Welcome to Canadian Punjabi Post
Follow us on

22

April 2021
ਅੰਤਰਰਾਸ਼ਟਰੀ

ਗੈਰ ਕਾਨੂੰਨੀ ਸਮੱਗਰੀ ਬਾਰੇ ਟਵਿੱਟਰ ਨੂੰ 1.16 ਲੱਖ ਡਾਲਰ ਜੁਰਮਾਨਾ

April 05, 2021 10:42 AM

ਮਾਸਕੋ, 4 ਅਪ੍ਰੈਲ (ਪੋਸਟ ਬਿਊਰੋ)- ਰੂਸ ਦੀ ਇੱਕ ਅਦਾਲਤ ਨੇ ਟਵਿੱਟਰ 'ਤੇ 1.16 ਲੱਖ ਡਾਲਰ ਜੁਰਮਾਨਾ ਠੋਕਿਆ ਹੈ। ਮਾਈਕਰੋ ਬਲਾਗਿੰਗ ਸਾਈਟ ਦੇ ਖਿਲਾਫ ਇਹ ਜੁਰਮਾਨਾ ਇਸ ਪਲੇਟਫਾਰਮ ਤੋਂ ਪਾਬੰਦੀਸ਼ੁਦੀ ਸਮੱਗਰੀ ਨਾ ਹਟਾਉਣ 'ਤੇ ਕੀਤਾ ਗਿਆ ਹੈ। ਭਾਰਤ ਸਮੇਤ ਦੁਨੀਆ ਦੇ ਕਈ ਦੇਸ਼ਾਂ ਵਿੱਚ ਟਵਿੱਟਰ ਦੇ ਬੈਡ ਅਕਾਊਂਟ ਦੀ ਜਾਂਚ ਚੱਲ ਰਹੀ ਹੈ। ਮਾਸਕੋ ਦੀ ਅਦਾਲਤ ਨੇ ਟਵਿੱਟਰ ਨੂੰ ਰੂਸ ਦੇ ਇੰਟਰਨੈਟ ਕਾਨੂੰਨ ਦੀ ਉਲੰਘਣਾ ਦਾ ਦੋਸ਼ੀ ਪਾਇਆ ਹੈ।
ਨਿਊਜ਼ ਏਜੰਸੀ ਸਿਨਹੁਆ ਦੀ ਰਿਪੋਰਟ ਮੁਤਾਬਕ ਜਿਸ ਪਾਬੰਦੀਸ਼ੁਦਾ ਸਮੱਗਰੀ ਬਾਰੇ ਜੁਰਮਾਨਾ ਕੀਤਾ ਗਿਆ ਹੈ, ਉਨ੍ਹਾਂ ਵਿੱਚੋਂ ਕੁਝ ਵਿੱਚ ਨਾਬਾਲਗ ਬੱਚਿਆਂ ਨੂੰ ਗੈਰ ਕਾਨੂੰਨੀ ਵਿਰੋਧ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਗਈ ਸੀ, ਡਰੱਗ ਦੀ ਵਰਤੋਂ ਨੂੰ ੳਤਸ਼ਾਹਤ ਕੀਤਾ ਗਿਆ ਅਤੇ ਚਾਈਲਡ ਪੋਰਨੋਗ੍ਰਾਫੀ ਦਾ ਪ੍ਰਸਾਰ ਕੀਤਾ ਗਿਆ ਸੀ। ਰੂਸ ਦੀ ਨਿਊਜ਼ ਏਜੰਸੀ ਤਾਸ ਮੁਤਾਬਕ ਮਾਸਕੋ ਦੀ ਤਗਾਂਸਕੀ ਜ਼ਿਲ੍ਹਾ ਕੋਰਟ ਨੇ ਨਾਬਾਲਗਾਂ ਤੋਂ ਗੈਰ ਕਾਨੂੰਨੀ ਅਤੇ ਅਣਅਧਿਕਾਰਤ ਪ੍ਰੋਗਰਾਮ ਵਿੱਚ ਹਿੱਸਾ ਲੈਣ ਦੀ ਅਪੀਲ ਵਾਲੇ ਟਵੀਟ ਨਾ ਹਟਾਉਣ ਕਰ ਕੇ ਟਵਿੱਟਰ 'ਤੇ ਜੁਰਮਾਨਾ ਠੋਕਿਆ ਹੈ।

Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਦੀ ਸਲਾਹ
ਬੇਰੋਜ਼ਗਾਰਾਂ ਦੇ ਦੌਰ ਵਿੱਚ ਇੱਕ ਕੰਪਨੀ ਨੇ ਕੁੱਤਿਆਂ ਦੇ ਲਈ ਲੱਖਾਂ ਦੀ ਤਨਖਾਹ ਵਾਲੀ ਵੈਂਕੇਸੀ ਕੱਢੀ
ਪਾਕਿ ਤੋਂ 19 ਸਾਲੀਂ ਛੁੱਟ ਕੇ ਆਏ ਜੰਮੂ-ਕਸ਼ਮੀਰ ਦੇ ਧਰਮ ਸਿੰਘ ਨੇ ਸੱਚਾਈ ਬਿਆਨ ਕੀਤੀ
ਬ੍ਰਿਟੇਨ ਵਿੱਚ ਸੋਗ ਸਮਾਪਤ ਹੋਣ ਪਿੱਛੋਂ ਮਹਾਰਾਣੀ ਦੇ ਸਾਸ਼ਨ ਕਾਲ ਦੇ 70 ਸਾਲਾ ਜਸ਼ਨ ਸ਼ੁਰੂ
ਅਮਰੀਕਾ ਨੇ ਕਿਹਾ: ਅਸੀਂ ਭਾਰਤ ਦੀਆਂ ਜ਼ਰੂਰਤਾਂ ਸਮਝਦੇ ਹਾਂ
ਕੋਰੋਨਾ ਦੇ ਦੌਰਾਨ ਹਰਿਆਲੀ ਨਾਲ ਨਜ਼ਦੀਕੀ ਫਾਇਦੇਮੰਦ ਰਹੇਗੀ
ਫਲੌਇਡ ਮਾਮਲੇ ਵਿੱਚ ਸਾਬਕਾ ਪੁਲਿਸ ਅਧਿਕਾਰੀ ਦੋਸ਼ੀ ਕਰਾਰ
ਪਾਕਿ ਸਰਕਾਰ ਫਰਾਂਸੀਸੀ ਰਾਜਦੂਤ ਨੂੰ ਕੱਢਣ ਲਈ ਪਾਰਲੀਮੈਂਟ ਵਿੱਚ ਮਤਾ ਪਾਸ ਕਰੇਗੀ
ਯੂਰਪੀਅਨ ਸਾਕਰ ਵਿੱਚ ਫੁੱਟ: 12 ਫੁੱਟਬਾਲ ਕਲੱਬਾਂ ਵੱਲੋਂ ਆਪਣੀ ਵੱਖਰੀ ਲੀਗ ਬਣਾਉਣ ਦਾ ਐਲਾਨ
ਪਾਕਿਸਤਾਨ `ਚ ਕੱਟੜਵਾਦੀ ਗਰੁੱਪ ਨੇ ਬੰਦੀ ਬਣਾਏ ਪੁਲਸ ਵਾਲੇ ਛੱਡੇ