Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਮੁਆਫ਼ੀ ਲੈਣ ਲਈ ਬਾਦਲਾਂ ਦੀ ਸੇਵਾ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਡਰਾਮਾ ਕਿਹਾ

December 10, 2018 08:19 AM

* ਬਾਕੀ ਧਿਰਾਂ ਨੇ ਵੀ ਸਵਾਲ ਖੜੇ ਕੀਤੇ

ਚੰਡੀਗੜ੍ਹ, 8 ਦਸੰਬਰ, (ਪੋਸਟ ਬਿਊਰੋ)- ਅਕਾਲੀ ਆਗੂਆਂ ਵੱਲੋਂ ਧਰਮ ਦੇ ਨਾਂਅ ਉੱਤੇ ਸਿਆਸੀ ਡਰਾਮਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਿੱਲੀ ਉਡਾਈ ਅਤੇ ਪਿਛਲੇ 10 ਸਾਲਾ ਦੁਰ-ਪ੍ਰਬੰਧ ਵੇਲੇ ਕੀਤੀਆਂ ਗਲਤੀਆਂ ਲਈ ਪਸ਼ਚਾਤਾਪ ਦੀ ਚੁਣੌਤੀ ਦਿਤੀ ਹੈ। ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਬਾਦਲ ਪਰਵਾਰ ਅਤੇ ਹੋਰ ਆਗੂਆਂ ਅਤੇ ਵਿਧਾਇਕਾਂ ਵਲੋਂ ਜਨਤਕ ਹਮਾਇਤ ਹਾਸਲ ਕਰਨ ਵਾਸਤੇ ਧਰਮ ਦੀ ਦੁਰਵਰਤੋਂ ਕਰਨ ਲਈ ਕੀਤੇ ਗਏ ਡਰਾਮੇ ਦੀ ਤਿੱਖੀ ਆਲੋਚਨਾ ਕੀਤੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਗਲਤੀਆਂ ਨੂੰ ਮੰਨਣ ਵਿਚ ਅਸਫ਼ਲ ਰਹਿਣ ਉਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਦਲ ਇਸ ਗੱਲ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਕਿ ਉਨ੍ਹਾਂ ਨੇ ਅਪਣੇ ਰਾਜ ਵੇਲੇ ਕਿਹੜੀਆਂ ਗ਼ਲਤੀਆਂ ਕੀਤੀਆਂ ਸਨ, ਪਰ ਅਜੇ ਉਨ੍ਹਾਂ ਨੇ ਗ਼ਲਤੀਆਂ ਦੀ ਮੁਆਫ਼ੀ ਲਈ ਕੁਝ ਨਹੀਂ ਕੀਤਾ। ਅਮਰਿੰਦਰ ਸਿੰਘ ਨੇ ਅਕਾਲੀ ਲੀਡਰਸ਼ਿਪ ਵੱਲੋਂ ਸਿਆਸੀ ਹਿੱਤਾਂ ਲਈ ਧਰਮ ਦੀ ਓਟ ਲੈਣ ਦੀ ਅਲੋਚਨਾ ਕੀਤੀ ਤੇ ਕਿਹਾ ਕਿ ਇਸ ਤੋਂ ਸਾਫ ਹੈ ਕਿ ਬਾਦਲਾਂ ਦੀਆਂ ਅੱਖਾਂ ਲੋਕ ਸਭਾ ਚੋਣਾਂ ਉੱਤੇ ਹਨ ਅਤੇ ਇਸੇ ਲਈ ਮੁਆਫ਼ੀ ਦਾ ਨਾਟਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਮੁਆਫ਼ੀ ਲਈ ਅਕਾਲੀ ਆਗੂ ਗੰਭੀਰ ਹਨ ਤਾਂ ਉਨ੍ਹਾਂ ਨੂੰ ਕੀਤੇ ਕੁਕਰਮ ਮੰਨਣ ਦਾ ਹੌਂਸਲਾ ਦਿਖਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਫ਼ੀ ਓਦੋਂ ਮੰਗੀ ਜਾ ਰਹੀ ਹੈ, ਜਦੋਂ ਉਹ ਵੱਖ-ਵੱਖ ਗੰਭੀਰ ਅਤੇ ਨਾਜ਼ੁਕ ਮੁੱਦਿਆਂ ਲਈ ਆਲੋਚਨਾ ਦੇ ਕੇਂਦਰ ਵਿਚ ਹਨ, ਜਿਨ੍ਹਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ 2015 ਦੀ ਪੁਲਿਸ ਫਾਇਰਿੰਗ ਦੀ ਘਟਨਾ ਤੇ ਇਸ ਦੇ ਨਾਲ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦਿਵਾਉਣ ਦਾ ਮੁੱਦਾ ਵੀ ਸ਼ਾਮਲ ਹੈ।

ਬਾਦਲ ਪਰਿਵਾਰ ਤੇ ਅਕਾਲੀ ਆਗੂਆਂ ਵੱਲੋਂ ਦਰਬਾਰ ਸਾਹਿਬ ਜਾ ਕੇ ਸੇਵਾ ਕਰਨ ਤੇ ਭੁੱਲਾਂ ਬਖ਼ਸ਼ਾਉਣ ਨੂੰ ਆਮ ਆਦਮੀ ਪਾਰਟੀ ਦੇ ਐੱਮ ਪੀ ਭਗਵੰਤ ਮਾਨ ਨੇ ਅੱਜ ਤੱਕ ਦਾ ਸਭ ਤੋਂ ਵੱਡਾ ਸਿਆਸੀ ਨਾਟਕ ਕਿਹਾ ਹੈ। ਚੰਡੀਗੜ੍ਹੋਂ ਜਾਰੀ ਬਿਆਨ ਵਿਚ ਮਾਨ ਨੇ ਆਖਿਆ ਕਿ ਗੁਰੂ ਸਾਹਿਬ ਸਭ ਦੀਆਂ ਭੁੱਲਾਂ ਬਖ਼ਸ਼ ਸਕਦੇ ਹਨ, ਪਰ ਬਾਦਲਾਂ ਵੱਲੋਂ ਜਾਣਬੁੱਝ ਕੇ ਕੀਤੇ ਪਾਪਾਂ ਦੀ ਮੁਆਫ਼ੀ ਨਹੀਂ ਮਿਲਣੀ। ਉਨ੍ਹਾਂ ਨੇ ਕਿਹਾ ਕਿ ਬਾਦਲਾਂ ਨੇ ਆਪਣੇ ਸਿਆਸੀ ਜੀਵਨ ਤੇ ਖ਼ਾਸ ਕਰ ਕੇ ਪਿਛਲੇ 10 ਸਾਲਾ ਰਾਜ ਦੌਰਾਨ ਪੰਜਾਬ ਦੇ ਲੋਕਾਂ ਨੂੰ ਲੁੱਟਿਆ ਤੇ ਕੁੱਟਿਆ ਹੈ ਤੇ ਸਿਆਸੀ ਜ਼ਮੀਨ ਖਿਸਕਦੀ ਵੇਖ ਕੇ ਡਰਾਮੇ ਕਰ ਰਹੇ ਹਨ। ਮਾਨ ਨੇ ਬਾਦਲਾਂ ਨੂੰ ਪੁੱਛਿਆ ਕਿ ਕੀ ਉਹ ਮੰਨਦੇ ਹਨ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਕਿਸਾਨਾਂ ਦੀਆਂ ਖੁਦਕੁਸ਼ੀਆਂ ਅਤੇ ਹੋਰ ਪਾਪਾਂ ਦੇ ਲਈ ਜ਼ਿੰਮੇਵਾਰ ਹਨ।

ਭੁੱਲਾਂ ਦੀ ਖਿਮਾ ਯਾਚਨਾ ਲਈ ਦਰਬਾਰ ਸਾਹਿਬ ਪਹੁੰਚੇ ਅਕਾਲੀ ਆਗੂਆਂ ਵਲੋਂ ਕੀਤੀ ਸੇਵਾ ਨੂੰ ਅਕਾਲੀ ਦਲ ਤੋਂ ਬਾਗੀ ਹੋਏ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਢੌਂਗ ਕਿਹਾ ਹੈ। ਉਨ੍ਹਾਂ ਕਿਹਾ ਕਿ ਜੇ ਬਾਦਲ ਮੁਆਫੀ ਚਾਹੁੰਦੇ ਸਨ ਤਾਂ ਲਾਮ-ਲਸ਼ਕਰ ਲਿਆਉਣ ਦੀ ਕੀ ਲੋੜ ਸੀ, ਚੁੱਪ-ਚਾਪ ਅਕਾਲ ਤਖਤ ਸਾਹਿਬ ਆਉਂਦੇ ਤੇ ਮੁਆਫ ਮੰਗ ਕੇ ਮੁੜ ਜਾਂਦੇ, ਇਹ ਤਾਂ ਵੋਟਾਂ ਲਈ ਬਾਦਲ ਪਿਓ-ਪੁੱਤ ਦਾ ਡਰਾਮਾ ਹੈ। ਬ੍ਰਹਮਪੁਰਾ ਨੇ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਕੀਤੀਆਂ ਗਲਤੀਆਂ ਬਹੁਤ ਵੱਡੀਆਂ ਹਨ, ਇਨ੍ਹਾਂ ਦੀ ਮੁਆਫੀ ਨਹੀਂ ਮਿਲਣੀ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਅਕਾਲ ਤਖਤ ਸਾਹਿਬ ਦੀ ਮਾਣ-ਮਰਿਆਦਾ ਢਹਿ ਢੇਰੀ ਕਰ ਦਿੱਤੀ, ਅਕਾਲ ਤਖਤ ਦੇ ਜਥੇਦਾਰ ਨੂੰ ਆਪਣੀ ਕੋਠੀ ਵਿੱਚ ਸੱਦ ਕੇ ਹੁਕਮ ਚਾੜ੍ਹੇ, ਗੁਰੂ ਸਾਹਿਬ ਦੀ ਬੇਅਦਬੀ ਵਿਰੁੱਧ ਰੋਸ `ਚ ਸ਼ਾਂਤਮਈ ਪ੍ਰਦਰਸ਼ਨ ਕਰਦੀਆਂ ਸੰਗਤਾਂ `ਤੇ ਗੋਲੀਆਂ ਚਲਵਾਈਆਂ, ਕਿਸ-ਕਿਸ ਗਲਤੀ ਦੀ ਮੁਆਫੀ ਮੰਗਣਗੇ। ਬ੍ਰਹਮਪੁਰਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਮਜੀਠੀਆ ਦੀ ਜੋੜੀ ਨੇ ਲੋਕਾਂ ਵਿਚੋਂ ਅਕਾਲੀ ਦਲ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਹੈ, ਇਸ ਲਈ ਪ੍ਰਕਾਸ਼ ਸਿੰਘ ਬਾਦਲ ਨੂੰ ਉਹ ਬੇਨਤੀ ਕਰਦੇ ਹਨ ਕਿ ਉਹ ਪੁੱਤਰ ਮੋਹ ਤਿਆਗ ਕੇ ਪਾਰਟੀ ਦੀ ਭਲਾਈ ਬਾਰੇ ਸੋਚਣ। 

 


ਚੰਡੀਗੜ੍ਹ, 8 ਦਸੰਬਰ, (ਪੋਸਟ ਬਿਊਰੋ)- ਅਕਾਲੀ ਆਗੂਆਂ ਵੱਲੋਂ ਧਰਮ ਦੇ ਨਾਂਅ ਉੱਤੇ ਸਿਆਸੀ ਡਰਾਮਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਿੱਲੀ ਉਡਾਈ ਅਤੇ ਪਿਛਲੇ 10 ਸਾਲਾ ਦੁਰ-ਪ੍ਰਬੰਧ ਵੇਲੇ ਕੀਤੀਆਂ ਗਲਤੀਆਂ ਲਈ ਪਸ਼ਚਾਤਾਪ ਦੀ ਚੁਣੌਤੀ ਦਿਤੀ ਹੈ। ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਬਾਦਲ ਪਰਵਾਰ ਅਤੇ ਹੋਰ ਆਗੂਆਂ ਅਤੇ ਵਿਧਾਇਕਾਂ ਵਲੋਂ ਜਨਤਕ ਹਮਾਇਤ ਹਾਸਲ ਕਰਨ ਵਾਸਤੇ ਧਰਮ ਦੀ ਦੁਰਵਰਤੋਂ ਕਰਨ ਲਈ ਕੀਤੇ ਗਏ ਡਰਾਮੇ ਦੀ ਤਿੱਖੀ ਆਲੋਚਨਾ ਕੀਤੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਗਲਤੀਆਂ ਨੂੰ ਮੰਨਣ ਵਿਚ ਅਸਫ਼ਲ ਰਹਿਣ ਉਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਦਲ ਇਸ ਗੱਲ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਕਿ ਉਨ੍ਹਾਂ ਨੇ ਅਪਣੇ ਰਾਜ ਵੇਲੇ ਕਿਹੜੀਆਂ ਗ਼ਲਤੀਆਂ ਕੀਤੀਆਂ ਸਨ, ਪਰ ਅਜੇ ਉਨ੍ਹਾਂ ਨੇ ਗ਼ਲਤੀਆਂ ਦੀ ਮੁਆਫ਼ੀ ਲਈ ਕੁਝ ਨਹੀਂ ਕੀਤਾ। ਅਮਰਿੰਦਰ ਸਿੰਘ ਨੇ ਅਕਾਲੀ ਲੀਡਰਸ਼ਿਪ ਵੱਲੋਂ ਸਿਆਸੀ ਹਿੱਤਾਂ ਲਈ ਧਰਮ ਦੀ ਓਟ ਲੈਣ ਦੀ ਅਲੋਚਨਾ ਕੀਤੀ ਤੇ ਕਿਹਾ ਕਿ ਇਸ ਤੋਂ ਸਾਫ ਹੈ ਕਿ ਬਾਦਲਾਂ ਦੀਆਂ ਅੱਖਾਂ ਲੋਕ ਸਭਾ ਚੋਣਾਂ ਉੱਤੇ ਹਨ ਅਤੇ ਇਸੇ ਲਈ ਮੁਆਫ਼ੀ ਦਾ ਨਾਟਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਮੁਆਫ਼ੀ ਲਈ ਅਕਾਲੀ ਆਗੂ ਗੰਭੀਰ ਹਨ ਤਾਂ ਉਨ੍ਹਾਂ ਨੂੰ ਕੀਤੇ ਕੁਕਰਮ ਮੰਨਣ ਦਾ ਹੌਂਸਲਾ ਦਿਖਾਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਫ਼ੀ ਓਦੋਂ ਮੰਗੀ ਜਾ ਰਹੀ ਹੈ, ਜਦੋਂ ਉਹ ਵੱਖ-ਵੱਖ ਗੰਭੀਰ ਅਤੇ ਨਾਜ਼ੁਕ ਮੁੱਦਿਆਂ ਲਈ ਆਲੋਚਨਾ ਦੇ ਕੇਂਦਰ ਵਿਚ ਹਨ, ਜਿਨ੍ਹਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ 2015 ਦੀ ਪੁਲਿਸ ਫਾਇਰਿੰਗ ਦੀ ਘਟਨਾ ਤੇ ਇਸ ਦੇ ਨਾਲ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦਿਵਾਉਣ ਦਾ ਮੁੱਦਾ ਵੀ ਸ਼ਾਮਲ ਹੈ।ਬਾਦਲ ਪਰਿਵਾਰ ਤੇ ਅਕਾਲੀ ਆਗੂਆਂ ਵੱਲੋਂ ਦਰਬਾਰ ਸਾਹਿਬ ਜਾ ਕੇ ਸੇਵਾ ਕਰਨ ਤੇ ਭੁੱਲਾਂ ਬਖ਼ਸ਼ਾਉਣ ਨੂੰ ਆਮ ਆਦਮੀ ਪਾਰਟੀ ਦੇ ਐੱਮ ਪੀ ਭਗਵੰਤ ਮਾਨ ਨੇ ਅੱਜ ਤੱਕ ਦਾ ਸਭ ਤੋਂ ਵੱਡਾ ਸਿਆਸੀ ਨਾਟਕ ਕਿਹਾ ਹੈ। ਚੰਡੀਗੜ੍ਹੋਂ ਜਾਰੀ ਬਿਆਨ ਵਿਚ ਮਾਨ ਨੇ ਆਖਿਆ ਕਿ ਗੁਰੂ ਸਾਹਿਬ ਸਭ ਦੀਆਂ ਭੁੱਲਾਂ ਬਖ਼ਸ਼ ਸਕਦੇ ਹਨ, ਪਰ ਬਾਦਲਾਂ ਵੱਲੋਂ ਜਾਣਬੁੱਝ ਕੇ ਕੀਤੇ ਪਾਪਾਂ ਦੀ ਮੁਆਫ਼ੀ ਨਹੀਂ ਮਿਲਣੀ। ਉਨ੍ਹਾਂ ਨੇ ਕਿਹਾ ਕਿ ਬਾਦਲਾਂ ਨੇ ਆਪਣੇ ਸਿਆਸੀ ਜੀਵਨ ਤੇ ਖ਼ਾਸ ਕਰ ਕੇ ਪਿਛਲੇ 10 ਸਾਲਾ ਰਾਜ ਦੌਰਾਨ ਪੰਜਾਬ ਦੇ ਲੋਕਾਂ ਨੂੰ ਲੁੱਟਿਆ ਤੇ ਕੁੱਟਿਆ ਹੈ ਤੇ ਸਿਆਸੀ ਜ਼ਮੀਨ ਖਿਸਕਦੀ ਵੇਖ ਕੇ ਡਰਾਮੇ ਕਰ ਰਹੇ ਹਨ। ਮਾਨ ਨੇ ਬਾਦਲਾਂ ਨੂੰ ਪੁੱਛਿਆ ਕਿ ਕੀ ਉਹ ਮੰਨਦੇ ਹਨ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਕਿਸਾਨਾਂ ਦੀਆਂ ਖੁਦਕੁਸ਼ੀਆਂ ਅਤੇ ਹੋਰ ਪਾਪਾਂ ਦੇ ਲਈ ਜ਼ਿੰਮੇਵਾਰ ਹਨ।ਭੁੱਲਾਂ ਦੀ ਖਿਮਾ ਯਾਚਨਾ ਲਈ ਦਰਬਾਰ ਸਾਹਿਬ ਪਹੁੰਚੇ ਅਕਾਲੀ ਆਗੂਆਂ ਵਲੋਂ ਕੀਤੀ ਸੇਵਾ ਨੂੰ ਅਕਾਲੀ ਦਲ ਤੋਂ ਬਾਗੀ ਹੋਏ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਢੌਂਗ ਕਿਹਾ ਹੈ। ਉਨ੍ਹਾਂ ਕਿਹਾ ਕਿ ਜੇ ਬਾਦਲ ਮੁਆਫੀ ਚਾਹੁੰਦੇ ਸਨ ਤਾਂ ਲਾਮ-ਲਸ਼ਕਰ ਲਿਆਉਣ ਦੀ ਕੀ ਲੋੜ ਸੀ, ਚੁੱਪ-ਚਾਪ ਅਕਾਲ ਤਖਤ ਸਾਹਿਬ ਆਉਂਦੇ ਤੇ ਮੁਆਫ ਮੰਗ ਕੇ ਮੁੜ ਜਾਂਦੇ, ਇਹ ਤਾਂ ਵੋਟਾਂ ਲਈ ਬਾਦਲ ਪਿਓ-ਪੁੱਤ ਦਾ ਡਰਾਮਾ ਹੈ। ਬ੍ਰਹਮਪੁਰਾ ਨੇ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਕੀਤੀਆਂ ਗਲਤੀਆਂ ਬਹੁਤ ਵੱਡੀਆਂ ਹਨ, ਇਨ੍ਹਾਂ ਦੀ ਮੁਆਫੀ ਨਹੀਂ ਮਿਲਣੀ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਅਕਾਲ ਤਖਤ ਸਾਹਿਬ ਦੀ ਮਾਣ-ਮਰਿਆਦਾ ਢਹਿ ਢੇਰੀ ਕਰ ਦਿੱਤੀ, ਅਕਾਲ ਤਖਤ ਦੇ ਜਥੇਦਾਰ ਨੂੰ ਆਪਣੀ ਕੋਠੀ ਵਿੱਚ ਸੱਦ ਕੇ ਹੁਕਮ ਚਾੜ੍ਹੇ, ਗੁਰੂ ਸਾਹਿਬ ਦੀ ਬੇਅਦਬੀ ਵਿਰੁੱਧ ਰੋਸ `ਚ ਸ਼ਾਂਤਮਈ ਪ੍ਰਦਰਸ਼ਨ ਕਰਦੀਆਂ ਸੰਗਤਾਂ `ਤੇ ਗੋਲੀਆਂ ਚਲਵਾਈਆਂ, ਕਿਸ-ਕਿਸ ਗਲਤੀ ਦੀ ਮੁਆਫੀ ਮੰਗਣਗੇ। ਬ੍ਰਹਮਪੁਰਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਮਜੀਠੀਆ ਦੀ ਜੋੜੀ ਨੇ ਲੋਕਾਂ ਵਿਚੋਂ ਅਕਾਲੀ ਦਲ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਹੈ, ਇਸ ਲਈ ਪ੍ਰਕਾਸ਼ ਸਿੰਘ ਬਾਦਲ ਨੂੰ ਉਹ ਬੇਨਤੀ ਕਰਦੇ ਹਨ ਕਿ ਉਹ ਪੁੱਤਰ ਮੋਹ ਤਿਆਗ ਕੇ ਪਾਰਟੀ ਦੀ ਭਲਾਈ ਬਾਰੇ ਸੋਚਣ। 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ