us on

18

April 2021
ਪੰਜਾਬ

ਸੁਖਬੀਰ ਸਿੰਘ ਬਾਦਲ ਵੱਲੋਂ ਦੋਸ਼: ਕਾਂਗਰਸ ਦੀ ਅਮਰਿੰਦਰ ਸਰਕਾਰ ਵਿੱਚ ਵਿਧਾਇਕ ਅਮੀਰ ਅਤੇ ਲੋਕ ਗ਼ਰੀਬ ਹੋਏ

April 05, 2021 09:12 AM

(SUBHEAD
ਜ਼ੀਰਕਪੁਰ, 4 ਅਪਰੈਲ, (ਪੋਸਟ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ‘ਪੰਜਾਬ ਮੰਗਦਾ ਜਵਾਬ' ਰੈਲੀਆਂ ਦੀ ਮੁਹਿੰਮ ਹੇਠ ਅੱਜ ਐਤਵਾਰ ਨੂੰ ਡੇਰਾਬੱਸੀ ਵਿਧਾਨ ਸਭਾ ਹਲਕਾ ਵਿਚ ਵਿਧਾਇਕ ਐੱਨਕੇ ਸ਼ਰਮਾ ਦੀ ਅਗਵਾਈ ਹੇਠ ਕੀਤੀ ਰੈਲੀ ਵਿੱਚ ਪਾਰਟੀਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ, ‘ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਹੇਤੇ ਮੰਤਰੀਆਂ ਤੇ ਵਿਧਾਇਕਾਂ ਨੂੰ ਲੁੱਟਣ ਦੀ ਛੁੱਟੀ ਦਿੱਤੀ ਹੋਈ ਹੈ। ਉਸ ਦੇ ਮੰਤਰੀ ਤੇ ਵਿਧਾਇਕ ਰੇਤ ਮਾਫੀਆ, ਸ਼ਰਾਬ ਮਾਫੀਆ ਅਤੇ ਗੈਂਗਸਟਰਾਂ ਰਾਹੀਂ ਲੁੱਟ ਮਚਾ ਕੇ ਅਮੀਰ ਹੋ ਰਹੇ ਹਨ, ਜਦਕਿ ਕੋਰੋਨਾ ਦੀ ਮਹਾਂਮਾਰੀ ਦੌਰਾਨ ਲੋਕਾਂ ਦਾ ਰੁਜ਼ਗਾਰ ਵੀ ਖ਼ਤਮ ਹੋ ਗਿਆ ਹੈ।’
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚਾਰ ਸਾਲਾ ਰਾਜ ਦੌਰਾਨ ਸਿਰਫ 11 ਵਾਰ ਆਪਣੇ ਦਫ਼ਤਰ ਗਏ ਹਨ, ਜਿਹੜੇਮੁੱਖ ਮੰਤਰੀ ਨੂੰ ਕੰਮ ਨਾਲ ਪਿਆਰ ਨਹੀਂ, ਉਹ ਪੰਜਾਬ ਦੇ ਵਿਕਾਸ ਬਾਰੇ ਕਿੰਨਾ ਗੰਭੀਰ ਹੋ ਸਕਦਾ ਹੈ? ਇਸ ਮੌਕੇ ਉਨ੍ਹਾਂ ਨੇ ਮੌਜੂਦਾ ਵਿਧਾਇਕ ਐੱਨ ਕੇ ਸ਼ਰਮਾ ਨੂੰ ਇੱਕ ਵਾਰ ਫਿਰ ਅਗਲੀ ਚੋਣ ਲਈ ਉਮੀਦਵਾਰ ਵਜੋਂ ਪੇਸ਼ ਕਰਦਿਆਂ ਕਿਹਾ ਕਿ ਸ਼ਰਮਾ ਹੀ ਇਸ ਹਲਕੇ ਦਾ ਵਿਕਾਸ ਕਰ ਸਕਦੇ ਹਨ।
ਵਿਧਾਇਕ ਐੱਨਕੇ ਸ਼ਰਮਾ ਨੇ ਰੈਲੀ ਵਿੱਚ ਬੋਲਦਿਆਂ ਕਿਹਾ ਕਿ ਮੈਂ ਜੋ ਕੁਝ ਹਾਂ, ਲੋਕਾਂ ਦੇ ਅਸ਼ੀਰਵਾਦ ਨਾਲ ਹਾਂ। ਉਨ੍ਹਾਂ ਕਿਹਾ ਕਿ ਯਾਦ ਰੱਖੋ ਕਿ ਸਾਲ 2000 ਵਿਚ ਜ਼ੀਰਕਪੁਰ ਵਿਚ ਬਲਡੋਜ਼ਰ ਖੜ੍ਹੇ ਹੁੰਦੇ ਸਨ, ਪ੍ਰਕਾਸ਼ ਸਿੰਘ ਬਾਦਲ ਤੇ ਮਰਹੂਮ ਕੈਪਟਨ ਕੰਵਲਜੀਤ ਸਿੰਘ ਨੇ ਜ਼ੀਰਕਪੁਰ ਨੂੰ ਨਗਰ ਪੰਚਾਇਤ ਦਾ ਦਰਜਾ ਦਿੱਤਾ ਸੀ। ਇਸ ਤੋਂ ਬਾਅਦਇਸ ਨੂੰ ਏ ਕਲਾਸ ਨਗਰ ਕੌਂਸਲ ਦਾ ਦਰਜਾ ਦਿੱਤਾ ਤੇ ਸਬ-ਤਹਿਸੀਲ ਬਣਾਈ ਅਤੇ ਇਸ ਹਲਕੇ ਨੂੰ ਸੁਖਬੀਰ ਸਿੰਘ ਬਾਦਲ ਨੇ ਕੰਢੀ ਖੇਤਰ ਵਿਚ ਪਾਇਆ, ਜਿੱਥੋਂ ਕਾਂਗਰਸ ਨੇ ਬਾਹਰ ਕੱਢ ਦਿੱਤਾ ਹੈ।

Have something to say? Post your comment
ਹੋਰ ਪੰਜਾਬ ਖ਼ਬਰਾਂ
ਮੱਧ ਪ੍ਰਦੇਸ਼ ਤੋਂ ਚਲਾਏ ਜਾ ਰਹੇ ਗੈਂਗ ਦਾ ਪੰਜਾਬ ਪੁਲਸ ਵੱਲੋਂ ਪਰਦਾਫਾਸ਼
ਮੌੜ ਮੰਡੀ ਬੰਬ ਧਮਾਕਾ ਕੇਸ ਵਿੱਚ ਐਸ ਆਈ ਟੀ ਦੀ ਜਾਂਚ ਤੋਂ ਹਾਈ ਕੋਰਟ ਸੰਤੁਸ਼ਟ
ਕੋਟਕਪੂਰਾ ਕੇਸ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਸੱਦੀ ਮੀਟਿੰਗ ਬੇਨਤੀਜਾ ਰਹੀ
ਜੇ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਤਫ਼ਤੀਸ਼ੀ ਰਿਪੋਰਟ ਸਰਕਾਰ ਨੇ ਜਨਤਕ ਨਾ ਕੀਤੀ ਤਾਂ ਕੈਪਟਨ ਦਾ ਹਸ਼ਰ ਬਾਦਲਾਂ ਤੋਂ ਵੀ ਮਾੜਾ ਹੋਵੇਗਾ : ਬੀਰ ਦਵਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ 'ਤੇ ਵਿੱਤ ਵਿਭਾਗ ਨੇ ਆੜ੍ਹਤੀਆਂ ਦੀ 151.45 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕੀਤੀ
ਮੱਛੀ ਪਾਲਣ ਅਫਸਰ ਦੀਆਂ 27 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ
ਮੁੱਖ ਮੰਤਰੀ ਕੋਵਿਡ ਰਾਹਤ ਫੰਡ ਦੇ ਪੈਸਿਆਂ ਦਾ ਹਿਸਾਬ ਦੇਣ ਕੈਪਟਨ ਅਮਰਿੰਦਰ ਸਿੰਘ : ਭਗਵੰਤ ਮਾਨ
ਸੁਨੀਲ ਜਾਖੜ ਨੇ ਕਿਹਾ: ਕੋਟਕਪੂਰਾ ਅਤੇ ਬਹਿਬਲ ਕਲਾਂ ਕਾਂਡ ਦੀ ਜਾਂਚ ਨੂੰ ਅੰਜਾਮ ਤੱਕ ਪਹੁੰਚਾਏਗੀ ਕਾਂਗਰਸ ਸਰਕਾਰ
ਮੁੱਖ ਮੰਤਰੀ ਨੇ ਅਪ੍ਰੈਲ ਦੇ ਅੰਤ ਤੱਕ 45 ਸਾਲ ਤੋਂ ਵੱਧ ਉਮਰ ਦੀ ਆਬਾਦੀ ਨੂੰ ਟੀਕਾਕਰਨ ਹੇਠ ਲਿਆਉਣ ਲਈ ਰੋਜ਼ਾਨਾ 2 ਲੱਖ ਦਾ ਟੀਚਾ ਮਿੱਥਿਆ
ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਦੇ ਨਾਲ ਨਾਲ ਆਨ ਲਾਈਨ ਸਿੱਖਿਆ ਨੇ ਵੀ ਤੇਜ਼ੀ ਫੜੀ