Welcome to Canadian Punjabi Post
Follow us on

18

April 2021
ਪੰਜਾਬ

ਫਿਰ ਗਰਜਿਆ ਨਵਜੋਤ ਸਿੱਧੂ: ਕੇਂਦਰ ਸਰਕਾਰ ਦੇ ਸਿੱਧੀ ਅਦਾਇਗੀ ਦੇ ਫੈਸਲੇ ਨੂੰ ਕਿਸਾਨਾਂ ਦੇ ਖਿਲਾਫ ਵੱਡੀ ਸਾਜਿ਼ਸ਼ ਆਖਿਆ

April 05, 2021 09:14 AM

ਪਟਿਆਲਾ, 4 ਅਪਰੈਲ, (ਪੋਸਟ ਬਿਊਰੋ)- ਕਾਂਗਰਸ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਫਸਲਾਂ ਦੀ ਸਿੱਧੀ ਅਦਾਇਗੀ ਦੇਣ ਦੇ ਫੈਸਲੇ ਨੂੰ ਕਿਸਾਨਾਂ ਦੇ ਖਿਲਾਫ ਨਰਿੰਦਰ ਮੋਦੀ ਸਰਕਾਰ ਦੀ ਵੱਡੀ ਸਾਜਿਸ਼ ਕਰਾਰ ਦਿੱਤਾ ਅਤੇ ਕਈ ਹੋਰ ਦੋਸ਼ ਲਾਏ ਹਨ।
ਅੱਜ ਪਟਿਆਲਾਵਿੱਚ ਪੱਤਰਕਾਰਾਂ ਨਾਲ ਗੱਲਬਾਤਦੌਰਾਨ ਨਵਜੋਤ ਸਿੰਘਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਕੋ-ਇਕ ਮਕਸਦ ਪੰਜਾਬ ਦੀ ਖੇਤੀ, ਕਿਸਾਨਾਂ ਤੇ ਰੁਜ਼ਗਾਰ ਨੂੰ ਤਬਾਹ ਕਰਨਾ ਹੈ। ਉਨ੍ਹਾਂ ਕਿਹਾ ਕਿਪੰਜਾਬ ਦੇ ਖਿਲਾਫ ਬਹੁਤ ਵੱਡੀ ਸਾਜਿ਼ਸ਼ ਰਚੀ ਜਾ ਰਹੀ ਹੈ। ਸਿੱਧੂ ਨੇ ਕਿਹਾ ਕਿ ਕਿਸਾਨ ਨੂੰ ਫ਼ਸਲ ਪੈਦਾ ਕਰਨ ਤੋਂ ਪਹਿਲਾਂ ਜਦੋਂ ਪੈਸਿਆਂ ਦੀ ਲੋੜ ਹੁੰਦੀ ਹੈ ਤਾਂ ਇਹ ਪੈਸੇ ਉਹ ਆੜ੍ਹਤੀਆਂ ਤੋਂ ਲੈਂਦਾ ਤੇ ਫਸਲ ਆਈ ਤੋਂ ਮੋੜਦਾ ਹੈ। ਉਨ੍ਹਾਂ ਨੇ ਕਿਹਾ ਕਿ ਜਿਹੜਾ ਸਿਸਟਮ ਕਈ ਦਹਾਕਿਆਂ ਤੋਂ ਚੱਲ ਰਿਹਾ ਹੈ, ਉਸ ਨੂੰ ਤੋੜਨ ਲਈ ਕੇਂਦਰ ਸਰਕਾਰ ਸਾਜਿਸ਼ਾਂ ਰਚ ਰਹੀ ਹੈ।
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰੀ ਵਪਾਰ ਮੰਤਰੀ ਪਿਊਸ਼ ਗੋਇਲ ਝੂਠਾ ਹੈ, ਇਸ ਮੰਤਰੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਐੱਮ ਐੱਸ ਪੀ(ਫਸਲਾਂ ਦੀ ਘੱਟੋ-ਘੱਟ ਖਰੀਦ ਕੀਮਤ) ਦੇ ਪੈਸੇ ਦੀ ਆਨਲਾਈਨ ਅਦਾਇਗੀ ਬਾਰੇ ਚਿੱਠੀ ਨੂੰ ਲਾਗੂ ਕੀਤਾ ਤਾਂ ਸਭ ਤੋਂ ਵੱਧ ਨੁਕਸਾਨ ਛੋਟੇ ਕਿਸਾਨਦਾ ਹੋਣਾ ਹੈ। ਉਨ੍ਹਾ ਕਿਹਾ ਕਿ ਕੇਂਦਰ ਸਰਕਾਰ ਇਕ ਸਾਜਿ਼ਸ਼ ਹੇਠ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਪੰਜਾਬ ਸਰਕਾਰ ਵਿਰੁੱਧ ਖੜਾ ਕਰ ਕੇ ਇਸ ਰਾਜ ਦਾ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਜਾਣ-ਬੁੱਝ ਕੇ ਕਿਸਾਨਾਂ ਨੂੰ ਭੜਕਾਉਣ ਦਾ ਮਾਹੌਲ ਬਣਾਉਣ ਲਈ ਲਗਾਤਾਰ ਉਨ੍ਹਾਂ ਉੱਤੇ ਦਬਾਅ ਵਧਾ ਰਹੀ ਹੈ। ਸਿੱਧੂ ਨੇ ਕਿਹਾ ਕਿ ਮੌਕਾ ਆ ਗਿਆ ਹੈ ਕਿ ਪੰਜਾਬ ਸਰਕਾਰ ਤੇ ਸਾਰੇ ਕਿਸਾਨ ਇਕੱਠੇ ਹੋ ਕੇ ਇਕ ਆਰਥਿਕ ਮਾਡਲ ਬਣ ਕੇ ਸੰਸਾਰਸਾਹਮਣੇ ਆਉਣ ਤੇ ਕੇਂਦਰ ਸਰਕਾਰ ਨੂੰ ਕਰਾਰਾ ਜਵਾਬ ਦੇਣ। ਉਨ੍ਹਾ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀ ਦੇ ਨਾਲ ਭਾਜਪਾ ‘ਇਕ ਦੇਸ਼, ਇਕ ਬਾਜ਼ਾਰ’ ਨਹੀਂ ਬਣਾ ਰਹੀ, ਸਗੋਂ ਇੱਕੋ ਦੇਸ਼ ਵਿਚ ਦੋ ਬਾਜ਼ਾਰ ਖੜੇ ਕਰ ਕੇ ਆਰਥਿਕ ਤਾਣਾ-ਬਾਣਾ ਉਲਝਾ ਰਹੀ ਹੈ, ਜਿਸ ਹੇਠ ਸਿਰਫ ਅੰਬਾਨੀ-ਅਡਾਨੀ ਵਰਗਿਆਂ ਦਾ ਮੁਨਾਫ਼ਾ ਵਧਾਉਣ ਲਈ ਇਹ ਸਭਸਾਜਿ਼ਸ਼ਾਂ ਕਰ ਕੇ ਕਿਸਾਨਾਂ ਦਾ ਸ਼ਾਂਤਮਈ ਰੋਸ ਪ੍ਰਦਰਸ਼ਨ ਖ਼ਤਮ ਕਰਨ ਦੀਆਂ ਵਿਉਂਤਾਂ ਘੜੀਆਂ ਜਾ ਰਹੀਆਂ ਹਨ।

 

Have something to say? Post your comment
ਹੋਰ ਪੰਜਾਬ ਖ਼ਬਰਾਂ
ਮੱਧ ਪ੍ਰਦੇਸ਼ ਤੋਂ ਚਲਾਏ ਜਾ ਰਹੇ ਗੈਂਗ ਦਾ ਪੰਜਾਬ ਪੁਲਸ ਵੱਲੋਂ ਪਰਦਾਫਾਸ਼
ਮੌੜ ਮੰਡੀ ਬੰਬ ਧਮਾਕਾ ਕੇਸ ਵਿੱਚ ਐਸ ਆਈ ਟੀ ਦੀ ਜਾਂਚ ਤੋਂ ਹਾਈ ਕੋਰਟ ਸੰਤੁਸ਼ਟ
ਕੋਟਕਪੂਰਾ ਕੇਸ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਸੱਦੀ ਮੀਟਿੰਗ ਬੇਨਤੀਜਾ ਰਹੀ
ਜੇ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਤਫ਼ਤੀਸ਼ੀ ਰਿਪੋਰਟ ਸਰਕਾਰ ਨੇ ਜਨਤਕ ਨਾ ਕੀਤੀ ਤਾਂ ਕੈਪਟਨ ਦਾ ਹਸ਼ਰ ਬਾਦਲਾਂ ਤੋਂ ਵੀ ਮਾੜਾ ਹੋਵੇਗਾ : ਬੀਰ ਦਵਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ 'ਤੇ ਵਿੱਤ ਵਿਭਾਗ ਨੇ ਆੜ੍ਹਤੀਆਂ ਦੀ 151.45 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕੀਤੀ
ਮੱਛੀ ਪਾਲਣ ਅਫਸਰ ਦੀਆਂ 27 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ
ਮੁੱਖ ਮੰਤਰੀ ਕੋਵਿਡ ਰਾਹਤ ਫੰਡ ਦੇ ਪੈਸਿਆਂ ਦਾ ਹਿਸਾਬ ਦੇਣ ਕੈਪਟਨ ਅਮਰਿੰਦਰ ਸਿੰਘ : ਭਗਵੰਤ ਮਾਨ
ਸੁਨੀਲ ਜਾਖੜ ਨੇ ਕਿਹਾ: ਕੋਟਕਪੂਰਾ ਅਤੇ ਬਹਿਬਲ ਕਲਾਂ ਕਾਂਡ ਦੀ ਜਾਂਚ ਨੂੰ ਅੰਜਾਮ ਤੱਕ ਪਹੁੰਚਾਏਗੀ ਕਾਂਗਰਸ ਸਰਕਾਰ
ਮੁੱਖ ਮੰਤਰੀ ਨੇ ਅਪ੍ਰੈਲ ਦੇ ਅੰਤ ਤੱਕ 45 ਸਾਲ ਤੋਂ ਵੱਧ ਉਮਰ ਦੀ ਆਬਾਦੀ ਨੂੰ ਟੀਕਾਕਰਨ ਹੇਠ ਲਿਆਉਣ ਲਈ ਰੋਜ਼ਾਨਾ 2 ਲੱਖ ਦਾ ਟੀਚਾ ਮਿੱਥਿਆ
ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਦੇ ਨਾਲ ਨਾਲ ਆਨ ਲਾਈਨ ਸਿੱਖਿਆ ਨੇ ਵੀ ਤੇਜ਼ੀ ਫੜੀ