Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਮੰਗਲ ਗ੍ਰਹਿ ਦੀ ਸਤ੍ਹਾ ਉਤੇ ਇੰਜੀਨਿਊਟੀ ਹੈਲੀਕਾਪਟਰ ਉਤਾਰਿਆ

April 06, 2021 10:17 AM

ਨਿਊ ਯਾਰਕ, 5 ਅਪ੍ਰੈਲ (ਪੋਸਟ ਬਿਊਰੋ)- ਅਮਰੀਕੀ ਪੁਲਾੜ ਏਜੰਸੀ ਨਾਸਾ ਦਾ ਪਰਜ਼ਰਵੈਂਸ ਰੋਵਰ ਨਾਲ ਮੰਗਲ ਗ੍ਰਹਿ ਉਤੇ ਗਿਆ ਦੋ ਕਿਲੋਗਰਾਮ ਵਜ਼ਨੀ ਇੰਜੀਨਿਊਟੀ ਹੈਲੀਕਾਪਟਰ ਪਹਿਲੀ ਕੰਟਰੋਲ ਫਲਾਈਟ ਲਈ ਤਿਆਰ ਹੈ। ਇਸ ਨੂੰ ਇਸ ਦੀ ਪਹਿਲੀ ਉਡਾਣ ਲਈ ਮੰਗਲ ਦੀ ਸਤ੍ਹਾ ਉਤੇ ਉਤਾਰ ਦਿੱਤਾ ਗਿਆ ਹੈ। ਇਹ ਪਹਿਲਾ ਮੌਕਾ ਹੈ, ਜਦੋਂ ਧਰਤੀ ਤੋਂ ਗਿਆ ਕੋਈ ਹੈਲੀਕਾਪਟਰ ਮੰਗਲ ਦੀ ਸਤ੍ਹਾ ਤੋਂ ਉਡੇਗਾ ਅਤੇ ਕੈਮਰੇ ਵਿੱਚ ਉਸ ਦਾ ਨਜ਼ਾਰਾ ਕੈਦ ਕਰੇਗਾ। ਇੱਕ ਹਜ਼ਾਰ ਕਿਲੋਗਰਾਮ ਵਜ਼ਨੀ ਪਰਸਿਵਿਰੈਂਸ 18 ਫਰਵਰੀ ਨੂੰ ਮੰਗਲ ਦੀ ਸਤ੍ਹਾ 'ਤੇ ਉਤਰਿਆ ਸੀ।
ਨਾਸਾ ਦੀ ਜੈਟ ਪ੍ਰੋਪਲਸ਼ਨ ਲੈਬਾਰਟਰੀ ਨੇ ਟਵੀਟ ਕਰ ਕੇ ਇੰਜੀਨਿਊਟੀ ਦੇ ਮੰਗਲ ਦੀ ਸਤ੍ਹਾ ਉਤੇ ਉਤਰਨ ਦੀ ਪੁਸ਼ਟੀ ਕੀਤੀ ਹੈ। ਨਾਸਾ ਨੇ ਆਪਣੇ ਟਵੀਟ ਵਿੱਚ ਕਿਹਾ, ‘‘ਇੰਜੀਨਿਊਟੀ ਨੇ ਰੋਵਰ ਉਤੇ ਸਵਾਰ ਹੋ ਕੇ 293 ਮਿਲੀਅਨ ਮੀਲ (471 ਮਿਲੀਅਨ ਕਿਲੋਮੀਟਰ) ਦੀ ਯਾਤਰਾ ਪੂਰੀ ਕੀਤੀ ਅਤੇ ਅਖੀਰ 'ਚ ਚਾਰ ਇੰਚ ਉਪਰ ਤੋਂ ਇਸ ਨੂੰ ਮੰਗਲ ਦੀ ਸਤ੍ਹਾ 'ਤੇ ਛੱਡ ਦਿੱਤਾ ਗਿਆ ਹੈ। ਇਹ ਉਪਲਬਧੀ ਇੱਕ ਹੋਰ ਮੀਲ ਦ ਪੱਥਰ ਹੈ।''
ਇੰਜੀਨਿਊਟੀ ਹਾਲੇ ਤੱਕ ਪਰਜ਼ਰਵੈਂਸ ਨਾਲ ਜੁੜ ਕੇ ਚਾਰਜ ਹੋ ਰਿਹਾ ਸੀ, ਪਰ ਮੰਗਲ ਦੇ ਤਾਪਮਾਨ ਨਾਲ ਆਪਣੇ ਇਲੈਕਟ੍ਰਾਨਿਕ ਜੰਤਰਾਂ ਨੂੰ ਸੁਰੱਖਿਅਤ ਰੱਖਣ ਲਈ ਉਹ ਆਪਣੇ ਪਾਵਰ ਸਿਸਟਮ ਦੀ ਵਰਤੋਂ ਕਰੇਗਾ। ਜੈਟ ਪ੍ਰੋਪਲਸ਼ਨ ਲੈਬਾਰਟਰੀ ਵਿੱਚ ਮਾਰਸ ਹੈਲੀਕਾਪਟਰ ਪ੍ਰੋਜੈਕਟ ਦੇ ਚੀਫ ਇੰਜੀਨੀਅਰ ਬੌਬ ਬਾਲਾਰਾਮ ਮੁਤਾਬਕ, ਇਹ ਪਾਵਰ ਸਿਸਟਮ ਇੰਜੀਨਿਊਟੀ ਦੇ ਅੰਦਰੂਨੀ ਹਿੱਸੇ ਦੇ ਤਾਪਮਾਨ ਨੂੰ 45 ਡਿਗਰੀ ਫਾਰਨਹਾਈਟ (ਸੱਤ ਡਿਗਰੀ ਸੈਲਸੀਅਸ) ਨੂੰ ਬਰਕਰਾਰ ਰੱਖੇਗਾ। ਵਰਨਣ ਯੋਗ ਹੈ ਕਿ ਮੰਗਲ ਗ੍ਰਹਿ ਉਤੇ ਰਾਤ ਦਾ ਤਾਪਮਾਨ ਮਾਈਨਸ 130 ਡਿਗਰੀ ਫਾਰਨਹਾਈਟ ਯਾਨੀ ਮਾਈਨਸ ਨੱਬੇ ਡਿਗਰੀ ਸੈਲਸੀਅਸ ਤੋਂ ਹੇਠਾਂ ਚਲਾ ਜਾਂਦਾ ਹੈ। ਬਾਲਾਰਾਮ ਨੇ ਕਿਹਾ ਕਿ ਅਗਲੇ ਦਿਨਾਂ ਵਿੱਚ ਇੰਜੀਨਿਊਟੀ ਦੀ ਟੀਮ ਹੈਲੀਕਾਪਟਰ ਦੇ ਸੋਲਰ ਪੈਨਲ ਦੀ ਜਾਂਚ ਕਰੇਗੀ। ਇਸ ਦੌਰਾਨ ਇਹ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਉਸ ਦੀ ਬੈਟਰੀ ਠੀਕ ਤਰ੍ਹਾਂ ਨਾਲ ਰਿਚਾਰਜ ਹੋ ਰਹੀ ਹੈ ਜਾਂ ਨਹੀਂ। 11 ਅਪ੍ਰੈਲ ਤੋਂ ਪਹਿਲਾਂ ਇੰਜੀਨਿਊਟੀ ਦੀ ਪਹਿਲੀ ਉਡਾਣ ਹੋਣ ਦੀ ਸੰਭਾਵਨਾ ਨਹੀਂ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ