Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਭੁੱਲ ਬਖਸ਼ਾਉਣ ਦਾ ਕੰਮ ਬਹੁਤ ਦੇਰੀ ਨਾਲ ਹੋਣ ਲੱਗੈ, ਸਮਾਂ ਆਏ ਤੋਂ ਚੁੱਪ ਤੋੜਾਂਗਾ : ਢੀਂਡਸਾ

December 10, 2018 08:21 AM

ਸੰਗਰੂਰ, 9 ਦਸੰਬਰ (ਪੋਸਟ ਬਿਊਰੋ)- ਸੀਨੀਅਰ ਅਕਾਲੀ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਆਗੂਆਂ ਵੱਲੋਂ ਦਰਬਾਰ ਸਾਹਿਬ ਵਿੱਚ ਭੁੱਲ ਬਖਸ਼ਾਉਣ ਲਈ ਸ਼ੁਰੂ ਕੀਤੀ ਸੇਵਾ ਬਾਰੇ ਕਿਹਾ ਕਿ ਇਹ ਬਹੁਤ ਪਹਿਲਾਂ ਹੋਣਾ ਚਾਹੀਦਾ ਸੀ। ਕੱਲ੍ਹ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਿਛਲੀ ਅਕਾਲੀ ਸਰਕਾਰ ਵੇਲੇ ਇੱਕ ਬੈਠਕ ਵਿੱਚ ਇਸ ਦਾ ਸੁਝਾਓ ਵੀ ਦਿੱਤਾ ਸੀ ਕਿ ਸਾਨੂੰ ਪਸ਼ਚਾਤਾਪ ਕਰਨ ਦੀ ਲੋੜ ਹੈ। ਉਸ ਸਮੇਂ ਇਹ ਗੱਲ ਮੰਨ ਲਈ ਗਈ ਸੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਉੱਤੇ ਪੇਸ਼ ਹੋਣ ਲਈ ਸਹਿਮਤੀ ਹੋ ਗਈ ਸੀ।
ਢੀਂਡਸਾ ਦਾ ਕਹਿਣਾ ਹੈ ਕਿ ਓਦੋਂ ਪਾਰਟੀ ਦੇ ਇੱਕ ਸਿਰਮੌਰ ਆਗੂ (ਨਾਂਅ ਨਹੀਂ ਲਿਆ) ਅੰਮ੍ਰਿਤਸਰ ਨੂੰ ਰਵਾਨਾ ਹੋ ਗਏ ਸਨ, ਪਰ ਬਾਅਦ ਵਿੱਚ ਸ਼ਾਇਦ ਕਿਸੇ ਨੇ ਕੋਈ ਸਲਾਹ ਦੇ ਦਿੱਤੀ ਤੇ ਉਹ ਰਸਤੇ ਵਿੱਚੋਂ ਮੁੜ ਗਏ ਸਨ। ਇੱਕ ਪ੍ਰਸ਼ਨ ਦੇ ਉਤਰ ਵਿੱਚ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਦਾ ਅਸਲ ਚਿਹਰਾ ਲਗਭਗ ਗਾਇਬ ਹੈ ਅਤੇ ਸਾਬਤ ਸੂਰਤ ਅਕਾਲੀਆਂ ਦੀ ਥਾਂ ਘੋਨ-ਮੋਨ ਲੋਕ ਅੱਗੇ ਆ ਜਾਣ ਨਾਲ ਪਾਰਟੀ ਦਾ ਬਹੁਤ ਨੁਕਸਾਨ ਹੋਇਆ ਹੈ। ਪਾਰਟੀ ਬਾਰੇ ਹੋਰ ਪੁੱਛੇ ਜਾਣ ਉਤੇ ਉਨ੍ਹਾਂ ਕਿਹਾ ਕਿ ਅਜੇ ਉਹ ਚੁੱਪ ਹਨ। ਫਿਰ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ‘ਮੇਰੀ ਚੁੱਪ ਨਾ ਤੁੜਵਾਓ।’ ਜਦ ਉਨ੍ਹਾਂ ਤੋਂ ਪੁੱਛਿਆ ਗਿਆ ਇਹ ਚੁੱਪ ਕਦੋਂ ਟੁੱਟੇਗੀ ਤਾਂ ਉਨ੍ਹਾਂ ‘ਸਮਾਂ ਆਉਣ ਉਤੇ’ ਕਹਿ ਕੇ ਗੱਲ ਮੁਕਾ ਦਿੱਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ