Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਮੌਜੂਦਾ ਹਾਲਾਤ ਵਿੱਚ ਭਾਰਤ ਨਾਲ ਕੋਈ ਵਪਾਰ ਨਹੀਂ: ਇਮਰਾਨ ਖਾਨ

April 05, 2021 10:43 AM

ਇਸਲਾਮਾਬਾਦ, 4 ਅਪ੍ਰੈਲ (ਪੋਸਟ ਬਿਊਰੋ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਆਪਣੀਆਂ ਭਾਰਤ ਵਿਰੋਧੀ ਹਰਕਤਾਂ ਨਹੀਂ ਛੱਡ ਰਹੇ। ਪਹਿਲਾਂ ਸ਼ਾਂਤੀ ਦਾ ਪੈਗਾਮ ਭੇਜਿਆ ਤੇ ਫਿਰ ਪਲਟੀ ਮਾਰ ਲਈ। ਅੱਗੋਂ ਵਪਾਰ ਦੇ ਮੁੱਦੇ 'ਤੇ ਖੁਦ ਹੀ ਇੰਪੋਰਟ ਕਰਨ ਦਾ ਫੈਸਲਾ ਲੈ ਕੇ ਯੂ ਟਰਨ ਮਾਰ ਲਿਆ ਹੈ।
ਆਪਣੇ ਮੰਤਰੀ ਮੰਡਲ ਦੇ ਖਾਸ ਸਲਾਹਕਾਰਾਂ ਨਾਲ ਗੱਲ ਕਰਨ ਪਿੱਛੋਂ ਕੱਲ੍ਹ ਇਮਰਾਨ ਖਾਨ ਨੇ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਭਾਰਤ ਨਾਲ ਵਪਾਰ ਕਰਨਾ ਸੰਭਵ ਨਹੀਂ। ਉਨ੍ਹਾਂ ਇਸ ਬਾਰੇ ਕੈਬਨਿਟ ਬੈਠਕ ਤੋਂ ਬਾਅਦ ਵਣਜ ਮੰਤਰਾਲੇ ਅਤੇ ਆਰਥਿਕ ਸਲਾਹਕਾਰਾਂ ਦੀ ਟੀਮ ਨੂੰ ਕਿਹਾ ਕਿ ਉਹ ਭਾਰਤ ਤੋਂ ਖੰਡਅਤੇ ਕਪਾਹ ਦੀ ਇੰਪੋਰਟ ਬਾਰੇ ਸੋਚਣਾ ਬੰਦ ਕਰ ਦੇਣ ਅਤੇ ਸਬੰਧਤ ਸਾਰੇ ਸੈਕਟਰਾਂ ਲਈ ਸਸਤਾ ਕੱਚਾ ਮਾਲ ਹੋਰ ਦੇਸ਼ਾਂ ਤੋਂ ਮੰਗਾਉਣ ਦੇ ਬਦਲ ਲੱਭਣ।
ਵਰਨਣ ਯੋਗ ਹੈ ਕਿ ਪਹਿਲਾਂ ਆਰਥਿਕ ਤਾਲਮੇਲ (ਈ ਸੀ ਸੀ) ਕਮੇਟੀ ਨੇ ਵਿਸ਼ਵ ਬਾਜ਼ਾਰ ਦਾ ਅਧਿਐਨ ਕਰਨ ਦੇ ਬਾਅਦ ਇੱਕ ਪ੍ਰੈਜ਼ੈਂਟੇਸ਼ਨ ਕੈਬਨਿਟ ਨੂੰ ਦਿੱਤਾ ਸੀ, ਜਿਸ ਵਿੱਚ ਕੱਚੇ ਮਾਲ ਲਈ ਭਾਰਤ ਨੂੰ ਸਭ ਤੋਂ ਵਧੀਆ ਤੇ ਸਸਤਾ ਬਦਲ ਦੱਸਿਆ ਸੀ। ਪ੍ਰੈਜੈਂਟੇਸ਼ਨ ਦੇਖਣ ਪਿੱਛੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਨੇ ਭਾਰਤ ਤੋਂ ਖੰਡ ਤੇ ਕਪਾਹ ਦੀ ਇੰਪੋਰਟ ਦੀ ਇਜਾਜ਼ਤ ਦਿੱਤੀ ਸੀ। 24 ਘੰਟਿਆਂ ਦੇ ਬਾਅਦ ਇਮਰਾਨ ਨੇ ਕਸ਼ਮੀਰ ਵਿੱਚ ਧਾਰਾ 370 ਹਟਾਉਣ ਦਾ ਰਾਗ ਅਲਾਪਦੇ ਹੋਏ ਖੁਦ ਇਸ ਫੈਸਲੇ ਤੋਂ ਯੂ-ਟਰਨ ਲੈ ਲਿਆ ਸੀ। ਪਾਕਿਸਤਾਨ ਦੇ ਟੈਕਸਟਾਈਲ ਸੈਕਟਰ ਨੂੰਇਸ ਐਲਾਨ ਤੋਂ ਬਾਅਦ ਖਾਸੀ ਮੁਸੀਬਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ