Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪੂਰੇ ਵਿਸ਼ਵ ਵਿਚ ਸ਼ੌਕਤ ਅਲੀ ਪੰਜਾਬੀ ਲੋਕ ਸੰਗੀਤ ਦਾ ਬੇਤਾਜ ਬਾਦਸ਼ਾਹ ਸੀ : ਸੁਰਿੰਦਰ ਸਿ਼ੰਦਾ

April 05, 2021 06:37 PM

ਲੁਧਿਆਣਾ, 5 ਮਾਰਚ (ਪੋਸਟ ਬਿਊਰੋ): ਪੰਜਾਬ ਦੇ ਸ਼੍ਰੋਮਣੀ ਪੁਰਸਕਾਰ ਵਿਜੇਤਾ ਗਾਇਕ ਸੁਰਿੰਦਰ ਸਿ਼ੰਦਾ ਨੇ ਲੋਕ ਵਿਰਾਸਤ ਅਕਾਦਮੀ ਵੱਲੋਂ ਰੱਖੀ ਸ਼ੌਕਤ ਅਲੀ ਯਾਦਗਾਰੀ ਸ਼ੋਕ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਪੂਰੇ ਵਿਸ਼ਵ ਚ ਸ਼ੌਕਤ ਅਲੀ ਪੰਜਾਬੀ ਲੋਕ ਸੰਗੀਤ ਦਾ ਬੇਤਾਜ ਬਾਦਸ਼ਾਹ ਸੀ। ਉਸ ਦੀ ਸਮਰੱਥਾ ਉਨ੍ਹਾਂ ਦੀ ਗਾਇਕੀ ਵਿਚਲੀ ਵੰਨਸੁਵੰਨਤਾ ਸੀ। ਉਹ ਪੰਜਾਬੀ ਤੇ ਉਰਦੂ ਗੀਤ ਗ਼ਜ਼ਲ ਲੋਕ ਗੀਤ ਨੂੰ ਇੱਕੋ ਜਿੰਨੀ ਸ਼ਕਤੀ ਤੇ ਮੁਹਾਰਤ ਨਾਲ ਪੇਸ਼ ਕਰਦੇ ਸਨ।
ਸ਼ਰਧਾਂਜਲੀ ਭੇਂਟ ਕਰਦਿਆਂ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ: ਗੁਰਭਜਨ ਗਿੱਲ ਨੇ ਕਿਹਾ ਕਿ ਬਚਪਨ ਵਿਚ ਪਿੰਡ ਬਸੰਤਕੋਟ (ਗੁਰਦਾਸਪੁਰ) ਰਹਿੰਦਿਆਂ ਰੇਡੀਉ ਲਾਹੌਰ ਤੋਂ ਪਹਿਲ ਪਲੱਕੜੇ ਸੁਣੇ ਉਨ੍ਹਾਂ ਦੇ ਗੀਤ ਚੇਤੇ ਆ ਰਹੇ ਹਨ।
ਕਾਹਨੂੰ ਦੂਰ ਦੂਰ ਰਹਿੰਦੇ ਓ ਹਜ਼ੂਰ ਮੇਰੇ ਕੋਲੋਂ।
ਸਾਨੂੰ ਦੱਸ ਦਿਉ ਹੋਇਆ ਕੀ ਕਸੂਰ ਮੇਰੇ ਕੋਲੋਂ।

ਛੱਲਾ ਤਾਂ ਵੱਖ ਵੱਖ ਦੋਹਾਂ ਭਰਾਵਾਂ ਗਾਇਆ ਹੋਇਆ ਸੀ। ਵੱਡੇ ਵੀਰ ਇਨਾਇਤ ਅਲੀ ਨੇ ਵੀ ਤੇ ਸ਼ੌਕਤ ਅਲੀ ਨੇ ਵੀ। ਦੋਵੇਂ ਕਮਾਲ ਸਨ। ਫਿਰ ਮੀਆਂ ਮੁਹੰਮਦ ਬਖ਼ਸ਼ ਸਾਹਿਬ ਦਾ ਕਲਾਮ ਸੁਣਦੇ ਰਹੇ। ਸ਼ੌਕਤ ਅਲੀ ਦਾ ਸੰਗੀਤ ਸਾਡੇ ਮਨ ਦੇ ਖ਼ਾਲੀ ਕੋਨੇ ਭਰਦਾ ਸੀ। ਲੱਗਦਾ ਸੀ ਕਿ ਕੋਈ ਸੁਰਵੰਤਾ ਵਡਿੱਕਾ ਤੁਹਾਡੇ ਨਾਲ ਵਿਰਸੇ ਦੀ ਬਾਤ ਪਾ ਰਿਹਾ ਹੈ।
ਅੰਮ੍ਰਿਤਾ ਪ੍ਰੀਤਮ ਦਾ ਇੱਕ ਗੀਤ-
ਵੇ ਮੈਂ ਤਿੜਕੇ ਘੜੇ ਦਾ ਪਾਣੀ
ਮੈਂ ਕੱਲ੍ਹ ਤੱਕ ਨਹੀਂ ਰਹਿਣਾ
ਵੀ ਸ਼ੌਕਤ ਭਾ ਜੀ ਨੇ ਕਮਾਲ ਗਾਇਆ। ਅੰਮ੍ਰਿਤਾ ਜੀ ਨੇ ਸ਼ੌਕਤ ਅਲੀ ਦੀ ਮੁਲਾਕਾਤ ਆਧਾਰਿਤ ਲੇਖ ਨਾਗਮਣੀ ਚ ਛਾਪਿਆ। ਸ਼ਮਸ਼ੇਰ ਸਿੰਘ ਸੰਧੂ ਨੇ ਏਧਰ ਪਹਿਲੀ ਵਾਰ ਸੁਰ ਦਰਿਆਉਂ ਪਾਰ ਦੇ ਪੁਸਤਕ ਚ ਸ਼ੌਕਤ ਭਾ ਜੀ ਬਾਰੇ ਲੇਖ ਲਿਖਿਆ। ਫਿਰ ਇਕਬਾਲ ਮਾਹਲ ਜੀ ਦਾ ਲੇਖ ਆਰਸੀ ਮੈਗਜ਼ੀਨ ਚ ਪੜ੍ਹਿਆ।
1996 ਸੀ ਜਦ ਨੱਚਦੀ ਜਵਾਨੀ ਕਲਚਰਲ ਸੋਸਾਇਟੀ ਦੇ ਸਹਿਯੋਗ ਨਾਲ ਸ: ਹਰਨੇਕ ਸਿੰਘ ਘੜੂੰਆਂ ਤੇ ਬਾਕੀ ਦੋਸਤਾਂ ਰਲ਼ ਕੇ ਮੋਹਾਲੀ ਚ ਲੋਕ ਸੰਗੀਤ ਉਤਸਵ ਕੀਤਾ। ਉਨ੍ਹਾਂ ਦੇ ਬੁਲਾਵੇ ਤੇ ਇਨਾਇਤ ਹੁਸੈਨ ਭੱਟੀ, ਰੇਸ਼ਮਾਂ, ਸ਼ੌਰਤ ਅਲੀ, ਅਕਰਮ ਰਾਹੀ ਤੇ ਕਈ ਹੋਰ ਕਲਾਕਾਰ ਏਧਰ ਆਏ। ਸਭਨਾਂ ਨੂੰ ਇਕੱਠਿਆਂ ਵੇਖਣਾ ਕਰਾਮਾਤ ਤੋਂ ਘੱਟ ਨਹੀਂ ਸੀ। ਅਟਾਰੀ ਰੇਲਵੇ ਸਟੇਸ਼ਨ ਤੇ ਸ: ਜਗਦੇਵ ਸਿੰਘ ਜੱਸੋਵਾਲ ਨਾਲ ਜਾ ਕੇ ਸਭਨਾਂ ਦਾ ਸਵਾਗਤ ਕੀਤਾ ਤੇਲ ਚੋ ਕੇ। ਗੁੜ ਨਾਲ ਮੂੰਹ ਜੁਠਾਲ ਕੇ। ਸ਼ੌਕਤ ਅਲੀ ਭਾਜੀ ਸਾਡੇ ਵਾਲੀ ਕਾਰ ਚ ਬਹਿ ਗਏ। ਰੇਸ਼ਮਾਂ ਵੀ ਕਹਿਣ ਲੱਗੇ ਦਰਬਾਰ ਸਾਹਿਬ ਮੱਥਾ ਟੇਕ ਕੇ ਹੀ ਹੋਰ ਕੰਮ ਕਰਨੈ। ਬਾਕੀ ਕਲਾਕਾਰਾਂ ਨੇ ਵੀ ਇਹੀ ਮਿਥਿਆ ਹੋਇਆ ਸੀ। ਮਸ਼ਵਰਾ ਕਰਕੇ ਅਸੀਂ ਉਨ੍ਹਾਂ ਨੂੰ ਦਰਬਾਰ ਸਾਹਿਬ ਲੈ ਤੁਰੇ। ਉਸ ਦਿਨ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸੀ। ਸੰਗਤ ਬੇਸ਼ੁਮਾਰ ਸੀ। ਸ਼੍ਰੋਮਣੀ ਕਮੇਟੀ ਦੇ ਲੋਕ ਸੰਪਰਕ ਅਧਿਕਾਰੀ ਅਮਰਜੀਤ ਸਿੰਘ ਗਰੇਵਾਲ ਨੇ ਸਾਡੀ ਮਦਦ ਕੀਤੀ। ਜਲਦੀ ਮੱਥਾ ਟਿਕਵਾ ਦਿੱਤਾ। ਸੂਚਨਾ ਕੇਂਦਰ ਚ ਮੁੜੇ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਸਭਨਾਂ ਨੂੰ ਸਿਰੋਪਾਉ ਦੀ ਬਖ਼ਸ਼ਿਸ਼ ਕੀਤੀ ਗਈ। ਸ਼ਾਇਦ ਸ: ਕੁਲਵੰਤ ਸਿੰਘ ਰੰਧਾਵਾ ਸਕੱਤਰ ਸਨ। ਰਾਮ ਬਾਗ ਕਲੱਬ ਚ ਸ: ਹਰਨੇਕ ਸਿੰਘ ਘੜੂੰਆਂ ਆਪਣੇ ਸਾਥੀ ਵਿਧਾਇਕਾਂ ਜਸਜੀਤ ਸਿੰਘ ਰੰਧਾਵਾ, ਪਰਮਿੰਦਰ ਸਿੰਘ ਰਾਜਾਸਾਂਸੀ ਤੇ ਸ: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਆਪਣੇ ਵੱਡੇ ਵੀਰ ਸਮੇਤ ਇਨ੍ਹਾਂ ਨੂੰ ਉਡੀਕ ਰਹੇ ਰਹੇ ਸਨ। ਮੋਹਾਲੀ ਸੰਗੀਤ ਉਤਸਵ ਚ ਵੀ ਨਾਲ ਹੀ ਰਹੇ।

ਦੂਜੀ ਮੁਲਾਕਾਤ 1997 ਚ ਹੋਈ ਜਦ ਮੈਂ ਆਪਣੀ ਜੀਵਨ ਸਾਥਣ ਸਮੇਤ ਪਹਿਲੀ ਵਾਰ ਜਥੇ ਚ ਪਾਕਿਸਤਾਨ ਗਿਆ। ਉਦੋਂ ਉਹ ਕ੍ਰਿਸ਼ਨ ਨਗਰ ਲਾਹੌਰ ਵਾਲੇ ਘਰ ਚ ਰਹਿੰਦੇ ਸਨ। ਅਸੀਂ ਵੀ ਆਪਣੇ ਮਿੱਤਰ ਜਸਵਿੰਦਰ ਸਿੰਘ ਬਲੀੱਏਵਾਲ ਸਮੇਤ ਭਾ ਜੀ ਰੀਤਿੰਦਰ ਸਿੰਘ ਭਿੰਡਰ ਦੇ ਸਬੰਧ ਵਾਲੇ ਵੀਰ ਅਸਲਮ ਖਾਨ ਲੋਧੀ ਸਾਹਿਬ ਦੇ ਘਰ ਠਹਿਰੇ ਹੋਏ ਸਾਂ। ਮੈਂ ਸ਼ੌਕਤ ਅਲੀ ਭਾ ਜੀ ਨੂੰ ਮਿਲਣ ਦੀ ਇੱਛਾ ਪ੍ਰਗਟਾਈ ਤਾਂ ਅਸਲਮ ਭਾਈ ਸਾਹਿਬ ਨੇ ਫੋਨ ਕਰਕੇ ਸਮਾਂ ਨਿਸ਼ਚਤ ਕਰ ਦਿੱਤਾ। ਅਸੀਂ ਦੋਵੇਂ ਜੀਅ ਤੇ ਬਲੀਏਵਾਲ ਸ਼ੌਕਤ ਭਾ ਜੀ ਦੇ ਬੂਹੇ ਤੇ ਜਾ ਟੱਲੀ ਖੜਕਾਈ। ਅਸਲਮ ਭਾਈ ਸਾਹਿਬ ਦਾ ਪੁੱਤਰ ਨਵੀਦ ਲੋਧੀ ਸਾਡੇ ਨਾਲ ਸੀ ਅਗਵਾਈ ਲਈ। ਹੁਣ ਉਹ ਪਾਕਿਸਤਾਨੀ ਪੰਜਾਬ ਦਾ ਸ਼ਾਇਦ ਹੜੱਪਾ ਤੋਂ ਵਿਧਾਇਕ ਹੈ।
ਸ਼ੌਕਤ ਅਲੀ ਭਾ ਜੀ ਦੀ ਬੇਗਮ ਨੇ ਬਰੂਹਾਂ ਤੇ ਤੇਲ ਚੋ ਕੇ ਸਾਡਾ ਸਵਾਗਤ ਕੀਤਾ। ਗੁੜ ਨਾਲ ਮੂੰਹ ਮਿੱਠਾ ਕਰਵਾਇਆ।
ਕਮਾਲ ਇਹ ਸੀ ਕਿ ਸਾਰਾ ਟੱਬਰ ਬਰਾਬਰ ਨਹੀਂ ਬੈਠੇ। ਗਲੀਚੇ ਤੇ ਬਹਿ ਕੇ ਖ਼ਾਤਰ ਤਵਾਜ਼ਾ ਕਰਦੇ ਰਹੇ। ਅਸਾਂ ਇੱਕ ਦੋ ਗੀਤ ਸੁਣਨੇ ਚਾਹੇ ਤਾਂ ਉਨ੍ਹਾਂ ਤੁਰੰਤ ਹਾਰਮੋਨੀਅਮ ਖੋਲ੍ਹ ਲਿਆ ਤੇ ਵਜਦ ਚ ਆ ਕੇ ਗਾਉਣ ਲੱਗ ਪਏ ਪਿਉ ਪੁੱਤਰ। ਦੱਸਿਆ ਕਿ ਇਮਰਾਨ ਨੇ ਤਾਂ ਮੋਟਰ ਵੇਅ ਦੇ ਉਦਘਾਟਨੀ ਸਮਾਗਮ ਚ ਵੀ ਗਾਇਆ ਹੈ ਜਿਸ ਨੂੰ ਪਾਕਿਸਤਾਨ ਟੀ ਵੀ ਨੇ ਟੈਲੀਕਾਸਟ ਕੀਤਾ ਹੈ। ਅਸੀਂ ਲੋਧੀ ਸਾਹਿਬ ਦੇ ਦਾਮਾਦ ਘਰ ਰੋਟੀ ਖਾਣ ਜਾਣਾ ਸੀ,ਉਹ ਸਾਨੂੰ ਨਾਲ ਛੱਡਣ ਗਏ। ਮੇਰੀਆਂ ਅੱਖਾਂ ਚ ਖੁਸ਼ੀ ਦੇ ਹੰਝੂ ਸਨ। ਪੂਰੇ ਗਲੋਬ ਤੇ ਛਾਏ ਬੈਠੇ ਕਲਾਕਾਰ ਵਿੱਚ ਏਨੀ ਸਾਦਗੀ। ਮੇਰੀ ਤੌਬਾ। ਫਿਰ ਉਹ ਭਗਵੰਤ ਮਾਨ ਦੇ ਵਿਆਹ ਤੇ ਲੁਧਿਆਣੇ ਆਏ। ਉਨ੍ਹਾਂ ਦਾ ਪੁੱਤਰ ਮੋਹਸਿਨ ਅਲੀ ਵੀ ਨਾਲ ਸੀ। ਭਗਵੰਤ ਦਾ ਸਰਬਾਲ੍ਹਾ ਬਣਿਆ। ਪਰਵੇਜ਼ ਮਹਿੰਦੀ ਸਾਹਿਬ ਵੀ ਆਏ ਹੋਏ ਸਨ ਆਪਣੇ ਪੁੱਤਰ ਅਲੀ ਪਰਵੇਜ਼ ਸਮੇਤ। ਸ: ਤੇਜ ਪ੍ਰਤਾਪ ਸਿੰਘ ਸੰਧੂ ਦੇ ਸਟੂਡੀਓ ਦੇ ਨਾਲ ਲੱਗਵੇਂ ਹੈਰੀ ਪੈਲਿਸ ਚ ਹੀ ਵਿਆਹ ਸੀ। ਸਾਰੇ ਜਣੇ ਅਸੀਂ ਬਾਬੂ ਸਿੰਘ ਮਾਨ ਸਮੇਤ ਸੰਧੂ ਸਟੂਡੀਓ ਆਣ ਬੈਠੇ।
ਪਰਤੇ ਤਾਂ ਸਤਿੰਦਰਪਾਲ ਸਿੰਘ ਸਿੱਧਵਾਂ ਮੰਚ ਤੋਂ ਬੋਲਿਆ- ਮਾਨਾਂ ਦੇ ਵਿਆਹ ਚ ਕਿੰਨੇ ਵੱਡੇ ਵੱਡੇ ਮਾਨ ਆਏ ਨੇ। ਹਰਭਜਨ ਮਾਨ, ਗੁਰਸੇਵਕ ਮਾਨ,ਬਾਬੂ ਸਿੰਘ ਮਾਨ ਤੇ ਕਿੰਨੇ ਹੋਰ। ਬਾਬੂ ਸਿੰਘ ਬੋਲੇ, ਸਤਿੰਦਰ ਚਾਰ ਮੁਸਲ ਮਾਨ ਵੀ ਗਿਣ ਲੈ। ਹਾਸੜ ਪੈ ਗਈ। ਫਿਰ ਇੱਕ ਵਾਰੀ ਉਹ ਬਾਰਾਂ ਕੁ ਸਾਲ ਪਹਿਲਾਂ ਕਪੂਰਥਲਾ ਚ ਸ਼ਰਦ ਫੈਸਟੀਵਲ ਤੇ ਆਏ। ਹਰਭਜਨ ਮਾਨ ਤੇ ਭਗਵੰਤ ਮਾਨ ਨੇ ਇੱਛਾ ਜ਼ਾਹਰ ਕੀਤੀ ਕਿ ਸ਼ੌਕਤ ਭਾ ਜੀ ਨੂੰ ਲੁਧਿਆਣਾ ਚ ਗਿਣਵੇਂ ਚੁਣਵੇਂ ਸਰੋਤਿਆਂ ਨੂੰ ਸੁਣਾਈਏ। ਪ੍ਰਬੰਧ ਕਰਨਾ ਆਸਾਨ ਤਾਂ ਨਹੀਂ ਸੀ ਪਰ ਜੀ ਜੀ ਐੱਨ ਖਾਲਸਾ ਕਾਲਿਜ ਨੇ ਬਾਂਹ ਫੜੀ। ਡਾ: ਐੱਸ ਪੀ ਸਿੰਘ ਤੇ ਪ੍ਰੋ: ਪਿਰਥੀਪਾਲ ਸਿੰਘ ਕਪੂਰ ਜੀ ਨੇ ਸਰਪ੍ਰਸਤੀ ਕੀਤੀ। ਪ੍ਰੋ: ਗੁਣਵੰਤ ਸਿੰਘ ਦੂਆ ਨੇ ਜੀ ਜੀ ਐੱਨ ਆਈ ਐੱਮ ਟੀ ਵੱਲੋਂ ਖੜ੍ਹੇ ਪੈਰ ਪੂਰੇ ਪ੍ਰਬੰਧ ਕਰ ਦਿੱਤੇ। ਹਰਭਜਨ ਮਾਨ ਤੇ ਭਗਵੰਤ ਨੇ ਕੁਰਸੀਆਂ ਤੇ ਬਹਿਣ ਦੀ ਥਾਂ ਭੁੰਜੇ ਚੌਕੜਾ ਮਾਰ ਕੇ ਸਾਰਾ ਪ੍ਰੋਗਰਾਮ ਸੁਣਿਆ। ਤੁਰਨ ਲੱਗਿਆਂ ਦੋ ਲੱਖ ਰੁਪਏ ਦੀ ਰਾਸ਼ੀ ਵੀ ਦਰਸ਼ਨ ਭੇਂਟ ਕੀਤੀ।
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਸੇਵਾ ਮੁਕਤ ਡਿਪਟੀ ਚੀਫ਼ ਇੰਜਨੀਅਰ ਪਰਮਜੀਤ ਸਿੰਘ ਧਾਲੀਵਾਲ ਤੇ ਸੀਨੀਅਰ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਵੀ ਸ਼ੌਕਤ ਅਲੀ ਨੂੰ ਅਕੀਦਤ ਦੇ ਫੁੱਲ ਭੇਂਟ ਕੀਤੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ