Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

 ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ’ਚ ਦਾਖਲੇ ਬਾਰੇ ਨਵੀਂਆਂ ਹਦਾਇਤਾਂ ਜਾਰੀ

April 05, 2021 05:16 PM

ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਦਸਤਾਵੇਜ਼ਾਂ ਦੇ ਆਧਾਰ ’ਤੇ ਕਿਸੇ ਨੂੰ ਵੀ ਦਾਖਲਾ ਦੇਣ ਤੋਂ ਨਾਂਹ ਨਾ ਕਰਨ ਦੇ ਹੁਕਮ

ਚੰਡੀਗੜ੍ਹ, 5 ਅਪ੍ਰੈਲ (ਪੋਸਟ ਬਿਊਰੋ): ਸਰਕਾਰੀ ਸਕੂਲਾਂ ਵਿੱਚ ਦਾਖਲੇ ਦੇ ਸਬੰਧ ਵਿੱਚ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਵਾਸਤੇ ਸਿੱਖਿਆ ਵਿਭਾਗ ਨੇ ਨਵੀਂਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਅਤੇ ਦਸਤਾਵੇਜ਼ਾਂ ਦੇ ਆਧਾਰ ’ਤੇ ਕਿਸੇ ਵੀ ਵਿਦਿਆਰਥੀ ਨੂੰ ਦਾਖਲਾ ਦੇਣ ਤੋਂ ਨਾਂਹ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਦੇ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਤੋਂ ਬਾਅਦ ਵਿਭਾਗ ਨੇ ਇਹ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਹਨ ਕਿਉਕਿ ਕਈ ਵਿਦਿਆਰਥੀਆਂ ਨੂੰ ਦਸਤਾਵੇਜ਼ ਨਾ ਹੋਣ ਕਾਰਨ ਮੁਸ਼ਕਲ ਪੇਸ਼ ਆ ਰਹੀ ਹੈ। ਬੁਲਾਰੇ ਅਨੁਸਾਰ ਆਰ.ਟੀ.ਈ. ਐਕਟ 2009 ਦੇ ਆਧਾਰ ’ਤੇ ਪਹਿਲੀ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੂੰ ਉਮਰ ਦੇ ਆਧਾਰ ’ਤੇ ਦਾਖਲਾ ਦੇਣ ਲਈ ਆਖਿਆ ਗਿਆ ਹੈ। ਇਸ ਦੇ ਨਾਲ ਹੀ ਬਿਨਾ ਆਧਾਰ ਕਾਰਡ ਵਾਲੇ ਵਿਦਿਆਰਥੀਆਂ ਨੂੰ ਵੀ ਦਾਖਲਾ ਦੇਣ ਅਤੇ ਬਾਅਦ ਵਿੱਚ ਉਨਾਂ ਦਾ ਆਧਾਰ ਕਾਰਡ ਬਨਾਉਣ ਲਈ ਆਖਿਆ ਗਿਆ ਹੈ। ਇਸ ਤੋਂ ਇਲਾਵਾ 9ਵੀਂ ਤੋਂ 12ਵੀਂ ਜਮਾਤ ਵਿੱਚ ਦਾਖਲ ਹੋਣ ਵਾਲੇ ਵਿਦਿਆਰਥੀਆਂ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਰਜਿਸਟ੍ਰੇਸ਼ਨ ਨੰਬਰ ਨਾ ਮੰਗਣ ਲਈ ਵੀ ਕਿਹਾ ਗਿਆ ਹੈ।
ਇਸੇ ਤਰਾਂ ਹੀ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਟ੍ਰਾਂਸਫਰ ਸਰਟੀਫਿਕੇਟ ਦੀ ਬੰਦਿਸ਼ ਖਤਮ ਕੀਤੀ ਗਈ ਹੈ ਅਤੇ ਸਕੂਲ ਮੁਖੀਆਂ ਨੂੰ ਦੂਸਰੇ ਸਕੂਲਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਆਪਣੇ ਪੱਧਰ ’ਤੇ ਦਾਖਲਾ ਦੇਣ ਲਈ ਕਿਹਾ ਗਿਆ ਹੈ। ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਟ੍ਰਾਂਸਫਰ ਸਰਟੀਫਿਕੇਟ ਨਾ ਹੋਣ ਵਾਲੇ ਵਿਦਿਆਰਥੀਆ ਦੇ ਮਾਪਿਆਂ ਤੋਂ ਪੜਾਈ ਦੇ ਸਬੰਧ ਵਿੱਚ ਲਿਖਤੀ ਤੌਰ ’ਤੇ ਲਿਆ ਜਾਵੇ।
ਇਸ ਦੇ ਨਾਲ ਹੀ ਦਾਖਲਾ ਲੈਣ ਦੀ ਇੱਛਾ ਰੱਖਣ ਵਾਲੇ ਜਿਨਾਂ ਵਿਦਿਆਰਥੀਆਂ ਦੇ ਕੋਲ ਜਨਮ ਸਰਟੀਫਿਕੇਟ ਨਹੀਂ ਹੈ, ਉਨਾਂ ਨੂੰ ਜਨਮ ਸਰਟੀਫਿਕੇਟ ਦੇ ਸਬੰਧ ਵਿੱਚ ਮਜ਼ਬੂਰ ਨਾ ਕਰਨ ਵਾਸਤੇ ਵੀ ਹਦਾਇਤਾਂ ਜਾਰੀ ਕੀਤੀਆ ਗਈਆਂ ਹਨ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਪ੍ਰੋਵੀਜ਼ਨ ਆਧਾਰ ’ਤੇ ਦਾਖਲਾ ਦੇਣ ਵਾਸਤੇ ਕਿਹਾ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ