Welcome to Canadian Punjabi Post
Follow us on

03

July 2025
 
ਪੰਜਾਬ

ਬਾਦਲ ਪਰਿਵਾਰ ਉੱਤੇ ਵਰ੍ਹਦੇ ਹੋਏ ਢੀਂਡਸਾ ਨੇ ਕਿਹਾ: ਜਦੋਂ ਤਕ ਜਿੰਦਾ ਹਾਂ, ਸਮਝੌਤਾ ਨਹੀਂ ਕਰਾਂਗਾ

April 05, 2021 09:13 AM

ਸੰਗਰੂਰ, 4 ਅਪਰੈਲ, (ਪੋਸਟ ਬਿਊਰੋ)-ਅੱਜ ਏਥੇ ਕਿਸਾਨ ਸੰਘਰਸ਼ ਦੀ ਸਫ਼ਲਤਾ ਲਈ ਕੀਤੀ ਅਰਦਾਸ ਪਿੱਛੋਂ ਬਹੁਤ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਅਤੇ ਪੰਥ ਦੇ ਹਿਤੈਸ਼ੀਆਂ ਨੂੰ ਸਾਂਝੇ ਹਿੱਤਾਂ ਲਈ ਸਾਂਝਾ ਮੁਹਾਜ਼ ਉਸਾਰਨ ਦਾ ਸੱਦਾ ਦਿੱਤਾ ਹੈ।
ਅਕਾਲੀ ਦਲ ਡੈਮੋਕ੍ਰੇਟਿਕ ਦੇ ਨਵੇਂ ਬਣਾਏਜਿ਼ਲਾ ਪ੍ਰਧਾਨ ਜਥੇਦਾਰ ਗੁਰਬਚਨ ਸਿੰਘ ਬੱਚੀ ਦੀ ਪ੍ਰਧਾਨਗੀ ਹੇਠ ਹੋ ਰਹੀ ਪਹਿਲੀ ਕਾਨਫਰੰਸ, ਜਿਸਵਿੱਚਪਾਰਟੀ ਵਰਕਰ ਰਿਕਾਰਡਤੋੜ ਗਿਣਤੀ ਵਿੱਚ ਆਏ, ਵਿੱਚ ਬੋਲਦੇ ਹੋਏ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪਹਿਲਾਂ ਕੋਰੋਨਾ ਵਾਇਰਸ ਅਤੇ ਫਿਰ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਸ਼ੁਰੂ ਹੋਏ ਅੰਦੋਲਨ ਲਈ ਕਿਸਾਨੀ ਝੰਡੇ ਹੇਠ ਡੱਟਵਾਂ ਸਹਿਯੋਗ ਦੇਣ ਕਰਕੇ ਅਸੀਂ ਪਾਰਟੀ ਦੀਆਂ ਸਰਗਰਮੀਆਂ ਰੋਕ ਦਿੱਤੀਆਂ ਸਨ। ਫਿਰ ਵੀ ਸਿੱਖ ਜਗਤ ਦੇ ਮਨਾਂ ਵਿੱਚ ਅਕਾਲੀ ਵਿਚਾਰਧਾਰਾ ਹੇਠ ਅਕਾਲੀ ਦਲ ਡੈਮੋਕਰੇਟਿਕ ਨਾਲ ਵੱਖ-ਵੱਖ ਵਰਗਾਂ ਦੇ ਲੋਕ ਜੁੜਦੇ ਰਹੇ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੀ ਅਗਵਾਈ ਵਾਲੇ ਅਕਾਲੀ ਦਲ ਨੂੰ ਸਾਰੇ ਦੇਸ਼ ਵਿੱਚ ਰੋਹ ਤੇ ਰੋਸ ਦੀ ਨਜ਼ਰ ਨਾਲ ਦੇਖਿਆ ਜਾ ਰਿਹਾ ਹੈ, ਕਿਉਂਕਿ ਇਸ ਪਰਿਵਾਰ ਨੇ ਪੰਥ ਤੇ ਪੰਜਾਬ ਨਾਲ ਵੱਡਾ ਧ੍ਰੋਹ ਕੀਤਾ ਤੇ ਪੰਥਕ ਏਜੰਡੇ ਤੋਂ ਪਾਸਾ ਵੱਟ ਕੇ ਸੁਖਬੀਰ ਸਿੰਘ ਬਾਦਲ ਨੇ ਕੌਮ ਦੀ ਜ਼ਬਰਦਸਤ ਤਾਕਤ ਬੇਹੱਦ ਕਮਜੋਰ ਕਰ ਦਿੱਤੀ ਹੈ।
ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਜੋਸ਼ ਨਾਲ ਕਿਹਾ ਕਿ ਉਹ ਸੰਗਤ ਨਾਲ ਵਾਅਦਾ ਕਰਦੇ ਹਨ ਕਿ ‘ਜਦੋਂ ਤੱਕ ਜਿੰਦਾ ਹਾਂ, ਬਾਦਲਾਂ ਨਾਲ ਕੋਈ ਸਮਝੌਤਾ ਨਹੀਂ ਕਰਾਂਗਾ।’ ਕਾਂਗਰਸ ਦੀ ਅਲੋਚਨਾ ਕਰਦੇ ਹੋਏ ਬਜ਼ੁਰਗ ਅਕਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਗਵਾਈ ਹੇਠ ਪੰਜਾਬ ਸਰਕਾਰਦੀ ਕਾਰਗੁਜ਼ਾਰੀ ਫੇਲ੍ਹ ਸਾਬਤ ਹੋਈ ਹੈ, ਜਿਸ ਕਾਰਨ ਇਸ ਰਾਜ ਦਾ ਹਰ ਵਰਗ ਸੜਕਾਂ ਉੱਤੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ, ਮਹਿੰਗਾਈ, ਬੇਰੁਜਗਾਰੀ, ਕੁਸ਼ਾਸਨ ਤੇ ਬੇਇਨਸਾਫ਼ੀ ਵਧੀ ਹੈ। ਕੈਪਟਨ ਅਮਰਿੰਦਰ ਸਿੰਘ ਤੇ ਬਾਦਲ ਪਰਿਵਾਰ ਦੀ ਸਾਂਝ ਬਾਰੇ ਢੀਂਡਸਾ ਨੇ ਕਿਹਾ ਬਾਦਲਾਂ ਦੀ ਟਰਾਂਸਪੋਰਟ ਜਿਉਂ ਦੀ ਤਿਉਂ ਹੈ, ਕੇਬਲ ਮਾਫੀਆ, ਰੇਤ ਮਾਫੀਆ ਅਤੇ ਹੋਰ ਭ੍ਰਿਸ਼ਟ ਘਪਲੇ ਚੱਲੀ ਜਾਂਦੇ ਹਨ ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਅਸਲ ਦੋਸ਼ੀਆਂ ਨੂੰ ਅਜੇ ਛੋਹਿਆ ਨਹੀਂ ਗਿਆ। ਕਿਸਾਨ ਸੰਘਰਸ਼ ਦੀ ਹਮਾਇਤ ਲਈ ਪਦਮ ਵਿਭੂਸ਼ਨ ਐਵਾਰਡ ਮੋੜਨ ਵਾਲੇ ਸੁਖਦੇਵ ਸਿੰਘ ਢੀਂਡਸਾ ਨੇ ਖੇਤੀ ਕਾਨੂੰਨਾਂ ਬਾਰੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਵਿੱਚ ਬੁਨਿਆਦੀ ਖਾਮੀਆਂ ਦੇ ਬਾਵਜੂਦ ਭਾਜਪਾਗਲਤੀ ਮੰਨਣਨੂੰ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਰੋਹ ਅੱਗੇ ਕੇਂਦਰ ਸਰਕਾਰ ਨੂੰ ਝੁਕਣਾ ਹੀ ਪਵੇਗਾ।
ਰੈਲੀ ਵਿੱਚ ਬੋਲਦੇ ਹੋਏ ਸਾਬਕਾ ਮੰਤਰੀ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਸਿੰਘ ਬਾਦਲ ਉੱਤੇ ਝੂਠ ਦੀ ਰਾਜਨੀਤੀ ਕਰਨ ਦਾ ਦੋਸ਼ ਲਾਇਆ ਅਤੇ ਕਿਹਾ ਕਿ ਮਾਅਰਕੇਬਾਜ਼ੀ ਵਾਲੀਆਂ ਤਕਰੀਰਾਂ ਨੂੰ ਲੋਕ ਜਾਣ ਚੁੱਕੇ ਹਨ ਤੇਆਮ ਜਨਤਾ ਦੀਗੱਲਬਾਤਾਂ ਤੋਂ ਪਤਾ ਲੱਗ ਜਾਂਦਾ ਹੈ ਕਿ ਹਵਾ ਦਾ ਰੁੱਖ ਕੈਪਟਨ ਤੇ ਬਾਦਲਾਂ ਦੇ ਖਿਲਾਫ਼ ਹੈ ਅਤੇ ਲੋਕ ਇਸ ਵਕਤ ਸੰਘਰਸ਼ ਦੇ ਮੈਦਾਨ ਵਿੱਚ ਕਿਸਾਨਾਂ ਦੇ ਨਾਲ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ